ਜਲੰਧਰ (ਬਿਊਰੋ) : ਪੰਜਾਬ ਸੂਬੇ ਦੇ ਘਰੇਲੂ ਅਤੇ ਗ਼ੈਰ-ਰਿਹਾਇਸ਼ੀ ਖ਼ਪਤਕਾਰਾਂ ਲਈ ਹੁਣ ਬਿਜਲੀ ਦੇ ਬਿੱਲ ਮਹੀਨਾਵਾਰ ਆਉਣੇ ਸ਼ੁਰੂ ਹੋ ਜਾਣਗੇ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਇਹ ਸਕੀਮ ਕਦੋਂ ਤੋਂ ਲਾਗੂ ਹੋਵੇਗੀ ਪਰ ਪੰਜਾਬ ਪਾਵਰਕਾਮ ਦੇ ਚੀਫ਼ ਇੰਜੀਨੀਅਰ ਕਮਰਸ਼ੀਅਲ ਨੇ ਇਸ ਸਬੰਧੀ ਸਾਰੇ ਇੰਜਨੀਅਰ-ਇਨ-ਚੀਫ਼/ ਚੀਫ਼ ਇੰਜੀਨੀਅਰ (ਡੀ.ਐੱਸ.) ਅਤੇ ਚੀਫ਼ ਇੰਜੀਨੀਅਰ ਆਈ. ਟੀ. ਨੂੰ ਜ਼ਰੂਰੀ ਸਰਕੂਲਰ ਜਾਰੀ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਰਤ ਦੇ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀਆਂ ਤਸਵੀਰ ਛਾਪਣ ਨੂੰ ਲੈ ਕੇ ਦਿੱਤੇ ਬਿਆਨ ਤੋਂ ਸਿਆਸਤ ਗਰਮਾ ਗਈ ਹੈ। ਕਾਂਗਰਸ, ਭਾਜਪਾ ਤੇ ਅਕਾਲੀ ਆਗੂਆਂ ਨੇ ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਉਨ੍ਹਾਂ ਨੂੰ ਘੇਰਿਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ
ਪੰਜਾਬ ਦੇ ਘਰੇਲੂ ਬਿਜਲੀ ਖ਼ਪਤਕਾਰ ਜ਼ਰਾ ਧਿਆਨ ਦੇਣ, ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ
: ਪੰਜਾਬ ਰਾਜ ਦੇ ਘਰੇਲੂ ਅਤੇ ਗੈਰ-ਰਿਹਾਇਸ਼ੀ ਖ਼ਪਤਕਾਰਾਂ ਲਈ ਹੁਣ ਬਿਜਲੀ ਦੇ ਬਿੱਲ ਮਹੀਨਾਵਾਰ ਆਉਣੇ ਸ਼ੁਰੂ ਹੋ ਜਾਣਗੇ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਇਹ ਸਕੀਮ ਕਦੋਂ ਤੋਂ ਲਾਗੂ ਹੋਵੇਗੀ ਪਰ ਪੰਜਾਬ ਪਾਵਰਕਾਮ ਦੇ ਚੀਫ਼ ਇੰਜਨੀਅਰ ਕਮਰਸ਼ੀਅਲ ਨੇ ਇਸ ਸਬੰਧੀ ਸਾਰੇ ਇੰਜਨੀਅਰ-ਇਨ-ਚੀਫ਼/ ਚੀਫ਼ ਇੰਜੀਨੀਅਰ (ਡੀ.ਐੱਸ.) ਅਤੇ ਚੀਫ਼ ਇੰਜੀਨੀਅਰ ਆਈ. ਟੀ. ਨੂੰ ਜ਼ਰੂਰੀ ਸਰਕੂਲਰ ਜਾਰੀ ਕਰ ਦਿੱਤਾ ਹੈ। ਸਰਕੂਲਰ ਅਨੁਸਾਰ ਸਾਰੇ ਘਰੇਲੂ ਬਿਜਲੀ ਖ਼ਪਤਕਾਰਾਂ ਅਤੇ ਗੈਰ-ਰਿਹਾਇਸ਼ੀ ਖ਼ਪਤਕਾਰਾਂ ਦੇ ਮਹੀਨਾਵਾਰ ਬਿਜਲੀ ਖ਼ਪਤ ਦੇ ਬਿੱਲ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਦਾ ਬਿਜਲੀ ਦਾ ਲੋਡ 7 ਕਿਲੋਵਾਟ ਤੋਂ 10 ਕਿਲੋਵਾਟ ਵਿਚਕਾਰ ਹੈ।
ਨੋਟਾਂ ’ਤੇ ਭਗਵਾਨ ਦੀ ਤਸਵੀਰ ’ਤੇ ਸਿਆਸਤ, ਕੇਜਰੀਵਾਲ ਮਗਰੋਂ ਹੁਣ ਮਨੀਸ਼ ਤਿਵਾੜੀ ਨੇ ਦਿੱਤਾ ਇਹ ਸੁਝਾਅ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਾਰਤੀ ਕਰੰਸੀ ’ਤੇ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀ ਤਸਵੀਰ ਛਾਪਣ ਦੀ ਮੰਗ ਕੀਤੇ ਜਾਣ ਕਾਰਨ ਸਿਆਸਤ ਭਖ ਗਈ ਹੈ। ਹੁਣ ਇਸ ਮਾਮਲੇ ’ਚ ਕਾਂਗਰਸ ਪਾਰਟੀ ਦੀ ਵੀ ਐਂਟਰੀ ਹੋ ਗਈ ਹੈ।
ਨੋਟਾਂ 'ਤੇ ਤਸਵੀਰ ਨੂੰ ਲੈ ਕੇ ਭਖੀ ਸਿਆਸਤ, ਹੁਣ ਰਾਜ ਕੁਮਾਰ ਵੇਰਕਾ ਦਾ ਬਿਆਨ ਆਇਆ ਸਾਹਮਣੇ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਭਾਰਤੀ ਨੋਟਾਂ 'ਤੇ ਤਸਵੀਰ ਬਦਲਣ ਬਾਰੇ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਕਰੰਸੀ 'ਤੇ ਲੱਛਮੀ ਮਾਤਾ ਅਤੇ ਗਣੇਸ਼ ਜੀ ਦੀ ਤਸਵੀਰ ਲਾਉਣ ਦੀ ਅਪੀਲ ਵੀ ਕੀਤੀ ਸੀ।
ਅਹਿਮ ਖ਼ਬਰ : ਪੰਜਾਬ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਹੁਣ ਸਕੂਲਾਂ ਨੂੰ ਜਾਰੀ ਕੀਤੇ ਗਏ ਇਹ ਹੁਕਮ
: ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦੇਣ ਲਈ ਸਰਕਾਰ ਵੱਲੋਂ ਪੀ. ਐੱਮ. ਪੋਸ਼ਣ/ਮਿਡ-ਡੇਅ-ਮੀਲ ਯੋਜਨਾ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਵੱਖ-ਵੱਖ ਮਦਾਂ (ਖਾਣਾ ਬਣਾਉਣ ਦੀ ਲਾਗਤ, ਰਸੋਈਏ ਦਾ ਮਿਹਨਤਾਨਾ, ਖਾਣ-ਪੀਣ ਦਾ ਸਮਾਨ ਅਤੇ ਐੱਮ. ਐੱਮ. ਈ. ਤਨਖ਼ਾਹ ਆਦਿ) ਤਹਿਤ (ਪੀ. ਐੱਫ. ਐੱਮ. ਐੱਸ. ਪੋਰਟਲ ’ਤੇ ਲਿਮਟਿਸ ਦੇ ਰੂਪ ’ਚ) ਜਾਰੀ ਕੀਤੇ ਗਏ ਸਨ।
ਸ਼ਤਾਬਦੀ ਸਮਾਗਮ ’ਚ ਪੁੱਜੇ ਸੁਖਬੀਰ ਬਾਦਲ, ਕਿਹਾ- SGPC 'ਤੇ ਕੌਮ ਦਾ ਕਬਜ਼ਾ, ਕਿਸੇ ਦਾ ਨਿੱਜੀ ਨਹੀਂ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਈ ਹੋਈ ਸੰਗਤ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਇਤਿਹਾਸ ’ਚ ਸੇਵਾ ਅਤੇ ਸ਼ਹਾਦਤ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।
ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਦੀ 26 ਨਵੰਬਰ ਨੂੰ ਸਿੰਘੂ ਸਰਹੱਦ 'ਤੇ ਹੋਵੇਗੀ ਮੀਟਿੰਗ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਹਰਿਆਣਾ-ਪੰਜਾਬ ਚੈਪਟਰ ਦੀ ਮੀਟਿੰਗ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਹੋਈ। ਬੈਠਕ 'ਚ 30 ਤੋਂ ਵੱਧ ਕਿਸਾਨ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਦੀ ਇਸ ਗੱਲ ’ਤੇ ਸਹਿਮਤੀ ਬਣੀ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਦਿੱਲੀ ਦੇ ਬਾਰਡਰਾਂ ਤੋਂ ਕਿਸਾਨ ਅੰਦੋਲਨ ਮੁਲਤਵੀ ਕਰਨ ਸਮੇਂ ਜੋ ਲਿਖ਼ਤੀ ਵਾਅਦੇ ਕੀਤੇ ਗਏ ਸਨ, ਉਹ ਸਾਰੇ ਅਧੂਰੇ ਹਨ।
ਕਰੰਸੀ ਨੋਟਾਂ ਨੂੰ ਲੈ ਕੇ ਦਿੱਤੇ ਬਿਆਨ ’ਤੇ ਅਕਾਲੀ ਦਲ ਨੇ ਕੇਜਰੀਵਾਲ ’ਤੇ ਕੀਤਾ ਵੱਡਾ ਹਮਲਾ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕਰੰਸੀ ਨੋਟਾਂ ’ਤੇ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਛਪਵਾਉਣ ਦੀ ਮੰਗ ਕਰ ਕੇ ਭਾਰਤੀ ਸਿਆਸਤ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ ਅਤੇ ਜ਼ੋਰ ਦੇ ਕੇ ਆਖਿਆ ਕਿ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦੇਸ਼ ’ਚ ਫ਼ਿਰਕੂ ਸਦਭਾਵਨਾ ਨੂੰ ਸੱਟ ਮਾਰਨਗੇ।
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਜਾਇਦਾਦ ਮਾਲਕਾਂ ਨੂੰ 15 ਦਿਨਾਂ 'ਚ ਮਿਲੇਗੀ ਐਨ.ਓ.ਸੀ
ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖ਼ਰੀਦੋ-ਫ਼ਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜ਼ੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕਿਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ ਹੈ।
NGT ਦਾ ਜੁਰਮਾਨਾ ਅਦਾ ਕਰਨ ਲਈ ਪੰਜਾਬ ਸਰਕਾਰ ਨੇ ਖੜ੍ਹੇ ਕੀਤੇ ਹੱਥ, ਜਾਣੋ ਪੂਰਾ ਮਾਮਲਾ
ਨੈਸ਼ਨਲ ਗ੍ਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਵੱਲੋਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਸੀ। ਇਸ ਜੁਰਮਾਨੇ ਨੂੰ ਅਦਾ ਕਰਨ ਲਈ ਪੰਜਾਬ ਸਰਕਾਰ ਨੇ ਹੱਥ ਖੜ੍ਹੇ ਕਰ ਦਿੱਤੇ ਹਨ।
ਬਠਿੰਡਾ ਦੇ ਪਿੰਡ ਮਲਕਾਣਾ 'ਚ ਚਿੱਟੇ ਦਾ ਕਹਿਰ, ਮੁੱਛ ਫੁੱਟ ਗੱਭਰੂ ਦੀ ਮੌਤ
ਸਥਾਨਕ ਪਿੰਡ ਮਲਕਾਣਾ ਵਿਖੇ ਚਿੱਟੇ ਨਾਲ 18 ਸਾਲਾ ਨੌਜਵਾਨ ਮਹਿਕਵੀਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਦੀ ਮੌਤ ਹੋਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਵਲੋਂ ਲਾਸ਼ ਨੂੰ ਸੜਕ ’ਤੇ ਰੱਖ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਨਵ-ਵਿਆਹੇ ਮੁੰਡੇ ਦੀ ਹਸਪਤਾਲ 'ਚ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਾਏ ਗੰਭੀਰ ਦੋਸ਼
NEXT STORY