ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਉਥੇ ਹੀ ਪੰਜਾਬ ਪੁਲਸ ਦੇ ਮੁਲਾਜ਼ਮਾਂ ਅਤੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਸ ਦਫ਼ਤਰਾਂ ਦੇ ਮੁਖੀਆਂ ਨੂੰ ਇਕ ਜ਼ਰੂਰੀ ਮੈਸਿਜ ਭੇਜੇ ਕੇ ਆਖਿਆ ਗਿਆ ਹੈ ਕਿ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।
ਹਾਈ ਅਲਰਟ ’ਤੇ ਪੰਜਾਬ ਪੁਲਸ, ਡੀ. ਜੀ. ਪੀ. ਨੇ ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ
ਪੰਜਾਬ ਪੁਲਸ ਦੇ ਮੁਲਾਜ਼ਮਾਂ ਅਤੇ ਅਫਸਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਦੇ ਦਫ਼ਤਰ ਵੱਲੋਂ ਪੰਜਾਬ ਦੇ ਸਾਰੇ ਪੁਲਸ ਦਫ਼ਤਰਾਂ ਦੇ ਮੁਖੀਆਂ ਨੂੰ ਇਕ ਜ਼ਰੂਰੀ ਮੈਸਿਜ ਭੇਜੇ ਕੇ ਆਖਿਆ ਗਿਆ ਹੈ ਕਿ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
ਰਿਲੀਜ਼ ਹੋਇਆ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ'
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਰਸ਼ਕਾਂ ਲਈ ਚੰਗੀ ਖ਼ਬਰ ਹੈ। ਅੱਜ ਭਾਵ 7 ਅਪ੍ਰੈਲ ਨੂੰ ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ ਰਿਲੀਜ਼ ਹੋਇਆ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਦੀ ਜਾਂਚ ਰਿਪੋਰਟ 15 ਦਿਨਾਂ 'ਚ ਸੌਂਪਣ ਦੀ ਤਾਕੀਦ
ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬੀਤੇ ਮਹੀਨੇ ਟੀ.ਵੀ. ਚੈਨਲਾਂ ’ਤੇ ਚੱਲੀ ਇੰਟਰਵਿਊ ਦੀ ਜਾਂਚ ਦਾ ਕੰਮ 15 ਦਿਨਾਂ ਵਿਚ ਨਿਪਟਾ ਕੇ ਤੱਥਾਂ ’ਤੇ ਆਧਾਰਿਤ ਰਿਪੋਰਟ ਦੇਣ ਲਈ ਮੁੱਖ ਸਕੱਤਰ ਪੰਜਾਬ ਵਲੋਂ ਜਾਂਚ ਕਮੇਟੀ ਨੂੰ ਤਾਕੀਦ ਕੀਤੀ ਗਈ ਹੈ। ਜਾਂਚ ਕਮੇਟੀ ਸਪੈਸ਼ਲ ਡੀ.ਜੀ.ਪੀ. ਕੁਲਦੀਪ ਸਿੰਘ ਦੀ ਅਗਵਾਈ ਵਿਚ ਆਪਣਾ ਕੰਮ ਕਰ ਰਹੀ ਹੈ।
ਅੰਮ੍ਰਿਤਪਾਲ ਸਿੰਘ ਵੱਲੋਂ ਸਰੰਡਰ ਕਰਨ ਦੀਆਂ ਚਰਚਾਵਾਂ 'ਤੇ ਪੰਜਾਬ ਪੁਲਸ ਦਾ ਬਿਆਨ ਆਇਆ ਸਾਹਮਣੇ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਣ ਵਾਲੀ ਵਿਸ਼ੇਸ਼ ਇਕੱਤਰਤਾ 'ਚ ਸਰੰਡਰ ਕਰਨ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਪੁਲਸ ਵੱਲੋਂ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ।
ਮਾਨ ਸਰਕਾਰ ਦਾ ਮਾਸਟਰ ਸਟ੍ਰੋਕ, ਝੋਨੇ ਦੇ ਸੀਜ਼ਨ ਲਈ ਪਾਵਰਕਾਮ ਨੂੰ ਦਿੱਤਾ ਵੱਡਾ ਤੋਹਫ਼ਾ
ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਵਿਰੋਧੀਆਂ ਕੋਲੋਂ ਇਕ ਵੱਡਾ ਮੁੱਦਾ ਖੋਹ ਲਿਆ ਹੈ ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੀ ਸਾਰੀ ਬਕਾਇਆ 20,200 ਕਰੋੜ ਰੁਪਏ ਦੀ ਪੈਂਡਿੰਗ ਸਬਸਿਡੀ ਅਦਾ ਕਰ ਦਿੱਤੀ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ’ਚ ਗਰਮਾਗਰਮੀ, ਪੈਸਾ ਖ਼ਰਚਣ ਤੋਂ ਕਤਰਾਉਣ ਲੱਗੇ ਨੇਤਾ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਚਹਿਲ-ਪਹਿਲ ਸ਼ੁਰੂ ਹੋ ਗਈ ਹੈ। ਸਿਆਸੀ ਬਿਸਾਤ ’ਤੇ ਉਮੀਦਵਾਰ ਆਪਣੀ ਚਾਲ ਚੱਲਣ ਲਈ ਤਿਆਰ ਹਨ।
'ਆਪ' ਨੇ ਜਲੰਧਰ ਜ਼ਿਮਨੀ ਚੋਣ ਲਈ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੂੰ ਲਾਇਆ ਇੰਚਾਰਜ
ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਣਨ ਮਗਰੋਂ ਹੁਣ ਆਮ ਆਦਮੀ ਪਾਰਟੀ ਨੇ ਚੋਣ ਇੰਚਾਰਜ ਦੀ ਵੀ ਡਿਊਟੀ ਲਗਾ ਦਿੱਤੀ ਹੈ।
ਦੇਸ਼ 'ਚ 203 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਵੱਧ 6,050 ਨਵੇਂ ਮਾਮਲੇ ਆਏ ਸਾਹਮਣੇ
ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 6,050 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,45,104 ਹੋ ਗਈ ਹੈ। ਪਿਛਲੇ 203 ਦਿਨਾਂ 'ਚ ਸਾਹਮਣੇ ਆਏ ਇਹ ਸਭ ਤੋਂ ਵੱਧ ਮਾਮਲੇ ਹਨ।
ਟਾਂਡਾ ਵਿਖੇ ਵਾਪਰਿਆ ਰੂਹ ਕੰਬਾਊ ਹਾਦਸਾ, ਪਿਓ-ਪੁੱਤ ਦੀ ਤੜਫ਼-ਤੜਫ਼ ਕੇ ਹੋਈ ਮੌਤ
ਹਾਈਵੇਅ 'ਤੇ ਪਿੰਡ ਪਤਿਆਲਾ ਨਜ਼ਦੀਕ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਵਿਅਕਤੀ ਬੋਲੈਰੋ ਗੱਡੀ ਵਿਚ ਸਵਾਰ ਸਨ। ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਲੱਕੜ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਅਚਾਨਕ ਟਾਇਰ ਫੱਟ ਗਿਆ ਅਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ਵਿਚ ਜਾ ਟਕਰਾਈ ਅਤੇ ਗੱਡੀ ਦੇ ਪਰਖੱਚੇ ਉੱਡ ਗਏ।
ਕਾਲ ਬਣ ਕੇ ਆਇਆ ਬੇਕਾਬੂ ਟਰਾਲਾ, ਗੰਨੇ ਦਾ ਰਸ ਪੀ ਰਹੇ ਵਿਅਕਤੀ ਨੂੰ ਕੁਚਲਿਆ
NEXT STORY