ਜਲੰਧਰ (ਬਿਊਰੋ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਹੋਣ ਵਾਲੀ ਸਲਾਨਾ ਪ੍ਰੀਖਿਆ ਫਰਵਰੀ/ਮਾਰਚ 2023 ਦੀ ਡੇਟਸ਼ੀਟ ਵਿੱਚ ਪ੍ਰਸ਼ਾਸ਼ਨਿਕ ਕਾਰਨਾਂ ਕਰਕੇ ਤਬਦੀਲੀ ਕੀਤੀ ਗਈ ਹੈ।ਉਥੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ ਲਿਆ ਗਿਆ ਹੈ। ਸਿੱਖਿਆ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨਤਾਰਨ ਦਲਜਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀ ਡੇਟਸ਼ੀਟ 'ਚ ਤਬਦੀਲੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਹੋਣ ਵਾਲੀ ਸਲਾਨਾ ਪ੍ਰੀਖਿਆ ਫਰਵਰੀ/ਮਾਰਚ 2023 ਦੀ ਡੇਟਸ਼ੀਟ ਵਿੱਚ ਪ੍ਰਸ਼ਾਸ਼ਨਿਕ ਕਾਰਨਾਂ ਕਰਕੇ ਤਬਦੀਲੀ ਕੀਤੀ ਗਈ ਹੈ। ਹੁਣ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧਤ ਸਕੂਲਾਂ ਵਿੱਚ ਸੈਲਫ਼ ਪ੍ਰੀਖਿਆ ਕੇਂਦਰ ਬਣਾ ਕੇ ਮਿਤੀ 25-02-2023 ਤੋਂ 04-03-2023 ਤੱਕ ਕਰਵਾਈ ਜਾ ਰਹੀ ਹੈ ਅਤੇ ਅੱਠਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦਫ਼ਤਰ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿੱਚ ਮਿਤੀ 25-02-2023 ਤੋਂ 22-03-2023 ਤੱਕ ਕਰਵਾਈ ਜਾ ਰਹੀ ਹੈ ।
ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਇਸ ਜ਼ਿਲ੍ਹੇ ਦੀ ਸਿੱਖਿਆ ਅਫ਼ਸਰ ਨੂੰ ਕੀਤਾ ਮੁਅੱਤਲ
ਪੰਜਾਬ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ ਲਿਆ ਗਿਆ ਹੈ। ਸਿੱਖਿਆ ਮੰਤਰੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨਤਾਰਨ ਦਲਜਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਦਲਜਿੰਦਰ ਕੌਰ ਨੂੰ ਵਿਦਿਆਰਥੀਆਂ ਲਈ ਵਰਦੀ ਖ਼ਰੀਦਣ ਸਬੰਧੀ ਸਰਕਾਰੀ ਆਦੇਸ਼ਾਂ ਦੀ ਪਾਲਣਾ ਨਾ ਕਰਨਾ ਅਤੇ ਸਰਕਾਰੀ ਫੰਡਾਂ ਵਿਚ ਹੇਰਾ ਫੇਰੀ ਕਰਨ ਦੇ ਜੁਰਮ ਹੇਠ ਮੁਅੱਤਲ ਕਰਨ ਦਾ ਫ਼ਰਮਾਨ ਜਾਰੀ ਕਰ ਦਿੱਤਾ ਗਿਆ ਹੈ।
ਬੀ.ਐੱਸ.ਐੱਫ ਨੂੰ ਵੱਡੀ ਸਫ਼ਲਤਾ, ਅਜਨਾਲਾ ਦੇ ਸਾਹੋਵਾਲ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ
ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਸ ਥਾਣਾ ਅਜਨਾਲਾ ਅਧੀਨ ਆਉਂਦੀ ਹਿੰਦ-ਪਾਕਿ ਸਰਹੱਦ ਦੀ ਬੀ.ਓ.ਪੀ ਸ਼ਾਹਪੁਰ ਦੇ ਨਜ਼ਦੀਕ ਪਿੰਡ ਸਾਹੂਵਾਲਾ ਅਤੇ ਡੱਲਾ ਰਾਜਪੂਤਾਂ ਤੋਂ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਵੱਡੀ ਸਫ਼ਸਤਾ ਮਿਲੀ ਹੈ। ਬੀ.ਐੱਸ.ਐੱਫ ਨੂੰ ਦੋ ਕਿਲੋ ਹੈਰੋਇਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ।
'ਅਸ਼ੀਰਵਾਦ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਮੰਤਰੀ ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ
'ਅਸ਼ੀਰਵਾਦ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ।
ਖੰਨਾ 'ਚ ਵਿਦੇਸ਼ੀ ਕੁੜੀ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ, ਫਲੈਟ 'ਚ ਬੁਲਾ ਕੇ ਦਰਿੰਦੇ ਨੇ ਲੁੱਟੀ ਇੱਜ਼ਤ
ਖੰਨਾ 'ਚ ਇਕ ਵਿਦੇਸ਼ੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਘਟਨਾ ਦੇ ਦੋਸ਼ੀ ਵਿਦੇਸ਼ੀ ਵਿਦਿਆਰਥੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੀੜਤ ਕੁੜੀ ਖੰਨਾ ਦੇ ਕਾਲਜ 'ਚ ਹੀ ਪੜ੍ਹਦੀ ਹੈ। ਦੂਜੇ ਵਿਦੇਸ਼ੀ ਵਿਦਿਆਰਥੀ ਨੇ ਫਲੈਟ 'ਚ ਪਨਾਹ ਦੇਣ ਦੇ ਬਹਾਨੇ ਉਸ ਨਾਲ ਇਸ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ।
ਖੰਨਾ ਤੋਂ ਦਰਦਨਾਕ ਖ਼ਬਰ : ਉੱਬਲਦੇ ਪਾਣੀ ਦੀ ਬਾਲਟੀ 'ਚ ਡਿੱਗਿਆ ਮਾਸੂਮ ਬੱਚਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਇੱਥੇ ਮਲੌਦ ਦੇ ਪਿੰਡ ਰੋਸਿਆਣਾ ਵਿਖੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਡੇਢ ਸਾਲ ਦੇ ਮਾਸੂਮ ਬੱਚੇ ਦੀ ਤੜਫ-ਤੜਫ਼ ਕੇ ਮੌਤ ਹੋ ਗਈ। ਇਹ ਬੱਚਾ ਉੱਬਲਦੇ ਪਾਣੀ ਦੀ ਬਾਲਟੀ 'ਚ ਡਿੱਗ ਗਿਆ ਅਤੇ ਬੁਰੀ ਤਰ੍ਹਾਂ ਝੁਲਸਣ ਕਾਰਨ ਉਸ ਨੇ ਦਮ ਤੋੜ ਦਿੱਤਾ।
ਅਹਿਮ ਖ਼ਬਰ: ਹਜ਼ਾਰਾਂ ਲੋਕਾਂ ਨੂੰ ਇਸ ਵਾਰ ਨਹੀਂ ਮਿਲੇਗੀ 2 ਰੁਪਏ ਵਾਲੀ ਕਣਕ, ਕਈ ਕਾਰਡਧਾਰਕਾਂ ਦੇ ਕੱਟੇ ਜਾਣਗੇ ਨਾਮ
ਆਟਾ-ਦਾਲ ਸਕੀਮ ਤਹਿਤ 2 ਰੁਪਏ ਵਾਲੀ ਸਸਤੀ ਕਣਕ ਵੰਡਣ ਦਾ ਕੰਮ ਇਸੇ ਹਫ਼ਤੇ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਫੂਡ ਸਪਲਾਈ ਵਿਭਾਗ ਜ਼ਿਲ੍ਹੇ ਵਿਚ ਸਮਾਰਟ ਕਾਰਡਧਾਰਕਾਂ ਦੀ ਵੈਰੀਫਿਕੇਸ਼ਨ ਵੀ ਕਰ ਰਿਹਾ ਹੈ, ਜਿਸ ਤਹਿਤ ਇਸ ਵਾਰ 2.79 ਲੱਖ ਸਮਾਰਟ ਕਾਰਡਧਾਰਕਾਂ ਵਿਚੋਂ 15 ਫ਼ੀਸਦੀ ਕਾਰਡਧਾਰਕਾਂ ਦੇ ਨਾਂ ਆਟਾ-ਦਾਲ ਸਕੀਮ ਤੋਂ ਹਟਾ ਦਿੱਤੇ ਜਾਣਗੇ।
ਗੈਂਗਸਟਰ ਲਾਰੈਂਸ ਬਿਸ਼ਨੋਈ 23 ਫਰਵਰੀ ਤੱਕ ਰਾਜਸਥਾਨ ਪੁਲਸ ਦੀ ਹਿਰਾਸਤ 'ਚ
ਰਾਜਸਥਾਨ ਪੁਲਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀਰਵਾਰ ਨੂੰ ਵੀਡੀਓ ਕਾਨਫਰੈਂਸਿੰਗ ਜ਼ਰੀਏ ਇੱਥੋਂ ਦੀ ਇਕ ਸਥਾਨਕ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 23 ਫਰਵਰੀ ਤੱਕ ਪੁਲਸ ਹਿਰਾਸਤ 'ਚ ਭੇਜ ਦਿੱਤਾ। ਥਾਣਾ ਮੁਖੀ ਸੁਰਿੰਦਰ ਸੈਨੀ ਨੇ ਦੱਸਿਆ ਕਿ ਬਿਸ਼ਨੋਈ ਨੂੰ ਵੀਰਵਾਰ ਨੂੰ ਵੀਡੀਓ ਕਾਨਫਰੈਂਸਿੰਗ ਜ਼ਰੀਏ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ ।
ਗੁਰਦਾਸਪੁਰ ਦੇ ਪਿੰਡ ਅਲੂਣਾ ਦੇ ਹਰਦਮਨ ਸਿੰਘ ਦੀ ਕੈਨੇਡਾ 'ਚ ਦਿਲ ਦੇ ਦੌਰੇ ਕਰਕੇ ਹੋਈ ਮੌਤ
ਗੁਰਦਾਸਪੁਰ ਦੇ ਸਵਤੰਤਰਤਾ ਸੰਗਰਾਮੀ ਤੇਜਾ ਸਿੰਘ ਸੁਤੰਤਰ ਦੇ ਭਰਾ ਮੇਦਨ ਸਿੰਘ ਸੁਤੰਤਰਤਾ ਸੰਗਰਾਮੀ ਦੇ ਦੋਹਤਰੇ ਹਰਦਮਨ ਸਿੰਘ ਕਾਹਲੋਂ ਪੁੱਤਰ ਜਗਜੀਤ ਸਿੰਘ ਕਾਹਲੋਂ ਪਿੰਡ ਅਲੂਣਾ ਦੀ ਕਨੇਡਾ 'ਚ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ ।
ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ 'ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਇਸ ਰੀਟਰੀਟ ਸਮਾਰੋਹ ਨੂੰ ਲੈ ਕੇ ਅਹਿਮ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹੁਣ ਰੀਟਰੀਟ ਸਮਾਰੋਹ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ।
ਰਾਸ਼ਟਰੀ ਮਿਲਟਰੀ ਕਾਲਜ 'ਚ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ, 3 ਜੂਨ ਨੂੰ ਹੋਵੇਗੀ ਪ੍ਰੀਖਿਆ : ਜੌੜਾਮਾਜਰਾ
NEXT STORY