ਜਲੰਧਰ (ਬਿਊਰੋ) : ਆਪਣੇ ਵੱਲੋਂ ਪੂਰੀ ਤਿਆਰੀ ਨਾਲ ਪੰਜਾਬ ਸਰਕਾਰ ਦੀ ਆਨਲਾਈਨ ਟੀਚਰ ਟਰਾਂਸਫਰ ਪਾਲਿਸੀ ਤਹਿਤ ਅਪਲਾਈ ਕਰਨ ਤੋਂ ਬਾਅਦ ਟਰਾਂਸਫਰ ਦੀ ਉਡੀਕ ਕਰ ਰਹੇ ਸੂਬੇ ਦੇ ਹਜ਼ਾਰਾਂ ਅਧਿਆਪਕਾਂ ਨੂੰ ਜ਼ੋਰ ਦਾ ਝਟਕਾ ਲੱਗਾ ਹੈ। ਉਥੇ ਹੀ ਅਕਾਲੀ ਦਲ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੀ ਅਦਾਲਤ ਵਿਚ ਚੱਲ ਰਿਹਾ ਮੁਕੱਦਮਾ ਰੱਦ ਕਰ ਦਿੱਤਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡਾ ਝਟਕਾ, ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ
ਆਪਣੇ ਵੱਲੋਂ ਪੂਰੀ ਤਿਆਰੀ ਨਾਲ ਪੰਜਾਬ ਸਰਕਾਰ ਦੀ ਆਨਲਾਈਨ ਟੀਚਰ ਟਰਾਂਸਫਰ ਪਾਲਿਸੀ ਤਹਿਤ ਅਪਲਾਈ ਕਰਨ ਤੋਂ ਬਾਅਦ ਟਰਾਂਸਫਰ ਦੀ ਉਡੀਕ ਕਰ ਰਹੇ ਸੂਬੇ ਦੇ ਹਜ਼ਾਰਾਂ ਅਧਿਆਪਕਾਂ ਨੂੰ ਜ਼ੋਰ ਦਾ ਝਟਕਾ ਲੱਗਾ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੁਣਾਇਆ ਇਹ ਵੱਡਾ ਫ਼ੈਸਲਾ
ਅਕਾਲੀ ਦਲ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੀ ਅਦਾਲਤ ਵਿਚ ਚੱਲ ਰਿਹਾ ਮੁਕੱਦਮਾ ਰੱਦ ਕਰ ਦਿੱਤਾ ਹੈ।
ਗਾਇਕ ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੱਮਣ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ
ਪੰਜਾਬੀ ਸੰਗੀਤ ਜਗਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ AGTF ਦੀ ਟੀਮ ਵੱਲੋਂ ਪ੍ਰਸਿੱਧ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਹ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ 'ਚ ਕੈਬਨਿਟ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਹਨ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ 'ਚ ਹੀ ਕੈਬਨਿਟ ਮੀਟਿੰਗ ਹੋਇਆ ਕਰੇਗੀ।
ਵਿਦਿਆਰਥੀਆਂ ਦੀ ਉਡੀਕ ਖ਼ਤਮ : ਪੰਜਾਬ ਬੋਰਡ ਨੇ ਐਲਾਨਿਆ 8ਵੀਂ ਜਮਾਤ ਦਾ ਨਤੀਜਾ
ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਬੋਰਡ ਵੱਲੋਂ 8ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ।
ਦਿੱਲੀ ਸ਼ਰਾਬ ਘਪਲਾ ਮਾਮਲਾ : ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, ਅਦਾਲਤ ਨੇ ਜਮਾਨਤ ਦੇਣ ਤੋਂ ਕੀਤਾ ਇਨਕਾਰ
ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਜਮਾਨਤ ਪਟੀਸ਼ਨ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ।
ਮਾਤਾ ਵੈਸ਼ਨੋ ਦੇਵੀ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
ਇੱਥੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਸਵੇਰ ਦੇ ਸਮੇਂ ਉਸ ਵੇਲੇ ਚੀਕ-ਚਿਹਾੜਾ ਪੈ ਗਿਆ, ਜਦੋਂ ਮਾਤਾ ਵੈਸ਼ਨੋ ਦੇਵੀ ਤੋਂ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਅਚਾਨਕ ਪਲਟ ਗਈ।
ਪੰਜਾਬ 'ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ (ਮਜ਼ਦੂਰ ਦਿਵਸ) ਦੇ ਮੱਦੇਨਜ਼ਰ ਕੀਤਾ ਗਿਆ ਹੈ।
ਇੰਡੋਨੇਸ਼ੀਆ 'ਚ ਕਿਸ਼ਤੀ ਪਲਟਣ ਕਾਰਨ 11 ਲੋਕਾਂ ਦੀ ਮੌਤ, 9 ਲਾਪਤਾ
ਪੱਛਮੀ ਇੰਡੋਨੇਸ਼ੀਆ ਵਿਚ ਇਕ ਕਿਸ਼ਤੀ ਦੇ ਡੁੱਬਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਅਜੇ ਵੀ ਲਾਪਤਾ ਹਨ।
ਮਾਰਕ ਜ਼ੁਕਰਬਰਗ ਨੇ ਅਮੀਰਾਂ ਦੀ ਸੂਚੀ 'ਚ ਮੁਕੇਸ਼ ਅੰਬਾਨੀ ਨੂੰ ਪਛਾੜਿਆ, 24 ਘੰਟਿਆਂ 'ਚ ਬਦਲੀ ਗੇਮ
ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਅਮੀਰਾਂ ਦੀ ਸੂਚੀ ਵਿੱਚ ਵੱਡਾ ਝਟਕਾ ਲੱਗਾ ਹੈ।
ਕਾਂਗਰਸ ਨੂੰ ਵੱਡਾ ਝਟਕਾ, ਇਸ ਸਾਬਕਾ ਮੰਤਰੀ ਦਾ ਭਤੀਜਾ 'ਆਪ' 'ਚ ਸ਼ਾਮਲ
NEXT STORY