ਜਲੰਧਰ (ਬਿਊਰੋ) : ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਲਈ ਕਿਸਾਨਾਂ ਨੇ ਡੇਰੇ ਲਾ ਲਏ ਹਨ। ਕਿਸਾਨਾਂ ਦੇ ਉੱਥੇ ਪਹੁੰਚਣ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਐਤਵਾਰ ਨੂੰ ਪ੍ਰਦਰਸ਼ਨ ਵਾਲੀ ਥਾਂ ਅਤੇ ਸ਼ਹਿਰ ਦੇ ਸਰਹੱਦੀ ਖੇਤਰਾਂ 'ਤੇ ਸੁਰੱਖਿਆ ਵਧਾ ਦਿੱਤੀ ਹੈ। ਉਥੇ ਹੀ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ, ਸ਼ਾਂਤਮਈ ਢੰਗ ਨਾਲ ਲੋਕ ਸਭਾ ਦੀ ਜ਼ਿਮਨੀ ਚੋਣ ਕਰਵਾਉਣ ਅਤੇ ਲਾਅ ਐਂਡ ਆਰਡਰ ਨੂੰ ਹੋਰ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ। ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ...
ਪਹਿਲਵਾਨਾਂ ਦੇ ਸਮਰਥਨ 'ਚ ਜੰਤਰ-ਮੰਤਰ 'ਤੇ ਕਿਸਾਨਾਂ ਨੇ ਲਾਏ ਡੇਰੇ, ਤਸਵੀਰਾਂ 'ਚ ਵੇਖੋ ਇਕੱਠ
ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਲਈ ਕਿਸਾਨਾਂ ਨੇ ਡੇਰੇ ਲਾ ਲਏ ਹਨ। ਕਿਸਾਨਾਂ ਦੇ ਉੱਥੇ ਪਹੁੰਚਣ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਐਤਵਾਰ ਨੂੰ ਪ੍ਰਦਰਸ਼ਨ ਵਾਲੀ ਥਾਂ ਅਤੇ ਸ਼ਹਿਰ ਦੇ ਸਰਹੱਦੀ ਖੇਤਰਾਂ 'ਤੇ ਸੁਰੱਖਿਆ ਵਧਾ ਦਿੱਤੀ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਸ਼ਹਿਰ 'ਚ ਵਧੀ ਸੁਰੱਖਿਆ, ਪੁਲਸ ਕਮਿਸ਼ਨਰ ਨੇ ਜਾਰੀ ਕੀਤੇ ਇਹ ਹੁਕਮ
ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ, ਸ਼ਾਂਤਮਈ ਢੰਗ ਨਾਲ ਲੋਕ ਸਭਾ ਦੀ ਜ਼ਿਮਨੀ ਚੋਣ ਕਰਵਾਉਣ ਅਤੇ ਲਾਅ ਐਂਡ ਆਰਡਰ ਨੂੰ ਹੋਰ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ।
ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ’ਚ ਪਹਿਲੀ ਵਾਰ ਲਾਗੂ ਕੀਤਾ ਇਹ ਸਿਸਟਮ
ਚੰਡੀਗੜ੍ਹ ਸਿੱਖਿਆ ਵਿਭਾਗ ਇਸ ਸੈਸ਼ਨ ਤੋਂ ਨਵੀਂ ਦਾਖਲਾ ਨੀਤੀ ਅਪਨਾਉਣ ਜਾ ਰਿਹਾ ਹੈ। ਸ਼ਹਿਰ ਦੇ ਸਕੂਲਾਂ ਤੋਂ 10ਵੀਂ ਪਾਸ ਕਰਨ ਵਾਲੇ ਬੱਚਿਆਂ ਲਈ 85 ਫੀਸਦੀ ਸੀਟਾਂ ਗੌਰਮਿੰਟ ਸਕੂਲਾਂ ਵਿਚ ਰਾਖਵੀਆਂ ਹੋਣਗੀਆਂ।
ਬਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ; 5 ਲੋਕਾਂ ਦੀ ਮੌਤ, ਮਚੀ ਚੀਕ ਪੁਕਾਰ
ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਦੇ ਮਾਧਵਗੜ੍ਹ ਇਲਾਕੇ ਵਿਚ ਐਤਵਾਰ ਯਾਨੀ ਕਿ ਅੱਜ ਤੜਕੇ ਬਰਾਤੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਇਕ ਵਾਹਨ ਨਾਲ ਟੱਕਰ ਲੱਗਣ ਮਗਰੋਂ ਸੜਕ ਕੰਢੇ ਖੱਡ 'ਚ ਡਿੱਗ ਜਾਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਰਾਜਸਥਾਨ 'ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਡੁੱਬਣ ਨਾਲ 7 ਲੋਕ ਡੁੱਬੇ
ਰਾਜਸਥਾਨ ਦੇ ਟੋਂਕ ਜ਼ਿਲ੍ਹੇ ਦੇ ਟੋਡਾਰਾਏਸਿੰਘ ਥਾਣਾ ਖੇਤਰ 'ਚ ਸ਼ਨੀਵਾਰ ਦੇਰ ਸ਼ਾਮ ਬੀਸਲਪੁਰ ਬੰਨ੍ਹ 'ਚ ਇਕ ਕਿਸ਼ਤੀ ਡੁੱਬ ਗਈ।
ਕੈਨੇਡਾ 'ਚ ਇਕ ਹੋਰ ਪੰਜਾਬੀ ਨੇ ਤੋੜਿਆ ਦਮ, ਭਰੀ ਜਵਾਨੀ ’ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਗੱਭਰੂ ਪੁੱਤ
ਹਲਕਾ ਗੁਰੂਹਰਸਹਾਏ ਦੇ ਵਸਨੀਕ ਅੰਕੁਸ਼ ਮਾਨਕਟਾਲਾ (27) ਦੀ ਕੈਨੇਡਾ ਵਿੱਚ ਭਿਆਨਕ ਬਿਮਾਰੀ ਕਾਰਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਹੁਣ ਕਿਤੋਂ ਵੀ ਠੀਕ ਕਰਵਾਓ ਮੋਬਾਇਲ, ਕਾਰ ਜਾਂ ਬਾਈਕ, ਖ਼ਤਮ ਨਹੀਂ ਹੋਵੇਗੀ ਵਾਰੰਟੀ, ਜਾਣੋ ਨਵਾਂ ਨਿਯਮ
ਭਾਰਤ ਸਰਕਾਰ ਨੇ ਤੁਹਾਡੇ ਲਈ ਇਲੈਕਟ੍ਰੋਨਿਕ ਆਈਟਮ ਅਤੇ ਆਟੋਮੋਬਾਈਲ ਦੀ ਵਾਰੰਟੀ ਦੀ ਰੱਖਿਆ ਲਈ 'ਰਾਈਟ-ਟੂ-ਰਿਪੇਅਰ' ਪਹਿਲ ਸ਼ੁਰੂ ਕੀਤੀ ਹੈ।
ਆਬਕਾਰੀ ਨੀਤੀ ਮਾਮਲਾ: ਦੋ ਦੋਸ਼ੀਆਂ ਨੂੰ ਜ਼ਮਾਨਤ ਤੋਂ ਬਾਅਦ 'ਆਪ' ਨੇ ਭਾਜਪਾ ਤੋਂ ਮੁਆਫ਼ੀ ਦੀ ਮੰਗ ਕੀਤੀ
ਆਮ ਆਦਮੀ ਪਾਰਟੀ ਨੇ ਆਬਕਾਰੀ ਨੀਤੀ ਮਾਮਲੇ 'ਚ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਐਤਵਾਰ ਨੂੰ ਕਿਹਾ ਕਿ ਇਸ ਮਾਮਲੇ 'ਚ ਪਾਰਟੀ 'ਤੇ 'ਝੂਠੇ' ਦੋਸ਼ ਲਗਾਉਣ ਲਈ ਭਾਜਪਾ ਮੁਆਫ਼ੀ ਮੰਗੇ।
ਮੰਦਿਰ ’ਚ ਅਚਾਨਕ ਚੱਲੀ ਗੋਲ਼ੀ, ਲਾਈਨ ’ਚ ਖੜ੍ਹਾ ਵਿਅਕਤੀ ਹੋਇਆ ਜ਼ਖਮੀ
NEXT STORY