ਜਲੰਧਰ (ਬਿਊਰੋ) : ਪੰਜਾਬ ਸਰਕਾਰ ਨੇ ਸਿਹਤ ਖੇਤਰ ’ਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਭਲਕੇ ਮਤਲਬ ਕਿ ਸ਼ੁੱਕਰਵਾਰ ਨੂੰ ਲੁਧਿਆਣਾ 'ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਉਥੇ ਹੀ ਪਟਿਆਲਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨਾਭਾ ਰੋਡ ਵਿਖੇ ਪੀ. ਆਰ. ਟੀ. ਸੀ. ਠੇਕੇਦਾਰ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਗਲਾ (ਕਰੀਬ 55) ਵਾਸੀ ਸੁਨਾਮ ਊਧਮ ਸਿੰਘ ਵਾਲਾ ਵਜੋਂ ਹੋਈ ਹੈ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ....
ਮਾਨ ਸਰਕਾਰ ਪੰਜਾਬੀਆਂ ਨੂੰ ਦੇਵੇਗੀ ਤੋਹਫ਼ਾ, ਭਲਕੇ ਲੁਧਿਆਣਾ 'ਚ ਹੋਵੇਗਾ ਪ੍ਰੋਗਰਾਮ
ਪੰਜਾਬ ਸਰਕਾਰ ਨੇ ਸਿਹਤ ਖੇਤਰ 'ਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਭਲਕੇ ਮਤਲਬ ਕਿ ਸ਼ੁੱਕਰਵਾਰ ਨੂੰ ਲੁਧਿਆਣਾ 'ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ।
ਪਟਿਆਲਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ PRTC ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕਤਲ
ਪਟਿਆਲਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨਾਭਾ ਰੋਡ ਵਿਖੇ ਪੀ. ਆਰ. ਟੀ. ਸੀ. ਠੇਕੇਦਾਰ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਗਲਾ (ਕਰੀਬ 55) ਵਾਸੀ ਸੁਨਾਮ ਊਧਮ ਸਿੰਘ ਵਾਲਾ ਵਜੋਂ ਹੋਈ ਹੈ।
ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅਮਰੀਕਾ ਤੋਂ ਵੱਡੀ ਖ਼ਬਰ, ਕਪੂਰਥਲਾ ਦੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ
ਅਮਰੀਕਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਪੋਰਟਲੈਂਡ ਸ਼ਹਿਰ ਵਿੱਚ ਇਕ ਸ਼ਾਪਿੰਗ ਮਾਲ ਦੇ ਬਾਹਰ ਦੋ ਪੰਜਾਬੀ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਸ. ਬਾਦਲ ਦੇ ਭੋਗ ਸਮਾਗਮ 'ਚ ਬੋਲੇ ਅਮਿਤ ਸ਼ਾਹ, ਸਿੱਖ ਪੰਥ ਨੇ ਆਪਣਾ ਇਕ ਸੱਚਾ ਸਿਪਾਹੀ ਖੋਹਿਆ
ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਂਜਲੀ ਦਿੰਦਿਆਂ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨਾਲ ਸਿਰਫ਼ ਪੰਜਾਬ ਨੂੰ ਨਹੀਂ ਸਗੋਂ ਪੂਰੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸ ਨੂੰ ਲੰਬੇ ਸਮੇਂ ਤੱਕ ਭਰਿਆ ਨਹੀਂ ਜਾ ਸਕਦਾ। ਸਿੱਖ ਪੰਥ ਨੇ ਆਪਣਾ ਸੱਚਾ ਸਿਪਾਹੀ, ਦੇਸ਼ ਨੇ ਇਕ ਦੇਸ਼ਭਗਤ, ਕਿਸਾਨਾਂ ਨੇ ਆਪਣਾ ਸੱਚਾ ਹਮਦਰਦ ਗੁਆਇਆ ਹੈ।
ਸੁਪਰੀਮ ਕੋਰਟ 'ਚ ਮਹਿਲਾ ਪਹਿਲਵਾਨਾਂ ਦਾ ਕੇਸ ਬੰਦ, ਕੋਰਟ ਨੇ ਕਹੀ ਇਹ ਗੱਲ
ਸੁਪਰੀਮ ਕੋਰਟ ਨੇ ਵੀਰਵਾਰ ਨੂੰ 3 ਮਹਿਲਾ ਪਹਿਲਵਾਨਾਂ ਦੀ ਪਟੀਸ਼ਨ 'ਤੇ ਕਾਰਵਾਈ ਬੰਦ ਕਰ ਦਿੱਤੀ, ਜਿਨ੍ਹਾਂ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਇਸ ਗੱਲ ਦਾ ਨੋਟਿਸ ਲਿਆ ਕਿ ਮਾਮਲੇ ਵਿਚ FIR ਦਰਜ ਕੀਤੀ ਜਾ ਚੁੱਕੀ ਹੈ ਅਤੇ 7 ਸ਼ਿਕਾਇਤਕਰਤਾਵਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਖ਼ਤਰਨਾਕ ਗੈਂਗਸਟਰ ਅਨਿਲ ਨੂੰ STF ਨੇ ਐਨਕਾਊਂਟਰ 'ਚ ਕੀਤਾ ਢੇਰ, ਦਰਜ ਸਨ 60 ਤੋਂ ਵੱਧ ਮਾਮਲੇ
ਉੱਤਰ ਪ੍ਰਦੇਸ਼ ਪੁਲਸ ਦੀ ਸਪੈਸ਼ਲ ਟਾਸਕ ਫ਼ੋਰਸ (ਐੱਸ.ਟੀ.ਐੱਫ.) ਨੇ ਗੈਂਗਸਟਰ ਅਨਿਲ ਦੁਜਾਨਾ ਨੂੰ ਐਨਕਾਊਂਟਰ 'ਚ ਢੇਰ ਕਰ ਦਿੱਤਾ ਹੈ। ਪੱਛਮੀ ਉੱਤਰ ਪ੍ਰਦੇਸ਼ 'ਚ ਅਨਿਲ ਦੁਜਾਨਾ ਦਾ ਕਾਫ਼ੀ ਡਰ ਸੀ। ਦੁਜਾਨਾ 'ਤੇ 60 ਤੋਂ ਵੱਧ ਅਪਰਾਧਕ ਮਾਮਲੇ ਦਰਜ ਸਨ।
ਮਣੀਪੁਰ 'ਚ ਭੜਕੀ ਹਿੰਸਾ ਮਗਰੋਂ ਧਰਨਾਕਾਰੀਆਂ ਨੂੰ ਗੋਲ਼ੀ ਮਾਰਨ ਦਾ ਹੁਕਮ, ਜਾਣੋ ਕੀ ਹੈ ਤਾਜ਼ਾ ਹਾਲਾਤ
ਮਣੀਪੁਰ 'ਚ ਆਦਿਵਾਸੀਆਂ ਦੇ ਪ੍ਰਦਰਸ਼ਨ ਦੌਰਾਨ ਹਿੰਸਾ ਭੜਕਣ ਤੋਂ ਬਾਅਦ ਹਾਲਾਤ ਨੂੰ ਕੰਟਰੋਲ ਕਰਨ ਲਈ ਦੇਖਦੇ ਹੀ ਗੋਲ਼ੀ ਮਾਰਨ ਦਾ ਹੁਕਮ ਦਿੱਤਾ ਗਿਆ ਹੈ।
ਆਬਕਾਰੀ ਨੀਤੀ ਘਪਲਾ: ਜ਼ਮਾਨਤ ਲਈ ਸਿਸੋਦੀਆ ਨੇ ਦਿੱਲੀ ਹਾਈ ਕੋਰਟ 'ਚ ਦਾਇਰ ਕੀਤੀ ਅਰਜ਼ੀ
ਆਬਕਾਰੀ ਨੀਤੀ ਘਪਲੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ ਲਈ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ 'ਚ ਅਰਜ਼ੀ ਦਾਇਰ ਕੀਤੀ ਹੈ।
ਟਰੱਕ ਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੀ ਟੱਕਰ, ਨੌਜਵਾਨ ਦੀ ਦਰਦਨਾਕ ਮੌਤ
NEXT STORY