ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿਚ ਵੱਡਾ ਬਦਲਾਅ ਕੀਤਾ ਹੈ। ਉਥੇ ਹੀ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੁਲਸ ਪ੍ਰਸ਼ਾਸਨ ਵਿਚ ਅਧਿਕਾਰੀਆਂ ਦੀ ਬਦਲੀ ਕੀਤੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਆਈ. ਪੀ. ਐੱਸ. ਅਧਿਕਾਰੀ ਏ. ਡੀ. ਜੀ. ਪੀ. ਜੇਲ੍ਹ ਬੀ ਚੰਦਰ ਸ਼ੇਖਰ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਆਈ. ਪੀ. ਐੱਸ. ਅਧਿਕਾਰੀ ਏ. ਡੀ. ਜੀ. ਪੀ. ਅਰੁਣ ਪਾਲ ਸਿੰਘ ਨੂੰ ਏ. ਡੀ. ਜੀ. ਪੀ. ਜੇਲ੍ਹ ਲਾਇਆ ਗਿਆ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿਚ ਵੱਡਾ ਬਦਲਾਅ ਕੀਤਾ ਹੈ।
ਪੰਜਾਬ ਸਰਕਾਰ ਦਾ ਵੱਡਾ ਕਦਮ, ਏ. ਡੀ. ਜੀ. ਪੀ. ਜੇਲ੍ਹ ਦੀ ਬਦਲੀ
ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੁਲਸ ਪ੍ਰਸ਼ਾਸਨ ਵਿਚ ਅਧਿਕਾਰੀਆਂ ਦੀ ਬਦਲੀ ਕੀਤੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਆਈ. ਪੀ. ਐੱਸ. ਅਧਿਕਾਰੀ ਏ. ਡੀ. ਜੀ. ਪੀ. ਜੇਲ੍ਹ ਬੀ ਚੰਦਰ ਸ਼ੇਖਰ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਆਈ. ਪੀ. ਐੱਸ. ਅਧਿਕਾਰੀ ਏ. ਡੀ. ਜੀ. ਪੀ. ਅਰੁਣ ਪਾਲ ਸਿੰਘ ਨੂੰ ਏ. ਡੀ. ਜੀ. ਪੀ. ਜੇਲ੍ਹ ਲਾਇਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਲੜੇਗਾ ਜਲੰਧਰ ਦੀ ਜ਼ਿਮਨੀ ਚੋਣ: ਸੁਖਬੀਰ ਬਾਦਲ
ਜਲੰਧਰ ਵਿਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਅਤੇ ਬਸਪਾ ਗਠਜੋੜ ਮਿਲ ਕੇ ਲੜੇਗਾ। ਇਸ ਜ਼ਿਮਨੀ ਚੋਣ ਵਿਚ ਉਮੀਦਵਾਰ ਅਕਾਲੀ ਦਲ ਦਾ ਹੋਵੇਗਾ, ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਸੁਨਾਮ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਇਕੱਠਿਆਂ ਤਿੰਨ ਮਜ਼ਦੂਰਾਂ ਦੀ ਮੌਤ
ਸੁਨਾਮ ਦੇ ਪਿੰਡ ਨਮੋਲ ਵਿਖੇ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਣ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨੇ ਮਜ਼ਦੂਰ ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਚਮਕੌਰ ਸਿੰਘ ਨੇ ਰਾਤ ਸਮੇਂ ਇਕੱਠੇ ਬੈਠ ਕੇ ਸ਼ਰਾਬ ਪੀਤੀ ਸੀ ਪਰ ਜਦੋਂ ਪਰਿਵਾਰਕ ਮੈਂਬਰਾਂ ਨੇ ਸਵੇਰੇ ਦੇਖਿਆ ਤਾਂ ਤਿੰਨਾਂ ਦੀ ਮੌਤ ਹੋ ਚੁੱਕੀ ਸੀ।
ਜਲੰਧਰ ਦੇ ਪ੍ਰਭਜੋਤ ਸਿੰਘ ਨੇ ਚਮਕਾਇਆ ਭਾਰਤ ਦਾ ਨਾਂ, ਨਾਮੀ ਏਅਰਲਾਈਨ ਵਿਜ਼ ਦਾ ਬਣਿਆ ਕੈਪਟਨ
ਇਟਲੀ ਦੇ ਭਾਰਤੀ ਭਾਵੇਂ ਉਹ ਬੱਚੇ ਹਨ ਜਾਂ ਵੱਡੇ ਇਟਲੀ ਵਿੱਚ ਬੁਲੰਦ ਹੌਸਲਿਆਂ ਅਤੇ ਦ੍ਰਿੜ ਇਰਾਦਿਆਂ ਨਾਲ ਇਟਾਲੀਅਨ ਲੋਕਾਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ਨਿਰੰਤਰ ਕਾਮਯਾਬੀ ਦੀ ਮਿਸਾਲ ਬਣਦੇ ਜਾ ਰਹੇ ਹਨ, ਜਿਸ ਨੂੰ ਹੋਰ ਪ੍ਰਤੱਖ ਕਰ ਦਿੱਤਾ ਹੈ ਭਾਰਤੀ ਮੂਲ ਦੇ ਨੌਜਵਾਨ ਪ੍ਰਭਜੋਤ ਸਿੰਘ ਮੁਲਤਾਨੀ (35) ਨੇ। ਜਿਸ ਨੂੰ ਹਾਲ ਹੀ ਵਿੱਚ ਵਿਜ਼ ਏਅਰ ਲਾਈਨ ਵਿੱਚ ਕੈਪਟਨ ਥਾਪਿਆ ਗਿਆ ਹੈ।
ਸਲਮਾਨ ਖ਼ਾਨ ਨੇ ਖਰੀਦੀ ਨਵੀਂ ਬੁਲੇਟ ਪਰੂਫ ਨਿਸਾਨ ਗੱਡੀ, ਜਾਣੋ ਕੀ ਕੁਝ ਹੈ ਖ਼ਾਸ
ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੂੰ ਇਨ੍ਹੀਂ ਦਿਨੀਂ ਕਈ ਧਮਕੀਆਂ ਮਿਲ ਰਹੀਆਂ ਹਨ। ਕੁਝ ਦਿਨ ਪਹਿਲਾਂ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੀ ਈ-ਮੇਲ ਵੀ ਆਈ ਸੀ।
ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ ਨਵਜੋਤ ਸਿੱਧੂ, ਪਰਿਵਾਰ ਨਾਲ ਮਿਲ ਕੇ ਕੀਤਾ ਦੁੱਖ਼ ਸਾਂਝਾ
ਰੋਡਰੇਜ ਮਾਮਲੇ ਵਿਚੋਂ ਜੇਲ੍ਹ ਵਿਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੇ। ਇਥੇ ਉਨ੍ਹਾਂ ਵੱਲੋਂ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਕੀਤਾ ਗਿਆ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਂਦੇ ਹੋਏ ਜਲੰਧਰ ਵਿੱਚ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ।
ਗਰੀਬ ਕੈਦੀਆਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, ਵਿੱਤੀ ਮਦਦ ਲਈ ਸ਼ੁਰੂ ਕਰਨ ਜਾ ਰਹੀ ਹੈ ਵਿਸ਼ੇਸ਼ ਯੋਜਨਾ
ਜੇਲ੍ਹਾਂ 'ਚ ਭੀੜ ਘੱਟ ਕਰਨ ਦੇ ਟੀਕੇ ਨਾਲ ਕੇਂਦਰ ਸਰਕਾਰ ਨੇ ਸਿਰਫ਼ ਜੁਰਮਾਨਾ ਭਰਨ ਜਾਂ ਜ਼ਮਾਨਤ ਦੀ ਰਾਸ਼ੀ ਦੇਣ 'ਚ ਅਸਮਰੱਥ ਹੋਣ ਕਾਰਨ ਜੇਲ੍ਹ 'ਚ ਬੰਦ ਕੈਦੀਆਂ ਲਈ ਵਿਸ਼ੇਸ਼ ਆਰਥਿਕ ਮਦਦ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼
ਸੂਬੇ ’ਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ’ਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿਚਲੇ ਸੇਵਾ ਕੇਂਦਰਾਂ ਤੋਂ ਟੋਕਨ ਬਗ਼ੈਰ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੇਵਾ ਨਾ ਦਿੱਤੀ ਜਾਵੇ।
ਜਨਤਾ ਨੂੰ ਵੱਡੀ ਰਾਹਤ, CNG- 8 ਰੁਪਏ ਸਸਤੀ, PNG ਦੀਆਂ ਕੀਮਤਾਂ 'ਚ ਵੀ ਆਈ ਗਿਰਾਵਟ
ਗੇਲ ਇੰਡੀਆ ਦੀ ਸਹਾਇਕ ਕੰਪਨੀ ਮਹਾਂਨਗਰ ਗੈਸ ਲਿਮਿਟੇਡ (ਐਮਜੀਐਲ) ਨੇ ਸ਼ੁੱਕਰਵਾਰ ਨੂੰ ਆਪਣੇ ਵੰਡ ਖੇਤਰਾਂ ਵਿੱਚ ਸੀਐਨਜੀ ਦੀ ਕੀਮਤ ਵਿੱਚ 8 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਘਰੇਲੂ ਪਾਈਪ ਵਾਲੀ ਰਸੋਈ ਗੈਸ ਦੀ ਕੀਮਤ ਵਿੱਚ 5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਦਾ ਐਲਾਨ ਕੀਤਾ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ: 10 ਥਾਣਿਆਂ ਨੂੰ ਮਿਲੇ ਨਵੇਂ ਐੱਸ.ਐੱਚ.ਓ
NEXT STORY