ਜਲੰਧਰ- ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਦੇ ਹਿੱਤ 'ਚ ਵੱਡਾ ਫ਼ੈਸਲਾ ਲਿਆ ਗਿਆ ਇਸਦੇ ਨਾਲ ਹੀ ਪਹਾੜੀ ਇਲਾਕਿਆਂ ਵਿਚ ਪੈ ਰਹੀ ਭਾਰੀ ਬਰਸਾਤ ਕਾਰਣ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਦੀ ਨਹਿਰ ਵਿਚ ਵੀ ਵੱਡਾ ਪਾੜ ਪੈ ਗਿਆ, ਜਿਸ ਕਾਰਣ 20 ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਧਿਆਨਪੁਰ, ਕਲੇਰ, ਡੁੱਬਗੜ ਕਾਲੋਨੀ ਆਦਿ ਇਲਾਕੇ ਪਾਣੀ ਦੀ ਲਪੇਟ ਵਿਚ ਆ ਗਏ ਹਨ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉੱਤੇ...
1. ਪੰਜਾਬ ਸਰਕਾਰ ਨੇ ਰੱਦ ਕੀਤੀ ਇਹ POLICY, ਕੈਬਨਿਟ ਮੀਟਿੰਗ 'ਚ ਲਿਆ ਵੱਡਾ ਫ਼ੈਸਲਾ
ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਦੇ ਹਿੱਤ 'ਚ ਵੱਡਾ ਫ਼ੈਸਲਾ ਲਿਆ ਗਿਆ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
2. ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫ਼ੈਸਲਾ
ਪਹਾੜੀ ਇਲਾਕਿਆਂ ਵਿਚ ਪੈ ਰਹੀ ਭਾਰੀ ਬਰਸਾਤ ਕਾਰਣ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਦੀ ਨਹਿਰ ਵਿਚ ਵੀ ਵੱਡਾ ਪਾੜ ਪੈ ਗਿਆ, ਜਿਸ ਕਾਰਣ 20 ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਧਿਆਨਪੁਰ, ਕਲੇਰ, ਡੁੱਬਗੜ ਕਾਲੋਨੀ ਆਦਿ ਇਲਾਕੇ ਪਾਣੀ ਦੀ ਲਪੇਟ ਵਿਚ ਆ ਗਏ ਹਨ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
3. ਪੰਜਾਬ ਕੈਬਨਿਟ 'ਚ ਵੱਡੇ ਫ਼ੈਸਲਿਆਂ 'ਤੇ ਲੱਗੀ ਮੋਹਰ, ਖ਼ਬਰ 'ਚ ਪੜ੍ਹੋ ਪੂਰੀ DETAIL
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ 'ਚ ਲਿਆ ਗਿਆ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
4. ਬਿਕਰਮ ਮਜੀਠੀਆ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ, ਇਸ ਤਾਰੀਖ਼ ਨੂੰ ਅਦਾਲਤ ਸੁਣਾ ਸਕਦੀ ਹੈ ਫ਼ੈਸਲਾ
ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ 'ਚ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਵਾਧਾ ਕਰ ਦਿੱਤਾ। ਅਦਾਲਤ ਨੇ ਮਜੀਠੀਆ ਨੂੰ ਹੋਰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
5. ਪੰਜਾਬ : ਚਾਚਿਆਂ ਨੇ ਬੁਰੇ ਤਰੀਕੇ ਵੱਢਿਆ ਭਤੀਜਾ, ਮੌਕੇ 'ਤੇ ਪਹੁੰਚੀ ਪੁਲਸ ਵੀ ਗਈ ਕੰਬ
ਪਟਿਆਲਾ ਦੇ ਆਨੰਦ ਨਗਰ ਤ੍ਰਿਪੜੀ ਦਾ ਇਕ ਬੇਹੱਦ ਦਿਲ ਕੰਬਾਅ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 13 ਸਾਲ ਦੇ ਬੱਚੇ ਦਾ ਚਾਕੂ ਮਾਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਥੇ ਹੀ ਬਸ ਨਹੀਂ ਬੱਚੇ ਦੇ ਸਰੀਰ 'ਤੇ ਬੁਰੀ ਤਰ੍ਹਾਂ ਵੱਢ ਟੁੱਕ ਦੇ ਨਿਸ਼ਾਨ ਸਨ ਅਤੇ ਬੱਚੇ ਦੀ ਲਾਸ਼ ਕਾਫੀ ਨੁਕਸਾਨੀ ਗਈ ਸੀ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
6. ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਬੱਦਲ ਫਟਣ ਨਾਲ 38 ਲੋਕਾਂ ਦੀ ਮੌਤ, ਹੁਣ ਤੱਕ 120 ਲੋਕਾਂ ਨੂੰ ਬਚਾਇਆ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਹਾੜੀ ਪਿੰਡ ਵਿੱਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਦੋ ਸੀਆਈਐਸਐਫ ਜਵਾਨਾਂ ਸਮੇਤ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
7. ਲਾਲ ਕਿਲ੍ਹੇ 'ਤੇ 12ਵੀਂ ਵਾਰ ਤਿਰੰਗਾ ਲਹਿਰਾਉਣਗੇ PM ਮੋਦੀ
ਇਸ ਵਾਰ 15 ਅਗਸਤ ਯਾਨੀ ਆਜ਼ਾਦੀ ਦਿਵਸ ਬਹੁਤ ਖ਼ਾਸ ਰਹਿਣ ਵਾਲਾ ਹੈ। ਇਸ ਸਾਲ ਆਜ਼ਾਦੀ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ 'ਤੇ 12ਵੀਂ ਵਾਰ ਤਿਰੰਗਾ ਲਹਿਰਾਉਣਗੇ, ਜਿਸ ਤੋਂ ਬਾਅਦ ਉਹ ਰਾਸ਼ਟਰ ਨੂੰ ਸੰਬੋਧਨ ਕਰਨਗੇ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
8. ਮਸ਼ਹੂਰ ਖਿਡਾਰੀ ਨੂੰ ਕੁੱਤੇ ਨੇ ਵੱਢਿਆ! ਹੋਈ ਭਿਆਨਕ ਮੌਤ
ਭੁਵਨੇਸ਼ਵਰ ਵਿੱਚ ਇੱਕ ਪਾਗਲ ਕੁੱਤੇ ਦੇ ਹਮਲੇ ਤੋਂ ਕੁਝ ਦਿਨਾਂ ਬਾਅਦ ਇੱਕ 33 ਸਾਲਾ ਰਾਸ਼ਟਰੀ ਪੱਧਰ ਦੇ ਪੈਰਾ-ਐਥਲੀਟ ਅਤੇ ਇੱਕ ਹੋਰ ਵਿਅਕਤੀ ਦੀ ਰੇਬੀਜ਼ ਨਾਲ ਮੌਤ ਹੋ ਗਈ। ਐਥਲੀਟ ਜੋਗਿੰਦਰ ਛੱਤਰੀਆ ਅਤੇ 48 ਸਾਲਾ ਕਿਸਾਨ ਰਿਸ਼ੀਕੇਸ਼ ਰਾਣਾ 23 ਜੁਲਾਈ ਨੂੰ ਗੰਭੀਰ ਜ਼ਖਮੀ ਹੋ ਗਏ ਸਨ ਜਦੋਂ ਕੁੱਤੇ ਨੇ ਦਿਨ ਭਰ ਵੱਖ-ਵੱਖ ਘਟਨਾਵਾਂ ਵਿੱਚ ਸਕੂਲੀ ਬੱਚਿਆਂ ਸਮੇਤ ਛੇ ਲੋਕਾਂ ਨੂੰ ਜ਼ਖਮੀ ਕਰ ਦਿੱਤਾ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
9. UPI ਯੂਜ਼ਰ ਧਿਆਨ ਦੇਣ! ਹੁਣ 3 ਸਰਕਾਰੀ ਬੈਂਕ ਆਨਲਾਈਨ ਪੈਸੇ ਭੇਜਣ 'ਤੇ ਲਗਾਉਣਗੇ ਚਾਰਜ
ਜੇਕਰ ਤੁਸੀਂ ਵੀ ਔਨਲਾਈਨ ਪੈਸੇ ਦਾ ਲੈਣ-ਦੇਣ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। 15 ਅਗਸਤ ਤੋਂ, ਦੇਸ਼ ਦੇ ਤਿੰਨ ਵੱਡੇ ਬੈਂਕਾਂ - ਸਟੇਟ ਬੈਂਕ ਆਫ਼ ਇੰਡੀਆ (SBI), ਪੰਜਾਬ ਨੈਸ਼ਨਲ ਬੈਂਕ (PNB) ਅਤੇ ਕੇਨਰਾ ਬੈਂਕ ਨੇ ਤੁਰੰਤ ਭੁਗਤਾਨ ਸੇਵਾ (IMPS) ਲੈਣ-ਦੇਣ 'ਤੇ ਚਾਰਜ ਲਗਾਉਣ ਦਾ ਫੈਸਲਾ ਕੀਤਾ ਹੈ। ਹੁਣ ਤੁਹਾਨੂੰ ਰੀਅਲ-ਟਾਈਮ ਫੰਡ ਟ੍ਰਾਂਸਫਰ ਲਈ ਫੀਸ ਦੇਣੀ ਪਵੇਗੀ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
10. ਵੱਡੀ ਖ਼ਬਰ : ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਕਈ ਵਿਦਿਆਰਥੀ ਜ਼ਖਮੀ
ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅਮਰੀਕਾ ਵਿਖੇ ਟੈਕਸਾਸ ਦੀ ਇੱਕ ਸਕੂਲ ਬੱਸ, ਜਿਸ ਵਿੱਚ 40 ਤੋਂ ਵੱਧ ਵਿਦਿਆਰਥੀ ਸਵਾਰ ਸਨ, ਕਲਾਸ ਦੇ ਪਹਿਲੇ ਦਿਨ ਪੇਂਡੂ ਸੜਕ ਤੋਂ ਪਲਟ ਗਈ। ਇਸ ਹਾਦਸੇ ਵਿਚ ਕਈ ਵਿਦਿਆਰਥੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੂਰੀ ਖਬਰ ਪੜ੍ਹਨ ਲਈ ਲਿੰਕ 'ਤੇ ਕਲਿੱਕ ਕਰੋ
ਪੰਜਾਬ 'ਚ ਦਰਦਨਾਕ ਹਾਦਸਾ! ਕਾਲਜ ਬੱਸ ਨਾਲ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ
NEXT STORY