ਜਲੰਧਰ (ਬਿਊਰੋ) : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਫਰਿਸ਼ਤਾ ਸਕੀਮ ਪੰਜਾਬ ’ਚ ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦਾ ਜਾਂ ਪੰਜਾਬ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਜੇਕਰ ਸੜਕ ਦੁਰਘਟਨਾ ’ਚ ਜ਼ਖ਼ਮੀ ਹੁੰਦਾ ਹੈ, ਤਾਂ ਜ਼ਖ਼ਮੀ ਵਿਅਕਤੀ ਨੂੰ ਨੇੜਲੇ ਹਸਪਤਾਲ ’ਚ ਪਹੁੰਚਾਉਣ ਵਾਲੇ ਨੂੰ ਪੰਜਾਬ ਸਰਕਾਰ ਫਰਿਸ਼ਤਾ ਮੰਨਦੇ ਹੋਏ ਉਸ ਨੂੰ 2000 ਰੁਪਏ ਸਨਮਾਨ ਰਾਸ਼ੀ ਦੇਵੇਗੀ। ਉਥੇ ਹੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ’ਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਲਿਆ ਗਿਆ ਪੰਜਾਬ ਸਟੇਟ ਟੀਚਰਜ਼ ਇਲਿਜੀਬਿਲਟੀ ਟੈਸਟ (PSTET) ਵਿਵਾਦਾਂ ਦੇ ਘੇਰੇ 'ਚ ਆ ਗਿਆ ਸੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਫਰਿਸ਼ਤਾ ਸਕੀਮ ਪੰਜਾਬ ਵਿਚ ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦਾ ਜਾਂ ਪੰਜਾਬ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਜੇਕਰ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੁੰਦਾ ਹੈ, ਤਾਂ ਜ਼ਖ਼ਮੀ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਵਿਚ ਪਹੁੰਚਾਉਣ ਵਾਲੇ ਨੂੰ ਪੰਜਾਬ ਸਰਕਾਰ ਫਰਿਸ਼ਤਾ ਮੰਨਦੇ ਹੋਏ ਉਸ ਨੂੰ 2000 ਰੁਪਏ ਸਨਮਾਨ ਰਾਸ਼ੀ ਦੇਵੇਗੀ।
PSTET ਦੇ ਚੁੱਕੇ ਉਮੀਦਵਾਰਾਂ ਲਈ ਵੱਡੀ ਖ਼ਬਰ, ਹੁਣ ਮੁੜ ਦੇਣਾ ਪਵੇਗਾ ਪੇਪਰ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ’ਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਲਿਆ ਗਿਆ ਪੰਜਾਬ ਸਟੇਟ ਟੀਚਰਜ਼ ਇਲਿਜੀਬਿਲਟੀ ਟੈਸਟ (PSTET) ਵਿਵਾਦਾਂ ਦੇ ਘੇਰੇ 'ਚ ਆ ਗਿਆ ਸੀ।
ਟੈੱਟ ਪੇਪਰ ਮਾਮਲੇ ’ਚ CM ਮਾਨ ਦੇ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ
ਸੂਬੇ ’ਚ ਟੈੱਟ ਦੇ ਪੇਪਰ ’ਚ ਗੜਬੜੀਆਂ ਕਰਨ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤ ’ਤੇ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ’ਚ ਦੋ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਪੁਲਸ ਨੂੰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।
ਪਿਆਕੜਾਂ ਲਈ ਅਹਿਮ ਖ਼ਬਰ, ਨਵੀਂ ਐਕਸਾਈਜ਼ ਪਾਲਿਸੀ ਤਹਿਤ ਵੱਧਣਗੇ ਸ਼ਰਾਬ ਦੇ ਰੇਟ
ਸਰਕਾਰ ਨੇ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਕਾਰਨ ਸ਼ਰਾਬ ਦੀਆਂ ਕੀਮਤਾਂ ’ਚ 15-20 ਫ਼ੀਸਦੀ ਤੱਕ ਵਾਧਾ ਹੋਣਾ ਤੈਅ ਹੈ। ਜ਼ਿਲ੍ਹੇ ਵਿਚ ਹੋਣ ਵਾਲੀ ਵਿਕਰੀ ਨਾਲ ਸ਼ਰਾਬ ਦੇ ਸ਼ੌਕੀਨਾਂ ’ਤੇ 80 ਕਰੋੜ ਤੋਂ ਵੱਧ ਦਾ ਬੋਝ ਪਵੇਗਾ।
ਚੰਡੀਗੜ੍ਹ 'ਚ ਪੰਜਾਬ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਰਾਜ ਭਵਨ ਵੱਲ ਕਰੇਗੀ ਕੂਚ
ਕਾਂਗਰਸ ਵੱਲੋਂ ਪੂਰੇ ਦੇਸ਼ ਸਮੇਤ ਅੱਜ ਇੱਥੇ ਮਹਿੰਗਾਈ, ਬੇਰੁਜ਼ਗਾਰੀ ਅਤੇ ਅਡਾਣੀ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਐੱਨ. ਆਰ. ਆਈਜ਼ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨਿਆ ਉਮੀਦਵਾਰ
ਜਲੰਧਰ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ, ਬਜਟ ਸਬੰਧੀ ਰੱਖੀਆਂ ਅਹਿਮ ਮੰਗਾਂ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਪੂਰਨ ਬਜਟ ਤੋਂ ਬਾਅਦ 'ਆਪ' ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਜਟ 'ਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਰਾਸ਼ੀ ਨਾ ਰੱਖਣ ਅਤੇ ਪੰਜਾਬੀ ਤੇ ਪੰਜਾਬੀਅਤ ਦੇ ਹੋਰ ਸਰੋਕਾਰਾਂ ਸੰਬੰਧੀ ਇਕ ਪੱਤਰ ਲਿਖਿਆ। ਪ੍ਰਤਾਪ ਬਾਜਵਾ ਨੇ ਚਿੱਠੀ ਰਾਹੀਂ ਸੰਬੋਧਨ ਕਰਦਿਆਂ ਲਿਖਿਆ ਕਿ ਸਰਕਾਰ ਵੱਲੋਂ 2023-24 ਦੇ ਪੇਸ਼ ਕੀਤੇ ਬਜਟ 'ਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਰਾਸ਼ੀ ਨਹੀਂ ਰੱਖੀ ਗਈ। ਪੰਜਾਬ ਨੂੰ ਪੰਜਾਬ ਬਣਾਈ ਰੱਖਣ ਲਈ ਤਿੰਨ ਕਰੋੜ ਪੰਜਾਬੀਆਂ ਦੀ ਮਾਂ ਬੋਲੀ ਨੂੰ ਅੱਗੇ ਵਧਾਉਣਾ ਸਾਡਾ ਸਭ ਦਾ ਸਾਂਝਾ ਸਰੋਕਾਰ ਹੈ।
ਪੰਜਾਬ ਤੋਂ ਕਿਸਾਨਾਂ ਦਾ ਦਿੱਲੀ ਕੂਚ, ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜੰਤਰ-ਮੰਤਰ 'ਤੇ ਧਰਨਾ ਪ੍ਰਦਰਸ਼ਨ
ਕਿਸਾਨ ਇਕ ਵਾਰ ਫਿਰ ਤੋਂ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰ ਆਏ ਹਨ। ਪੰਜਾਬ ਤੋਂ ਆਈਆਂ 5 ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ।
ਕੋਟਕਪੂਰਾ ਗੋਲ਼ੀ ਕਾਂਡ ਮਾਮਲੇ 'ਚ SIT ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ
ਕੋਟਕਪੂਰਾ ਗੋਲ਼ੀਕਾਂਡ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ SIT ਨੇ ਕੋਟਕਪੂਰਾ ਗੋਲ਼ੀ ਕਾਂਡ ਤਹਿਤ ਸ਼ਾਂਤੀਮਈ ਰੋਸ ਧਰਨੇ 'ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮਾਮਲਿਆਂ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਮਾਰੀ ਟੱਕਰ, ਮੌਤ
NEXT STORY