ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵਾਰ ਸੂਬੇ 'ਚ ਝੋਨੇ ਦੀ ਬਿਜਾਈ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਮਗਰੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਇਸ ਵਾਰ 4 ਹਿੱਸਿਆਂ 'ਚ ਵੰਡਿਆ ਗਿਆ ਹੈ। ਉਨ੍ਹਾਂ ਨੇ ਝੋਨੇ ਦੀ ਬਿਜਾਈ ਦੀਆਂ ਤਾਰੀਖ਼ਾਂ ਦਾ ਵੀ ਐਲਾਨ ਕੀਤਾ ਹੈ। ਉਥੇ ਹੀ ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਤੇਜ਼ ਹਵਾਵਾਂ ਦੇ ਨਾਲ-ਨਾਲ ਹਨ੍ਹੇਰੀ ਚੱਲ ਸਕਦੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ....
ਪੰਜਾਬ 'ਚ ਝੋਨੇ ਦੇ ਸੀਜ਼ਨ ਬਾਰੇ CM ਮਾਨ ਦਾ ਵੱਡਾ ਐਲਾਨ, ਧਿਆਨ ਨਾਲ ਸੁਣਨ ਕਿਸਾਨ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵਾਰ ਸੂਬੇ 'ਚ ਝੋਨੇ ਦੀ ਬਿਜਾਈ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਮਗਰੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਇਸ ਵਾਰ 4 ਹਿੱਸਿਆਂ 'ਚ ਵੰਡਿਆ ਗਿਆ ਹੈ।
ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਰੀ ਹੋ ਗਿਆ ਅਲਰਟ, ਤੁਸੀਂ ਵੀ ਧਿਆਨ ਨਾਲ ਪੜ੍ਹੋ
ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਤੇਜ਼ ਹਵਾਵਾਂ ਦੇ ਨਾਲ-ਨਾਲ ਹਨ੍ਹੇਰੀ ਚੱਲ ਸਕਦੀ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਅਗਲੇ ਤਿੰਨ ਦਿਨ ਤੇਜ਼ ਹਵਾਵਾਂ, ਹਨ੍ਹੇਰੀ ਅਤੇ ਗਰਜ਼ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਨਵੀਂਆਂ ਦਰਾਂ ਕੀਤੀਆਂ ਗਈਆਂ ਜਾਰੀ
ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਬਾਬਤ ਹੁਕਮ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਜਾਰੀ ਕਰ ਦਿੱਤੇ ਹਨ।
ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਤੋਂ ਬਾਅਦ ਹੋਰ ਸੁਚੇਤ ਹੋਈ ਸ਼੍ਰੋਮਣੀ ਕਮੇਟੀ, ਚੁੱਕਿਆ ਜਾ ਸਕਦਾ ਹੈ ਇਹ ਕਦਮ
ਹੈਰੀਟੇਜ ਸਟਰੀਟ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵਾਲੀ ਸਾਈਡ ਗਾਲਿਆਰਾ ਬਾਗ਼ ਵਿਚ ਹੋਏ ਧਮਾਕਿਆਂ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਨੂੰ ਹੋਰ ਵੀ ਵਧਾ ਦਿੱਤਾ ਗਿਆ ਹੈ।
ਤਪਾ ਨੇੜੇ ਵਾਪਰੇ ਵੱਡੇ ਹਾਦਸੇ ’ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਲੋਕਾਂ ਦੀ ਮੌਤ
ਇੱਥੋਂ ਤਿੰਨ ਕਿਲੋਮੀਟਰ ਦੂਰ ਮਹਿਤਾ ਅਤੇ ਘੁੰਨਸ ਵਿਚਕਾਰ ਹਾਈਵੇ ਮਾਰਗ ’ਤੇ ਇਕ ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਇਸ ਹਾਦਸੇ ਵਿਚ ਇਕ ਬੱਚੇ ਅਤੇ ਮਹਿਲਾ ਸਮੇਤ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਪੰਜਾਬੀ ਗੱਭਰੂ ਦੇ ਕਤਲ ਮਾਮਲੇ 'ਚ ਕੈਨੇਡੀਅਨ ਵਿਅਕਤੀ ਨੂੰ 9 ਸਾਲ ਦੀ ਕੈਦ
ਇੱਕ 21 ਸਾਲਾ ਕੈਨੇਡੀਅਨ ਵਿਅਕਤੀ ਨੂੰ 2021 ਵਿੱਚ ਨੋਵਾ ਸਕੋਸ਼ੀਆ ਸੂਬੇ ਵਿੱਚ ਬਿਨਾਂ ਭੜਕਾਹਟ ਦੇ ਪੰਜਾਬੀ ਗੱਭਰੂ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰਨ ਦੇ ਦੋਸ਼ ਵਿੱਚ ਨੌਂ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ।
ਮੈਕਸੀਕੋ 'ਚ ਟਰੱਕ ਅਤੇ ਵੈਨ ਦੀ ਹੋਈ ਭਿਆਨਕ ਟੱਕਰ, ਮਚੇ ਅੱਗ ਦੇ ਭਾਂਬੜ, 26 ਲੋਕਾਂ ਦੀ ਦਰਦਨਾਕ ਮੌਤ (ਵੀਡੀਓ)
ਉੱਤਰੀ ਮੈਕਸੀਕੋ ਵਿਚ ਐਤਵਾਰ ਨੂੰ ਇਕ ਹਾਈਵੇਅ 'ਤੇ ਵੈਨ ਅਤੇ ਇਕ ਮਾਲਵਾਹਕ ਟਰੱਕ ਦੀ ਟੱਕਰ ਮਗਰੋਂ ਅੱਗ ਲੱਗਣ ਕਾਰਨ 26 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਮਾਸੂਮ ਬੱਚੀ ਨੂੰ ਦੇਖ ਬਦਲ ਗਈ ਸੀ ਨੀਅਤ, ਭੇਤ ਖੁੱਲ੍ਹਣ ਦੇ ਡਰੋਂ ਕੀਤਾ ਸਭ ਦੀ ਸੋਚ ਤੋਂ ਪਰ੍ਹੇ ਦਾ ਕਾਰਾ
ਖੰਨਾ ਦੇ ਪਿੰਡ ਮੰਡਿਆਲਾ ਵਿਖੇ 5 ਸਾਲਾਂ ਦੀ ਮਾਸੂਮ ਬੱਚੀ ਦੇ ਕਤਲ ਦੀ ਗੁੱਥੀ ਨੂੰ ਪੁਲਸ ਨੇ 36 ਘੰਟਿਆਂ ਅੰਦਰ ਹੀ ਸੁਲਝਾ ਲਿਆ ਹੈ ਅਤੇ ਬੱਚੀ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਵੀ ਗ੍ਰਿਫ਼ਤ 'ਚ ਲੈ ਲਿਆ ਹੈ।
ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਜਾਰੀ ਕੀਤੇ ਸੰਮਨ, ਜਾਣੋ ਪੂਰਾ ਮਾਮਲਾ
ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਸੰਮਨ ਜਾਰੀ ਕੀਤੇ ਗਏ ਹਨ।
ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਹੋਏ ਜਨਾਨੀ ਦੇ ਕਤਲ ’ਚ ਐੱਸ. ਐੱਸ. ਪੀ. ਦਾ ਸਨਸਨੀਖੇਜ਼ ਖ਼ੁਲਾਸਾ
ਗੁਰਦੁਆਰ ਦੂਖ ਨਿਵਾਰਣ ਸਾਹਿਬ ਵਿਖੇ ਹੋਏ ਜਨਾਨੀ ਦੇ ਕਤਲ ਮਾਮਲ ਵਿਚ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਵੱਡੇ ਖੁਲਾਸੇ ਕੀਤੇ ਹਨ।
ਦੁਬਈ-ਅੰਮ੍ਰਿਤਸਰ ਫਲਾਈਟ ’ਚ ਯਾਤਰੀ ਨੇ ਕੀਤੀ ਬਦਸਲੂਕੀ, ਗ੍ਰਿਫ਼ਤਾਰ (ਵੀਡੀਓ)
NEXT STORY