ਜਲੰਧਰ (ਬਿਊਰੋ) : ਲੰਘੇ ਵੀਰਵਾਰ ਅਜਨਾਲਾ ਦੇ ਥਾਣੇ ’ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਕੀਤੇ ਗਏ ਕਬਜ਼ੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਹਮਲਾ ਬੋਲਿਆ ਹੈ। ਉਥੇ ਹੀ ਸੂਬੇ ਦੀ ਸਿੱਖਿਆ ’ਚ ਸੁਧਾਰ ਲਿਆਉਣ ਦੇ ਮਕਸਦ ਨਾਲ ਕਦਮ ਵਧਾ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੱਥੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ, ਉੱਥੇ ਇਸ ਤਰ੍ਹਾਂ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਦੀ ਕਵਾਇਦ ਸ਼ੁਰੂ ਹੋਈ ਹੈ। ਪੜ੍ਹੋ ਅੱਜ ਦੀਆ Top 10 ਖ਼ਬਰਾਂ...
ਅਜਨਾਲਾ ਝੜਪ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਖੀ ਇਹ ਗੱਲ
ਲੰਘੇ ਵੀਰਵਾਰ ਅਜਨਾਲਾ ਦੇ ਥਾਣੇ ’ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਸਮਰਥਕਾਂ ਸਮੇਤ ਕੀਤੇ ਗਏ ਕਬਜ਼ੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਹਮਲਾ ਬੋਲਿਆ ਹੈ।
ਪੰਜਾਬ ਦੇ ਸਕੂਲਾਂ 'ਚ ਹੁਣ ਨਹੀਂ ਦਿਖਣਗੇ ਟੁੱਟੇ ਫਰਸ਼ ਤੇ ਬਾਥਰੂਮ, ਮੰਗੀ ਗਈ ਰਿਪੋਰਟ
ਸੂਬੇ ਦੀ ਸਿੱਖਿਆ ’ਚ ਸੁਧਾਰ ਲਿਆਉਣ ਦੇ ਮਕਸਦ ਨਾਲ ਕਦਮ ਵਧਾ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੱਥੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ, ਉੱਥੇ ਇਸ ਤਰ੍ਹਾਂ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਦੀ ਕਵਾਇਦ ਸ਼ੁਰੂ ਹੋਈ ਹੈ, ਜਿਨ੍ਹਾਂ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਖ਼ਸਤਾ ਹੈ।
ਪੰਜਾਬ 'ਚ ਇਕ ਹੋਰ ਐਨਕਾਊਂਟਰ, ਨੌਜਵਾਨ ਦੀਆਂ ਉਂਗਲਾਂ ਵੱਢਣ ਵਾਲਿਆਂ ਦਾ ਪੁਲਸ ਨਾਲ ਹੋਇਆ ਮੁਕਾਬਲਾ (ਵੀਡੀਓ)
ਇਕ ਨੌਜਵਾਨ ਦੀਆਂ ਉਂਗਲਾਂ ਵੱਢਣ ਦੇ ਮਾਮਲੇ 'ਚ ਮੋਹਾਲੀ ਦੀ ਸੀ.ਆਈ.ਏ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਪੁਲਸ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ।
ਅੰਮ੍ਰਿਤਪਾਲ ਸਿੰਘ ਨੂੰ ਕੰਗਨਾ ਰਣੌਤ ਦੀ ਖੁੱਲ੍ਹੀ ਚੁਣੌਤੀ, ਕਿਹਾ- ‘ਜੇ ਮੈਨੂੰ ਗੋਲੀ ਨਾ ਮਾਰੀ ਗਈ ਤਾਂ...’
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਟਵਿਟਰ ’ਤੇ ਆਉਂਦਿਆਂ ਹੀ ਬੇਹੱਦ ਸਰਗਰਮ ਹੋ ਗਈ ਹੈ। ਹਾਲ ਹੀ ’ਚ ਉਸ ਨੇ ਅੰਮ੍ਰਿਤਪਾਲ ਸਿੰਘ ਦੀ ਖੁੱਲ੍ਹੀ ਚੁਣੌਤੀ ਨੂੰ ਕਬੂਲ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਉਹ ਖ਼ਾਲਿਸਤਾਨ ਦੀ ਮੰਗ ’ਤੇ ਬੌਧਿਕ ਚਰਚਾ ਕਰਨ ਲਈ ਤਿਆਰ ਹਨ।
ਮੇਹਟਿਆਣਾ 'ਚ ਰੂਹ ਕੰਬਾਊ ਵਾਰਦਾਤ: ਨੌਜਵਾਨ ਦਾ ਚਾਕੂ ਮਾਰ ਕੇ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
-ਥਾਣਾ ਮੇਹਟੀਆਣਾ ਇਲਾਕੇ ਵਿਚ ਦਿਲ-ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਥਾਣਾ ਮੇਹਟੀਆਣਾ ਅਧੀਨ ਪੈਂਦੀ ਪੁਲਸ ਚੌਂਕੀ ਅਜਨੋਹਾ ਅਧੀਨ ਪੈਂਦੇ ਪਿੰਡ ਪੰਡੋਰੀ ਗੰਗਾ ਸਿੰਘ ਵਿਖੇ ਇਕ ਨੌਜਵਾਨ ਨੂੰ ਦਿਨ ਚੜ੍ਹਦੇ ਹੀ ਚਾਕੂ ਨਾਲ ਕਤਲ ਕਰ ਦਿੱਤਾ ਗਿਆ, ਜਿਸ ਕਾਰਨ ਪਿੰਡ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਸੋਨੀਆ ਗਾਂਧੀ ਦਾ ਐਲਾਨ, 'ਭਾਰਤ ਜੋੜੋ ਯਾਤਰਾ' ਨਾਲ ਖ਼ਤਮ ਹੋ ਸਕਦੀ ਹੈ ਮੇਰੀ ਸਿਆਸੀ ਪਾਰੀ
ਛੱਤੀਸਗੜ੍ਹ ਦੇ ਰਾਏਪੁਰ 'ਚ ਕਾਂਗਰਸ ਦੇ 85ਵੇ ਸੰਮੇਲਨ 'ਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸਿਆਸਤ ਤੋਂ ਸੰਨਿਆਸ ਲੈਣ ਵੱਲ ਇਸ਼ਾਰਾ ਕੀਤਾ ਹੈ। ਆਪਣੀ ਸਿਆਸੀ ਪਾਰੀ ਦੇ ਅੰਤ ਦਾ ਸੰਕੇਤ ਦਿੰਦੇ ਹੋਏ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਸਿਆਸੀ ਪਾਰੀ 'ਭਾਰਤ ਜੋੜੋ ਯਾਤਰਾ' ਨਾਲ ਖਤਮ ਹੋ ਸਕਦੀ ਹੈ।
ਨਸ਼ੇ ਨੇ ਉਜਾੜੇ ਦੋ ਪਰਿਵਾਰ, 2 ਨੌਜਵਾਨਾਂ ਦੀ ਓਵਰਡੋਜ਼ ਨਾਲ ਮੌਤ, ਖੇਤਾਂ 'ਚੋਂ ਮਿਲੀਆਂ ਸਰਿੰਜਾਂ ਲੱਗੀਆਂ ਲਾਸ਼ਾਂ
ਟਾਂਡਾ ਅਧੀਨ ਪੈਂਦੇ ਪਿੰਡ ਤਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਛਲੇ 5-6 ਦਿਨਾਂ ਤੋਂ ਘਰੋਂ ਗਾਇਬ ਹੋਏ 2 ਨੌਜਵਾਨਾਂ ਦੀਆਂ ਲਾਸ਼ਾਂ ਅੱਜ ਪਿੰਡ ਤਲਾ ਦੇ ਇਕ ਖੇਤ ਵਿਚੋਂ ਬਰਾਮਦ ਕੀਤੀਆਂ ਗਈਆਂ।
ਜੇਕਰ ਤੁਹਾਡਾ ਵੀ ਆਧਾਰ ਕਾਰਡ 10 ਸਾਲ ਪਹਿਲਾਂ ਬਣਿਆ ਹੈ ਤਾਂ ਕਰਵਾ ਲਓ ਅਪਡੇਟ ਨਹੀਂ ਤਾਂ...
ਯੂ. ਟੀ. ਪ੍ਰਸ਼ਾਸਨ ਨੇ ਨਿਰਦੇਸ਼ ਜਾਰੀ ਕੀਤਾ ਹੈ ਕਿ ਸ਼ਹਿਰ ਦੇ ਜਿਹੜੇ ਲੋਕਾਂ ਨੇ 10 ਸਾਲ ਪਹਿਲਾਂ ਦਾ ਆਧਾਰ ਕਾਰਡ ਬਣਵਾਇਆ ਸੀ, ਉਹ ਉਸ ਨੂੰ ਅਪਡੇਟ ਕਰਵਾ ਲੈਣ। ਅਜਿਹਾ ਨਾ ਕਰਨ ’ਤੇ ਆਧਾਰ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਤੋਂ ਵਾਂਝੇ ਰਹਿ ਸਕਦੇ ਹੋ।
ਵੱਡੀ ਖ਼ਬਰ: ਬਠਿੰਡਾ ਜੇਲ੍ਹ 'ਚ ਗੈਂਗਵਾਰ! ਅੱਤਵਾਦੀ ਰਿੰਦਾ ਦੇ ਭਰਾ ’ਤੇ ਹਮਲਾ
ਕੇਂਦਰੀ ਜੇਲ੍ਹ ’ਚ ਬੰਦ ਗੁਰਦਾਸਪੁਰ ਨਿਵਾਸੀ ਗੈਂਗਸਟਰ ਰਾਜਵੀਰ ਸਿੰਘ ’ਤੇ ਸ਼ੁੱਕਰਵਾਰ ਨੂੰ ਉਸ ਦੇ ਸਾਥੀਆਂ ਨੇ ਬੈਰਕ ’ਚ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਰਾਜਵੀਰ ਦੇ ਸਿਰ ’ਤੇ ਸੱਟਾਂ ਲੱਗਣ ਕਾਰਨ ਜੇਲ੍ਹ ਮੁਲਾਜ਼ਮ ਉਸ ਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਅਜਨਾਲਾ ਹਿੰਸਾ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਨੇ ਕੱਸੀ ਕਮਰ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
ਅਜਨਾਲਾ ਵਿਚ ਹੋਈ ਹਿੰਸਾ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਵੀ ਕਮਰ ਕੱਸ ਲਈ ਹੈ। ਸ਼ੁੱਕਰਵਾਰ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਥਾਨਕ ਪੁਲਸ ਲਾਈਨਜ਼ ਵਿਚ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ।
ਵਿਜੀਲੈਂਸ ਦੀ ਵੱਡੀ ਕਾਰਵਾਈ : 10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਕੀਤਾ ਗ੍ਰਿਫ਼ਤਾਰ
NEXT STORY