ਜਲੰਧਰ (ਬਿਊਰੋ) : ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਟੀ. ਵੀ. ਚੈਨਲ 'ਤੇ ਫੋਨ ਕਾਲ ਆਧਾਰਿਤ ਇੰਟਰਵਿਊ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰਾਜੈਕਟ ਤਹਿਤ ਸੂਬੇ ਦੇ 49 ਪਿੰਡਾਂ 'ਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....
ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ 'ਚ DGP ਦਾ ਵੱਡਾ ਖ਼ੁਲਾਸਾ, ਮੀਡੀਆ ਅੱਗੇ ਖੋਲ੍ਹ ਦਿੱਤੀਆਂ ਇਹ ਗੱਲਾਂ (ਵੀਡੀਓ)
ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇਕ ਟੀ. ਵੀ. ਚੈਨਲ 'ਤੇ ਫੋਨ ਕਾਲ ਆਧਾਰਿਤ ਇੰਟਰਵਿਊ ਨੂੰ ਲੈ ਕੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ।
ਪੰਜਾਬ ਦੇ ਪਿੰਡਾਂ ਲਈ ਹੋ ਗਿਆ ਅਹਿਮ ਐਲਾਨ, ਲੋਕਾਂ ਨੂੰ ਸਮਾਗਮ ਕਰਨ 'ਚ ਨਹੀਂ ਆਵੇਗੀ ਦਿੱਕਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰਾਜੈਕਟ ਤਹਿਤ ਸੂਬੇ ਦੇ 49 ਪਿੰਡਾਂ 'ਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ।
ਕੋਟਕਪੂਰਾ ਗੋਲ਼ੀਕਾਂਡ : ਮੁਸ਼ਕਿਲਾਂ 'ਚ ਘਿਰੇ ਸੁਖਬੀਰ ਬਾਦਲ, ਅਦਾਲਤ ਨੇ ਰੱਦ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਕੋਟਕਪੂਰਾ ਗੋਲ਼ੀਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਜੇਲ੍ਹ 'ਚ ਬੰਦ ਗੈਂਗਸਟਰ ਬਿਸ਼ਨੋਈ ਦੇ ਇੰਟਰਵਿਊ ਮਾਮਲੇ 'ਤੇ ਸਿਆਸੀ ਤੂਫ਼ਾਨ, ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ
ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਪੰਜਾਬ ਪੁਲਸ ਦੀ ਗ੍ਰਿਫ਼ਤ 'ਚ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਟੀ. ਵੀ. ਚੈਨਲ ’ਤੇ ਚੱਲੀ ਇੰਟਰਵਿਊ ਮਗਰੋਂ ਸਿਆਸੀ ਤੂਫ਼ਾਨ ਉੱਠ ਗਿਆ ਹੈ।
700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ, ਜਾਣੋ ਕੈਨੇਡਾ ਸਰਕਾਰ ਨੇ ਕਿਵੇਂ ਫੜਿਆ ਫਰਜ਼ੀਵਾੜਾ
ਪੰਜਾਬ ਦੀ ਯੁਵਾ ਪੀੜ੍ਹੀ ਨੂੰ ਡਾਲਰਾਂ-ਪੌਂਡਾਂ ਦੇ ਸੁਨਿਹਰੀ ਸੁਫ਼ਨੇ ਦਿਖਾ ਕੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਤਾਂ ਅਕਸਰ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਪਰ ਅੱਜ ਕੈਨੇਡਾ ਸਰਕਾਰ ਨੇ ਇਕ ਵੱਡਾ ਖੁਲਾਸਾ ਕਰਦੇ ਹੋਏ ਪੜ੍ਹਾਈ ਦੇ ਤੌਰ ’ਤੇ ਕੈਨੇਡਾ ਪੁੱਜੇ 700 ਵਿਦਿਆਰਥੀਆਂ ਦਾ ਫਰਜ਼ੀਵਾੜਾ ਫੜਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ CM ਮਾਨ ਦਾ ਬਿਆਨ, 'ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ' (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਡੀਆ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਚੁਣੀ ਨੂੰ ਪੂਰਾ ਇਕ ਸਾਲ ਹੋ ਗਿਆ ਹੈ।
ਮਸ਼ਹੂਰ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਜਾਨਲੇਵਾ ਹਮਲਾ, ਦੇਖੋ ਮੌਕੇ ਦੀ ਵੀਡੀਓ
ਪੰਜਾਬੀ ਤੇ ਹਿੰਦੀ ਫ਼ਿਲਮਾਂ ’ਚ ਕੰਮ ਕਰ ਚੁੱਕੇ ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਜਾਨਲੇਵਾ ਹਮਲਾ ਹੋਇਆ ਹੈ। ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਜਿਮ ’ਚ ਕਸਰਤ ਕਰ ਰਹੇ ਸਨ।
ਕਿਰਨ ਖੇਰ ਦਾ ਵਿਵਾਦਿਤ ਬਿਆਨ, ਕਿਹਾ- ਮੈਨੂੰ ਵੋਟ ਨਾ ਪਾਉਣ ਵਾਲੇ ਵਿਅਕਤੀ ਦੇ ਫੇਰਨੇ ਚਾਹੀਦੇ ਛਿੱਤਰ ਤੇ
ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਭਾਜਪਾ ਆਗੂ ਕਿਰਨ ਖੇਰ ਨੇ ਹਾਲ ਹੀ 'ਚ ਇਕ ਵਿਵਾਦ ਬਿਆਨ ਦਿੱਤਾ ਹੈ, ਜਿਸ ਕਾਰਨ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ। ਜਾਣਕਾਰੀ ਮੁਤਾਬਕ ਕਿਰਨ ਖੇਰ ਬੁੱਧਵਾਰ ਨੂੰ ਸ਼ਹਿਰ ਦੀ ਰਾਮਦਰਬਾਰ ਕਾਲੋਨੀ 'ਚ ਇਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਸਮਾਗਮ 'ਚ ਪਹੁੰਚੇ ਸਨ।
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਗੱਭਰੂ ਦੀ ਹੋਈ ਮੌਤ
ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਰਾਏਸਰ (ਪਟਿਆਲਾ) ਦੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਡਿੰਪਲ (32) ਪੁੱਤਰ ਸਰਬਜੀਤ ਸਿੰਘ ਦੀ ਬਰੈਂਪਟਨ (ਕੈਨੇਡਾ) ’ਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਰਾਹੁਲ ਗਾਂਧੀ ਬੋਲੇ- ਅਡਾਨੀ ਮੁੱਦੇ 'ਤੇ PM ਮੋਦੀ ਡਰੇ ਹੋਏ ਹਨ, ਮੈਨੂੰ ਸੰਸਦ 'ਚ ਬੋਲਣ ਨਹੀਂ ਦੇਣਗੇ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬ੍ਰਿਟੇਨ 'ਚ ਦਿੱਤੇ ਆਪਣੇ ਇਕ ਬਿਆਨ ਨੂੰ ਲੈ ਕੇ ਸੰਸਦ 'ਚ ਚੱਲ ਰਹੇ ਗਤੀਰੋਧ 'ਤੇ ਆਪਣੀ ਨਾਰਾਜ਼ਗੀ ਜਤਾਈ। ਉਨ੍ਹਾਂ ਕਿਹਾ ਕਿ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਤੋਂ ਧਿਆਨ ਭਟਕਾਉਣ ਲਈ ਸਰਕਾਰ ਵਲੋਂ ਇਹ ਪੂਰਾ ਤਮਾਸ਼ਾ ਖੜ੍ਹਾ ਕੀਤਾ ਗਿਆ ਹੈ।
ਝੋਨੇ ਦੀ ਪਰਾਲੀ 'ਤੇ ਅਧਾਰਿਤ ਪਹਿਲੇ ਟੋਰੇਫੈਕਸ਼ਨ ਪਲਾਂਟ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮਿਲੀ ਵਿੱਤੀ ਸਹਾਇਤਾ
NEXT STORY