ਜਲੰਧਰ (ਬਿਊਰੋ) : ਪੰਜਾਬ ’ਚ ਕਾਂਗਰਸ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਸੋਮਵਾਰ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਜਲੰਧਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਵੀ ‘ਆਪ’ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਵਿਚ ‘ਆਪ’ ਦੇ ਉਮੀਦਵਾਰ ਹਨ। ਉਥੇ ਹੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...
CM ਮਾਨ ਦੀ ਜਲੰਧਰ 'ਚ ਰੈਲੀ ਦੌਰਾਨ ਸੰਤੋਖ ਚੌਧਰੀ ਦਾ ਭਤੀਜਾ ਸੁਰਿੰਦਰ ਚੌਧਰੀ 'ਆਪ' 'ਚ ਸ਼ਾਮਲ
ਪੰਜਾਬ ’ਚ ਕਾਂਗਰਸ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ ਸੋਮਵਾਰ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਜਲੰਧਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਵੀ ‘ਆਪ’ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਵਿਚ ‘ਆਪ’ ਦੇ ਉਮੀਦਵਾਰ ਹਨ।
ਵੱਡੀ ਖ਼ਬਰ : ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਅਹਿਮ ਖ਼ਬਰ: AAP ਬਣੀ ਕੌਮੀ ਪਾਰਟੀ, ਤ੍ਰਿਣਮੂਲ ਕਾਂਗਰਸ ਸਣੇ ਇਨ੍ਹਾਂ ਪਾਰਟੀਆਂ ਤੋਂ ਖੋਹਿਆ ਗਿਆ ਦਰਜਾ
ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 2 ਪਾਰਟੀਆਂ ਤੋਂ ਕੌਮੀ ਪਾਰਟੀ ਦਾ ਦਰਜਾ ਖੋਹਿਆ ਗਿਆ ਹੈ।
ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਸਹੂਲਤ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਂਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਮੰਤਰੀ ਧਾਲੀਵਾਲ ਨੇ ਕਿਸਾਨਾਂ ਲਈ ਕੀਤਾ ਅਹਿਮ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਹਨ।
ਹੁਣ ਇਸ ਇਨਫੈਕਸ਼ਨ ਨੇ ਵਧਾਈ ਅਮਰੀਕਾ ਦੀ ਚਿੰਤਾ, ਤੇਜ਼ੀ ਨਾਲ ਵਧ ਰਹੀ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ
ਮਾਰਚ 2023 ਦੇ ਅਖ਼ੀਰ ਵਿਚ, ਯੂ. ਐੱਸ. ਦੇ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਨੇ ਤੇਜ਼ੀ ਨਾਲ ਫੈਲਣ ਵਾਲੀ ‘ਕੈਂਡੀਡਾ ਔਰਿਸ’ ਨਾਂ ਦੀ ਇਕ ਫੰਗਸ ਸਬੰਧੀ ਚੇਤਾਵਨੀ ਦਿੱਤੀ ਸੀ, ਜਿਸ ਕਾਰਨ ਦੇਸ਼ ਭਰ ਦੇ ਹਸਪਤਾਲਾਂ ਵਿਚ ਮਰੀਜ਼ ਇਨਫੈਕਟਿਡ ਹੋ ਰਹੇ ਹਨ ਅਤੇ ਉਨ੍ਹਾਂ ਦੀ ਮੌਤ ਹੋ ਰਹੀ ਹੈ।
ਮੀਂਹ ਕਾਰਨ ਵਾਪਰਿਆ ਵੱਡਾ ਹਾਦਸਾ, ਮੰਦਰ ਦੀ ਸ਼ੈੱਡ 'ਤੇ ਦਰੱਖਤ ਡਿੱਗਣ ਨਾਲ 7 ਲੋਕਾਂ ਦੀ ਮੌਤ
ਮਹਾਰਾਸ਼ਟਰ ਦੇ ਅਕੋਲਾ ਜ਼ਿਲ੍ਹ 'ਚ ਤੇਜ਼ ਹਵਾ ਅਤੇ ਮੀਂਹ ਕਾਰਨ ਇਕ ਮੰਦਰ ਕੰਪਲੈਕਸ 'ਚ ਟੀਨ ਦੇ ਸ਼ੈੱਡ 'ਤੇ ਦਰੱਖਤ ਡਿੱਗਣ ਨਾਲ ਉਸ ਹੇਠਾਂ ਖੜ੍ਹੇ 7 ਲੋਕਾਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖ਼ਮੀ ਹੋ ਗਏ। ਸਥਾਨਕ ਪ੍ਰਸ਼ਾਸਨ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਹਿਮ ਖ਼ਬਰ : ਹੁਣ ਕਮਿਸ਼ਨਰੇਟ ਥਾਣਿਆਂ ’ਚ ਲੱਗੇਗੀ ਪੁਲਸ ਮੁਲਾਜ਼ਮਾਂ ਦੀ ਹਾਜ਼ਰੀ
ਅਕਸਰ ਤੁਸੀਂ ਦੇਖਿਆ ਹੋਵੇਗਾ ਕਿ ਸਕੂਲਾਂ ਜਾਂ ਕਾਲਜਾਂ ’ਚ ਬੱਚਿਆਂ ਨੂੰ ਅਨੁਸਾਸ਼ਨ ’ਚ ਰੱਖਣ ਲਈ ਉਨ੍ਹਾਂ ਦੀ ਹਾਜ਼ਰੀ ਲੱਗਦੀ ਹੈ ਅਤੇ ਬੱਚਿਆਂ ਦੀ ਵਰਦੀ ਚੈੱਕ ਹੁੰਦੀ ਹੈ। ਹੁਣ ਇਹ ਕੰਮ ਪੁਲਸ ਵਿਭਾਗ ’ਚ ਸ਼ੁਰੂ ਕੀਤਾ ਗਿਆ ਹੈ।
ਬਠਿੰਡਾ ਕੇਂਦਰੀ ਜੇਲ੍ਹ 'ਚ ਵੀਡੀਓ ਬਣਾ ਵਾਇਰਲ ਕਰਨ ਵਾਲੇ ਕੈਦੀਆਂ 'ਤੇ ਵੱਡਾ ਖ਼ੁਲਾਸਾ
ਪੰਜਾਬ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਾਰਨ ਸੁਰਖੀਆਂ ’ਚ ਆਈ ਕੇਂਦਰੀ ਜੇਲ੍ਹ ਬਠਿੰਡਾ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਦਰਜਨ ਦੇ ਕਰੀਬ ਕੈਦੀਆਂ ਨੇ ਇਕੱਠੇ ਹੋ ਕੇ ਅਧਿਕਾਰੀਆਂ ’ਤੇ ਨਸ਼ਿਆਂ ਨੂੰ ਲੈ ਕੇ ਗੰਭੀਰ ਦੋਸ਼ ਲਾਉਂਦਿਆਂ ਜੇਲ੍ਹ ’ਚ ਮੋਬਾਇਲ ਫੋਨ ਆਦਿ ਵੇਚੇ ਜਾਣ ਦੇ ਇਲਜ਼ਾਮ ਵੀ ਲਾਏ ਹਨ।
ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਵਿਖੇ ਇਕ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਦਰਦਨਾਕ ਮੌਤ
ਟਾਂਡਾ ਹੁਸ਼ਿਆਰਪੁਰ ਰੋਡ 'ਤੇ ਪਿੰਡ ਬੂਰੇ ਰਾਜਪੂਤਾਂ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ 24 ਵਰ੍ਹਿਆਂ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਉਕਤ ਨੌਜਵਾਨ ਦਾ 30 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ।
ਘਰੋਂ ਮੋਬਾਇਲ ਰਿਪੇਅਰ ਕਰਵਾਉਣ ਆਏ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ ’ਚ ਵਿਛੇ ਸੱਥਰ
NEXT STORY