ਜਲੰਧਰ (ਬਿਊਰੋ) : ਦੇਸ਼ ’ਚ ਕੋਰੋਨਾ ਇਕ ਵਾਰ ਫਿਰ ਪੈਰ ਪਸਾਰਦਾ ਜਾ ਰਿਹਾ ਹੈ ਤੇ ਇਸ ਦੇ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ’ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਹੈ। ਉਥੇ ਹੀ ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਵੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦਫ਼ਤਰ ਨੂੰ ਸੂਚਿਤ ਕਰਨ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....
ਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ CM ਮਾਨ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ
ਦੇਸ਼ ’ਚ ਕੋਰੋਨਾ ਇਕ ਵਾਰ ਫਿਰ ਪੈਰ ਪਸਾਰਦਾ ਜਾ ਰਿਹਾ ਹੈ ਤੇ ਇਸ ਦੇ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ’ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਹੈ।
ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਵੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦਫ਼ਤਰ ਨੂੰ ਸੂਚਿਤ ਕਰਨ।
ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਅੱਜ ਪਹਿਲੀ ਵਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਢੇਰਾ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇਸ ਮੁਲਾਕਾਤ ਨੂੰ ਲੈ ਕੇ ਤਸਵੀਰ ਸਾਂਝੀ ਕੀਤੀ ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 'ਆਪ' ਨੇ ਐਲਾਨਿਆ ਉਮੀਦਵਾਰ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 'ਆਪ' ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਵਿਚੋਂ ਕੱਢਣ ਦੇ ਮਗਰੋਂ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੁੰਦੇ ਸਾਰ ਹੀ 'ਆਪ' ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਨ੍ਹਾਂ ਨੂੰ ਅੱਜ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।
ਹਾਲੀਵੁੱਡ ਦੇ ਇੰਸਟਾ ਪੇਜ ਨੇ ਸਾਂਝੀ ਕੀਤੀ ਸਿੱਧੂ ਦੇ ਬਚਪਨ ਦੀ ਤਸਵੀਰ, ਨਾਲ ਲਿਖੀ ਖ਼ਾਸ ਕੈਪਸ਼ਨ
ਸਿੱਧੂ ਮੂਸੇ ਵਾਲਾ ਦਾ ਨਾਂ ਸਿਰਫ ਭਾਰਤ ਹੀ ਨਹੀਂ, ਸਗੋਂ ਦੁਨੀਆ ਭਰ ’ਚ ਹੈ। ਬੀਤੇ ਦਿਨੀਂ ਇਹ ਖ਼ਬਰ ਆਈ ਸੀ ਕਿ ਸਿੱਧੂ ਮੂਸੇ ਵਾਲਾ ਨੂੰ ਹਾਲੀਵੁੱਡ ਦੇ ਇੰਸਟਾਗ੍ਰਾਮ ਪੇਜ ਤੋਂ ਫਾਲੋਅ ਕੀਤਾ ਗਿਆ ਹੈ।
ਖ਼ਰਾਬ ਫ਼ਸਲ ਨੂੰ ਲੈ ਕੇ ਐਕਸ਼ਨ 'ਚ CM ਮਾਨ, ਮਾਲ ਤੇ ਖੇਤੀਬਾੜੀ ਵਿਭਾਗ ਦੀ ਸੱਦੀ ਮੀਟਿੰਗ
ਸੂਬੇ ਭਰ 'ਚ ਭਾਰੀ ਮੀਂਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਅੱਜ ਪੰਜਾਬ ਦੇ ਮਾਲ ਅਤੇ ਖੇਤੀਬਾੜੀ ਵਿਭਾਗ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ
‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੁਲਸ ਤੋਂ ਭੱਜਦੇ ਹੋਏ ਅੱਧੇ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਉਸ ਦੀ ਭਾਲ ਵਿਚ ਪੰਜਾਬ ਪੁਲਸ ਅਤੇ ਸੂਬੇ ਦੀਆਂ ਖੁਫ਼ੀਆ ਏਜੰਸੀਆਂ ਦੇ ਵੀ ਸਾਹ ਫੁੱਲਣ ਲੱਗੇ ਹਨ।
ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਦੇਣ ਦੇ ਨਾਂ 'ਤੇ ਕਰੋੜਾਂ ਦਾ ਗਬਨ, PWD ਦੇ ਅਧਿਕਾਰੀਆਂ 'ਤੇ ਲੱਗੇ ਦੋਸ਼
ਦਿਵਿਆਂਗਾਂ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਰੋੜਾਂ ਦੀ ਰਾਸ਼ੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਕਥਿਤ ਤੌਰ 'ਤੇ ਹੜਪ ਗਏ। ਪੰਜਾਬ ਸਰਕਾਰ ਵੱਲੋਂ ਕਰਵਾਈ ਉੱਚ ਪੱਧਰੀ ਜਾਂਚ ਵਿੱਚ ਇਹ ਖ਼ੁਲਾਸਾ ਹੋਇਆ ਹੈ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਜਾਅਲੀ ਐਸਟੀਮੇਟ ਬਣਾਏ, ਪਹਿਲਾਂ ਹੀ ਕੀਤੇ ਕੰਮ ਵਿਖਾ ਕੇ ਫੰਡ ਜਾਰੀ ਕਰ ਲਏ। ਦਿਲਚਸਪ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਵੱਲੋਂ ਦਿੱਤੀ ਗਈ ਜਾਂਚ ਦੀ ਰਿਪੋਰਟ ਨੂੰ ਵੀ ਦਬਾਇਆ ਜਾ ਰਿਹਾ ਹੈ।
ਸਲਮਾਨ ਖ਼ਾਨ ਨੇ ਜਾਨੋਂ ਮਾਰਨ ਦੀਆਂ ਧਮਕੀਆਂ ’ਤੇ ਤੋੜੀ ਚੁੱਪੀ, ਲੋਕ ਕਰ ਰਹੇ ਤਾਰੀਫ਼
ਬਾਲੀਵੁੱਡ ਦੇ ਦਬੰਗ ਸਲਮਾਨ ਖ਼ਾਨ ਨੂੰ ਲੰਬੇ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬੁੱਧਵਾਰ ਨੂੰ ਸਲਮਾਨ ਇਕ ਪ੍ਰੈੱਸ ਕਾਨਫਰੰਸ ’ਚ ਸ਼ਾਮਲ ਹੋਏ, ਜਿਥੇ ਉਨ੍ਹਾਂ ਨੇ ਪਹਿਲੀ ਵਾਰ ਗੈਂਗਸਟਰਾਂ ਤੋਂ ਮਿਲੀਆਂ ਧਮਕੀਆਂ ’ਤੇ ਆਪਣੀ ਚੁੱਪੀ ਤੋੜੀ।
ਪੰਜਾਬ 'ਚ ਸਸਤੀ ਹੋਈ ਬੀਅਰ, ਅੱਜ ਤੋਂ ਲਾਗੂ ਹੋਈਆਂ ਨਵੀਆਂ ਕੀਮਤਾਂ
ਨਵੀਂ ਐਕਸਾਈਜ਼ ਪਾਲਿਸੀ ਅਧੀਨ ਠੇਕੇਦਾਰਾਂ ਵੱਲੋਂ ਗਰੁੱਪਾਂ ਦਾ ਚਾਰਜ ਸੰਭਾਲਣ ਤੋਂ ਬਾਅਦ ਬੀਅਰ ਦੀਆਂ ਸ਼ੁਰੂਆਤੀ ਕੀਮਤਾਂ 180 ਰੁਪਏ ਰੱਖੀਆਂ ਗਈਆਂ ਸਨ, ਜਿਸ ’ਤੇ ਐਕਸਾਈਜ਼ ਵਿਭਾਗ ਨੇ ਵੱਡਾ ਕਦਮ ਉਠਾਉਂਦਿਆਂ ਕੀਮਤਾਂ ’ਚ ਕਮੀ ਕਰਕੇ ਆਪਣੇ ਪੱਧਰ ’ਤੇ ਰੇਟ ਨਿਰਧਾਰਿਤ ਕੀਤੇ ਹਨ। ਇਸ ਅਧੀਨ ਵੀਰਵਾਰ ਤੋਂ ਲਾਈਟ ਬੀਅਰ 140 ਰੁਪਏ, ਜਦਕਿ ਸਟ੍ਰਾਂਗ ਬੀਅਰ 150 ਰੁਪਏ ਵਿਚ ਉਪਲੱਬਧ ਹੋਵੇਗੀ।
ਪੰਜਾਬ ਵੱਲੋਂ ਆਬਕਾਰੀ ਤੋਂ ਮਾਲੀਏ 'ਚ 2587 ਕਰੋੜ ਦਾ ਮਿਸਾਲੀ ਵਾਧਾ, ਮੰਤਰੀ ਚੀਮਾ ਨੇ ਦਿੱਤੀ ਅਹਿਮ ਜਾਣਕਾਰੀ
NEXT STORY