ਜਲੰਧਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਵਿਧਾਨ ਸਭਾ ’ਚ ਬਜਟ ਪੇਸ਼ ਕੀਤਾ। ਉਥੇ ਹੀ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਇਕ ਟਿੱਪਣੀ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਖੁਦ ਵਿਧਾਇਕ ਖਹਿਰਾ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....
Punjab Budget 2023 Live : ਖਜ਼ਾਨਾ ਮੰਤਰੀ ਦੇ ਪਿਟਾਰੇ 'ਚੋਂ ਕੀ ਕੁੱਝ ਨਿਕਲਿਆ, ਜਾਣੋ ਹਰ ਪਲ ਦੀ ਅਪਡੇਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ 'ਚ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰੀ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਨ ਜਾ ਰਹੀ ਹੈ।
ਵੱਡੀ ਖ਼ਬਰ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਇਕ ਟਿੱਪਣੀ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਖੁਦ ਵਿਧਾਇਕ ਖਹਿਰਾ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ।
ਬਜਟ ’ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਲੋਕਾਂ ’ਤੇ ਨਹੀਂ ਲਗਾਇਆ ਨਵਾਂ ਇਕ ਵੀ ਟੈਕਸ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ।
ਪੰਜਾਬ ਸਰਕਾਰ ਦੇ ਬਜਟ ’ਤੇ ਬੋਲੇ ਸੁਖਬੀਰ ਬਾਦਲ, ਕਹੀਆਂ ਵੱਡੀਆਂ ਗੱਲਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ’ਚ ਅੰਕੜਿਆਂ ਦਾ ਹੇਰ-ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ, ਜਦਕਿ ਅਸਲੀਅਤ ’ਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵਧ ਰਿਹਾ ਹੈ ਤੇ ਸਾਰੇ ਪੈਮਾਨਿਆਂ ’ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ।
ਪੰਜਾਬ ਬਜਟ : ਵਿੱਤ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੀਤੇ ਵੱਡੇ ਐਲਾਨ
ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਆਪਣਾ ਦੂਜਾ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰ ਰਹੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕਰ ਦਿੱਤੀਆਂ ਹਨ।
ਬਜਟ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਬਜਟ ਵਿਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।
ਗੱਡੀ ਚਾਲਕ ਨਾਕਾ ਤੋੜ ਕੇ ਭੱਜਿਆ, ਪਿੱਛਾ ਕਰ ਰਹੇ ਪੁਲਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ
ਮਾੜੇ ਅਨਸਰਾਂ ਦੀ ਭਾਲ ’ਚ ਐੱਸ. ਐੱਸ. ਪੀ. ਤਰਨਤਾਰਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੋਟ ਬੁੱਢਾ ਫਿਰੋਜ਼ਪੁਰ ਪੁਲ ਨੇੜੇ ਭਾਊਵਾਲ ਨਾਕਾ ਲਗਾਇਆ ਗਿਆ ਸੀ, ਜਿਸ ’ਤੇ ਇਕ ਸ਼ੱਕੀ ਮਹਿੰਦਰਾ ਪਿੱਕਅੱਪ ਚਾਲਕ ਨੂੰ ਰੋਕਣ ’ਤੇ ਉਸ ਨੇ ਬੈਰੀਕੇਡਾਂ ਨੂੰ ਟੱਕਰ ਮਾਰ ਕੇ ਗੱਡੀ ਭਜਾ ਲਈ।
ਪੰਜਾਬ ਪੁਲਸ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਬਜਟ ਦੌਰਾਨ ਲਿਆ ਇਹ ਫ਼ੈਸਲਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ 'ਚ 'ਆਪ' ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ। 'ਆਪ' ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ।
ਅਮਰੀਕਾ ਤੋਂ ਆਏ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਭਿਆਨਕ ਹਾਦਸੇ ’ਚ ਮੌਤ
ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਝਾੜ ਸਾਹਿਬ ਦੇ ਨਿਵਾਸੀ ਅਤੇ ਹੁਣ ਅਮਰੀਕਾ ’ਚ ਰਹਿੰਦੇ ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ (50) ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਗਈ। ਜਸਦੇਵ ਸਿੰਘ ਗੋਲਾ ਸਮਰਾਲਾ ਵਿਖੇ ਹਰ ਸਾਲ ਹੋਣ ਵਾਲੇ ਕਬੱਡੀ ਕੱਪ ਵਿਚ ਸ਼ਮੂਲੀਅਤ ਕਰਨ ਲਈ ਅਮਰੀਕਾ ਤੋਂ ਆਏ ਸਨ ਅਤੇ ਉਹ ਇਸ ਖੇਡ ਮੇਲੇ ਨੂੰ ਕਾਫ਼ੀ ਪ੍ਰਮੋਟ ਕਰਦੇ ਸਨ। ਬੀਤੀ ਰਾਤ ਉਹ ਸਰਹਿੰਦ ਨਹਿਰ ਦੇ ਗੜ੍ਹੀ ਪੁਲ਼ ਤੋਂ ਪਿੰਡ ਝਾੜ ਸਾਹਿਬ ਵੱਲ ਨੂੰ ਆਪਣੀ ਇਨੋਵਾ ਕਾਰ ਰਾਹੀਂ ਜਾ ਰਹੇ ਸਨ ।
ਬੇਅਦਬੀ ਕਾਂਡ : ਡੇਰਾ ਸੱਚਾ ਸੌਦਾ ਦੇ ਤਿੰਨ ਕਮੇਟੀ ਮੈਂਬਰਾਂ ਖ਼ਿਲਾਫ਼ ਚਲਾਨ ਪੇਸ਼
ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੀਆਂ ਘਟਨਵਾਂ ਦੀਆਂ ਸਾਜ਼ਿਸ਼ਾਂ ਰਚਣ ਦੇ ਦੋਸ਼ਾਂ ਵਿੱਚ ਡੇਰਾ ਸੱਚਾ ਸੋਦਾ ਦੀ ਕੌਮੀ ਕਮੇਟੀ ਦੇ ਮੁੱਖ ਸਕੱਤਰ ਹਰੀਸ ਧੁਰੀ , ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ
ਬਹੁ-ਚਰਚਿਤ ਮਲਸੀਆਂ ਗੋਲ਼ੀ ਕਾਂਡ: ਹੁਣ ਤੱਕ ਦੋਹਾਂ ਧਿਰਾਂ ਦੇ 10 ਦੋਸ਼ੀ ਗ੍ਰਿਫ਼ਤਾਰ, ਕੁਝ ਦੇ ਵਿਦੇਸ਼ ਭੱਜਣ ਦੀ ਚਰਚਾ
NEXT STORY