ਜਲੰਧਰ (ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਸ ਕੁੜੀ ਨਾਲ ਹਰਜੋਤ ਸਿੰਘ ਬੈਂਸ ਵਿਆਹ ਕਰਵਾਉਣ ਜਾ ਰਹੇ ਹਨ। ਉਥੇ ਹੀ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਆਖਰੀ ਪੜਾਅ 'ਤੇ ਪਹੁੰਚਣ ਦੇ ਨਾਲ, ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁੱਕਵੀਂ ਜਾਣਕਾਰੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਫਸਰ ਕੁੜੀ ਨਾਲ ਲੈਣਗੇ ਲਾਵਾਂ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਸ ਕੁੜੀ ਨਾਲ ਹਰਜੋਤ ਸਿੰਘ ਬੈਂਸ ਵਿਆਹ ਕਰਵਾਉਣ ਜਾ ਰਹੇ ਹਨ ।
ਕੋਟਕਪੂਰਾ ਗੋਲ਼ੀ ਕਾਂਡ : SIT ਨੇ ਜਾਰੀ ਕੀਤਾ ਵਟਸਐਪ ਨੰਬਰ ਤੇ ਈ-ਮੇਲ, ਲੋਕਾਂ ਨੂੰ ਕੀਤੀ ਇਹ ਅਪੀਲ
ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਆਖਰੀ ਪੜਾਅ 'ਤੇ ਪਹੁੰਚਣ ਦੇ ਨਾਲ, ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁੱਕਵੀਂ ਜਾਣਕਾਰੀ ਹੈ।
ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨੇ 2024 ਲੋਕ ਸਭਾ ਚੋਣਾਂ ਲਈ ਐਲਾਨਿਆ ਪਹਿਲਾ ਉਮੀਦਵਾਰ (ਵੀਡੀਓ)
ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। 2024 ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਅਜਨਾਲਾ ਹਿੰਸਾ : ਸਬ-ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਰਿਪੋਰਟ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 16 ਮੈਂਬਰੀ ਸਬ-ਕਮੇਟੀ ਵੱਲੋ ਤਿਆਰ ਕੀਤੀ ਰਿਪੋਰਟ ਅੱਜ 12 ਮਾਰਚ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਸੌਂਪੀ ਦਿੱਤੀ।
ਜ਼ੀਰਕਪੁਰ ’ਚ ਖ਼ੌਫ਼ਨਾਕ ਵਾਰਦਾਤ, ਚਾਕੂਆਂ ਨਾਲ ਹਮਲਾ ਕਰ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਬੀਤੀ ਰਾਤ ਤਕਰੀਬਨ 11 ਵਜੇ ਜ਼ੀਰਕਪੁਰ ਦੇ ਪਿੰਡ ਭਬਾਤ ਵਿਖੇ ਦੋ ਫੁੱਟ ਦੀ ਗਲੀ ’ਚ ਇਕ ਨੌਜਵਾਨ ਦਾ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ।
ਸੁਖਪਾਲ ਸਿੰਘ ਖਹਿਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ, ਪੁੱਛਗਿੱਛ ਜਾਰੀ
ਭੁਲੱਥ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਭੁਲੱਥ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਛਾਪੇਮਾਰੀ ਦੌਰਾਨ ਗ੍ਰਿਫਤਾਰ ਕਰ ਲਿਆ ਹੈ।
ਕਾਂਗਰਸ ਮੇਰੀ ਕਬਰ ਪੁੱਟਣ ਦੇ ਸੁਫ਼ਨੇ ਵੇਖ ਰਹੀ ਤੇ ਮੈਂ ਕਰਨਾਟਕ ਦੇ ਵਿਕਾਸ ਦੇ ਸੁਫ਼ਨਿਆਂ 'ਚ ਰੁੱਝਿਆ: PM ਮੋਦੀ
ਕਰਨਾਟਕ 'ਚ ਦੋ ਇੰਜਣਾਂ ਵਾਲੀ ਸਰਕਾਰ ਦੀ ਵਕਾਲਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਉਨ੍ਹਾਂ ਦੀ ਮੌਤ ਦੇ ਸੁਫ਼ਨੇ ਵੇਖਣ ਵਿਚ ਰੁੱਝੀ ਹੋਈ ਹੈ ਪਰ ਉਹ ਕਰਨਾਟਕ ਦੇ ਵਿਕਾਸ ਦੇ ਸੁਫ਼ਨੇ ਵੇਖਣ 'ਚ ਰੁੱਝੇ ਹਨ।
ਦਰਦਨਾਕ ਹਾਦਸਾ : ਝੌਂਪੜੀ 'ਚ ਅੱਗ ਲੱਗਣ ਨਾਲ 3 ਬੱਚਿਆਂ ਸਮੇਤ ਪਰਿਵਾਰ ਦੇ 5 ਮੈਂਬਰ ਜਿਊਂਦੇ ਸੜੇ
ਉੱਤਰ ਪ੍ਰਦੇਸ਼ 'ਚ ਕਾਨਪੁਰ ਦੇਹਾਤ ਜ਼ਿਲ੍ਹੇ ਦੇ ਰੂਰਾ ਖੇਤਰ 'ਚ ਇਕ ਝੌਂਪੜੀ 'ਚ ਸ਼ੱਕੀ ਸਥਿਤੀਆਂ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਇਕ ਹੀ ਪਰਿਵਾਰ ਦੇ 5 ਜੀਆਂ ਦੀ ਸੜ ਕੇ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਐਤਵਾਰ ਰਾਤ ਕਰੀਬ 2 ਵਜੇ ਹਾਰਾਮਊ ਪਿੰਡ 'ਚ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੰਜਾਰਾ ਡੇਰਾ 'ਚ ਇਕ ਝੌਂਪੜੀ 'ਚ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਪਿੰਡ ਵਾਸੀਆਂ ਨੇ ਰੌਲਾ ਪਾਇਆ।
ਸੋਮਵਾਰ ਤੋਂ ਸ਼ੁਰੂ ਹੋਵੇਗੀ ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਕਾਰਵਾਈ, ਪਾਸ ਕਰਵਾਏ ਜਾਣਗੇ ਪੈਂਡਿੰਗ ਬਿੱਲ
ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਕਾਰਵਾਈ ਸੋਮਵਾਰ ਤੋਂ ਸ਼ੁਰੂ ਹੋਵੇਗੀ, ਜਿਸ 'ਚ ਪੈਂਡਿੰਗ ਪਏ ਬਿੱਲ ਪਾਸ ਕਰਵਾਏ ਜਾਣਗੇ। ਸੈਸ਼ਨ ਦਾ ਦੂਜਾ ਪੜਾਅ 6 ਅਪ੍ਰੈਲ ਤੱਕ ਚੱਲੇਗਾ ਅਤੇ ਇਸ ਦੌਰਾਨ ਕੁੱਲ 17 ਬੈਠਕਾਂ ਹੋਣਗੀਆਂ।
ਸਵਾਤੀ ਮਾਲੀਵਾਲ ਨੇ ਪਿਤਾ 'ਤੇ ਲਾਏ ਯੌਨ ਸ਼ੋਸ਼ਣ ਦੇ ਦੋਸ਼, ਕਿਹਾ- ਡਰ ਕੇ ਬੈੱਡ ਹੇਠ ਲੁਕ ਜਾਂਦੀ ਸੀ
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਸ਼ਨੀਵਾਰ ਇਕ ਸਨਸਨੀਖੇਜ਼ ਪ੍ਰਗਟਾਵਾ ਕੀਤਾ। ਉਨ੍ਹਾਂ ਆਪਣੇ ਪਿਤਾ ’ਤੇ ਯੌਨ ਸ਼ੋਸ਼ਣ ਦਾ ਦੋਸ਼ ਲਾਇਆ। ਸਵਾਤੀ ਨੇ ਕਿਹਾ ਕਿ ਜਦੋਂ ਮੈਂ ਬੱਚੀ ਸੀ ਤਾਂ ਮੇਰੇ ਪਿਤਾ ਮੇਰਾ ਸ਼ੋਸ਼ਣ ਕਰਦੇ ਸਨ। ਉਹ ਮੈਨੂੰ ਕੁੱਟਦੇ ਸਨ।
ਜ਼ੀਰਕਪੁਰ ’ਚ ਖ਼ੌਫ਼ਨਾਕ ਵਾਰਦਾਤ, ਚਾਕੂਆਂ ਨਾਲ ਹਮਲਾ ਕਰ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
NEXT STORY