ਜਲੰਧਰ (ਬਿਊਰੋ) : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਬਜਟ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਗਵਰਨਰ ਦੇ ਵਕੀਲ ਵਲੋਂ ਸੁਪਰੀਮ ਕੋਰਟ ਵਿਚ ਦਿੱਤੀ ਗਈ ਹੈ। ਹੁਣ ਸਾਫ ਹੋ ਗਿਆ ਹੈ ਕਿ 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਜਾਵੇਗਾ। ਉਥੇ ਹੀ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਅਸਤੀਫ਼ਾ ਦੇ ਦਿੱਤਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
3 ਮਾਰਚ ਨੂੰ ਹੋਵੇਗਾ ਪੰਜਾਬ ਬਜਟ ਇਜਲਾਸ, ਗਵਰਨਰ ਨੇ ਦਿੱਤੀ ਮਨਜ਼ੂਰੀ
ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਬਜਟ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਗਵਰਨਰ ਦੇ ਵਕੀਲ ਵਲੋਂ ਸੁਪਰੀਮ ਕੋਰਟ ਵਿਚ ਦਿੱਤੀ ਗਈ ਹੈ। ਹੁਣ ਸਾਫ ਹੋ ਗਿਆ ਹੈ ਕਿ 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਜਾਵੇਗਾ।
ਵੱਡੀ ਖ਼ਬਰ: ਸਿਸੋਦੀਆ ਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ, CM ਕੇਜਰੀਵਾਲ ਨੇ ਕੀਤਾ ਮਨਜ਼ੂਰ
ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਸਿਸੋਦੀਆ ਆਬਕਾਰੀ ਘਪਲੇ ਦੇ ਮਾਮਲੇ 'ਚ 5 ਦਿਨਾਂ ਦੀ ਸੀ.ਬੀ.ਆਈ. ਰਿਮਾਂਡ 'ਤੇ ਚੱਲ ਰਹੇ ਹਨ, ਉੱਥੇ ਹੀ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਤੋਂ ਹੀ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਹਨ।
ਸੁਪਰੀਮ ਕੋਰਟ ਦਾ ਆਦੇਸ਼- ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ
ਸੁਪਰੀਮ ਕੋਰਟ ਨੇ ਸਾਲ 2015 ਦੇ ਬਰਗਾੜੀ ਬੇਅਦਬੀ ਕੇਸ ਨਾਲ ਜੁੜੇ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਹੁਕਮ ਦਿੱਤਾ ਹੈ। ਦਰਅਸਲ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ 'ਚ ਇਸ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੀ ਮੰਗ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮੰਨ ਲਿਆ ਹੈ।
ਗੋਇੰਦਵਾਲ ਸਾਹਿਬ ਜੇਲ੍ਹ ਗੈਂਗਵਾਰ ’ਤੇ ਡੀ. ਜੀ. ਪੀ. ਦੀ ਵੱਡੀ ਕਾਰਵਾਈ, ਚੁੱਕਿਆ ਇਹ ਸਖ਼ਤ ਹੁਕਮ
ਐਤਵਾਰ ਨੂੰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਗੈਂਗਸਟਰਾਂ ਦੇ ਦੋ ਧੜਿਆਂ ਦਰਮਿਆਨ ਹੋਈ ਗੈਂਗਵਾਰ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹਨ।
ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ
ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਇਸ ’ਚ ਸ਼ਾਮਲ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸੂਬਾ ਪੁਲਸ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਹਾਊਸ 'ਤੇ ਵਿਜੀਲੈਂਸ ਦੀ ਛਾਪੇਮਾਰੀ
ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਕੀਤੀ ਗਈ ਹੈ।
CM ਮਾਨ ਦਾ ਵੱਡਾ ਬਿਆਨ, 'ਵੇਰਕਾ ਜਲਦ ਬਣੇਗਾ ਪੰਜਾਬ ਦਾ ਕਮਾਊ ਪੁੱਤ, NRIs ਨਾਲ ਚੱਲ ਰਹੀ ਗੱਲ'
ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਲਵਾਰ ਨੂੰ ਮਿਊਂਸੀਪਲ ਭਵਨ ਵਿਖੇ ਪਸ਼ੂ-ਪਾਲਣ ਵਿਭਾਗ ਦੇ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।
1 ਮਾਰਚ ਤੋਂ ਬਦਲਣਗੇ ਇਹ ਅਹਿਮ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
ਕੱਲ੍ਹ (1 ਮਾਰਚ) ਤੋਂ ਕਈ ਨਿਯਮਾਂ 'ਚ ਬਦਲਾਅ ਹੋਣ ਜਾ ਰਹੇ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪਵੇਗਾ। ਮਾਰਚ ਦੇ ਮਹੀਨੇ ਵਿੱਚ ਸੋਸ਼ਲ ਮੀਡੀਆ, ਬੈਂਕ ਲੋਨ, ਐਲਪੀਜੀ ਸਿਲੰਡਰ, ਬੈਂਕ ਛੁੱਟੀਆਂ ਆਦਿ ਸਮੇਤ ਕਈ ਮਹੱਤਵਪੂਰਨ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।
ਪੰਜਾਬ ਸਰਕਾਰ ਨੇ ਪੰਜਾਬ ਪੁਲਸ 'ਚ ਕੀਤਾ ਵੱਡਾ ਫੇਰਬਦਲ, 16 IPS ਤੇ 2 PPS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦੇ ਹੋਏ 16 ਆਈ. ਪੀ. ਐੱਸ. ਅਤੇ 2 ਪੀ. ਪੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬਣ ਕੁੜੀ ਗੁਰਜੋਤ ਕੌਰ ਦੀ ਮੌਤ
ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਦੀ ਭਾਣਜੀ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਸਰਕਾਰੀ ITI ਵੱਲੋਂ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਕੀਤੇ ਸਮਝੌਤੇ ਬਾਰੇ ਹਰਜੋਤ ਬੈਂਸ ਨੇ ਕਹੀ ਅਹਿਮ ਗੱਲ
NEXT STORY