ਜਲੰਧਰ (ਬਿਊਰੋ) : ਸਿੱਖਿਆ ਨੂੰ ਤਰਜ਼ੀਹ ਦਿੰਦਿਆਂ ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਸੂਬੇ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਸੈਸ਼ਨ 2023-24 ਦੌਰਾਨ ਸਕੂਲ ਸਿੱਖਿਆ ਵਿਭਾਗ ਵੱਲੋਂ 5 ਦਿਨਾਂ ਸਵਦੇਸ਼ੀ ਤੇ ਵਿਦੇਸ਼ੀ ਸੰਸਥਾਵਾਂ 'ਚ ਟ੍ਰੇਨਿੰਗ ਲਈ ਭੇਜਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਸਬੰਧੀ ਸੂਚੀ ਜਾਰੀ ਕੀਤੀ ਗਈ ਹੈ। ਉਥੇ ਹੀ ਹਰਿਆਣ ਦੀ ਗੁਰੂਗ੍ਰਾਮ ਪੁਲਸ ਨੇ ਲਾਰੈਂਸ ਬਿਸ਼ਨੋਈ ਦੇ 10 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿੱਖਿਆ ਖੇਤਰ ਲਈ ਚੁੱਕਿਆ ਇਕ ਹੋਰ ਅਹਿਮ ਕਦਮ
ਸਿੱਖਿਆ ਨੂੰ ਤਰਜ਼ੀਹ ਦਿੰਦਿਆਂ ਪੰਜਾਬ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਸੂਬੇ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨੂੰ ਸੈਸ਼ਨ 2023-24 ਦੌਰਾਨ ਸਕੂਲ ਸਿੱਖਿਆ ਵਿਭਾਗ ਵੱਲੋਂ 5 ਦਿਨਾਂ ਸਵਦੇਸ਼ੀ ਤੇ ਵਿਦੇਸ਼ੀ ਸੰਸਥਾਵਾਂ 'ਚ ਟ੍ਰੇਨਿੰਗ ਲਈ ਭੇਜਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਸਬੰਧੀ ਸੂਚੀ ਜਾਰੀ ਕੀਤੀ ਗਈ ਹੈ।
ਲਾਰੈਂਸ ਬਿਸ਼ਨੋਈ ਗੈਂਗ ਦੇ 10 ਸ਼ੂਟਰ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ 'ਚ ਸਨ ਮੁਲਜ਼ਮ
ਹਰਿਆਣਾ ਦੀ ਗੁਰੂਗ੍ਰਾਮ ਪੁਲਸ ਨੇ ਲਾਰੈਂਸ ਬਿਸ਼ਨੋਈ ਦੇ 10 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਸਾਰੇ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ਾਰਪ ਸ਼ੂਟਰ ਹਨ, ਜੋ ਕਿ ਗੋਲਡੀ ਬਰਾੜ ਦੇ ਹੁਕਮਾਂ 'ਤੇ ਕੰਮ ਕਰ ਰਹੇ ਸਨ।
ਪੁਲਸ ਸਿਪਾਹੀ ਖ਼ਾਤਰ 2 ਲੱਖ ਦੀ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਂਕ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਸ ਸਿਪਾਹੀ ਦੇ ਖ਼ਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅਮਰੀਕਾ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀ ਟਿੱਪਣੀ 'ਤੇ SGPC ਦਾ ਤਿੱਖਾ ਪ੍ਰਤੀਕਰਮ
ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਵੇਂ ਵਿਵਾਦ 'ਚ ਘਿਰ ਗਏ ਹਨ। ਅਮਰੀਕਾ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਇਕ ਟਿੱਪਣੀ ਕੀਤੀ ਜਿਸ ਮਗਰੋਂ ਉਹ ਸਿਆਸੀ ਵਿਰੋਧੀਆਂ ਅਤੇ ਖ਼ਾਸ ਕਰਨ ਸ਼੍ਰੋਮਣੀ ਕਮੇਟੀ ਦੇ ਨਿਸ਼ਾਨੇ 'ਤੇ ਆ ਗਏ ਹਨ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਅਸੀਂ ਜੋ ਭਾਰਤ ਜੋੜੋ ਯਾਤਰਾ ਕੀਤੀ ਹੈ, ਉਹ ਗੁਰੂ ਨਾਨਕ ਦੇਵ ਜੀ ਵੱਲੋਂ ਕੀਤੀ ਯਾਤਰਾ ਦੀ ਤੁਲਨਾ 'ਚ ਕੁਝ ਵੀ ਨਹੀਂ ਹੈ।
ਵੱਡੀ ਖ਼ਬਰ : ਪੰਜਾਬ 'ਚ ਹੁਣ ਇਸ ਖ਼ਤਰਨਾਕ ਵਾਇਰਸ ਦੀ Entry, ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ
ਲੰਪੀ ਸਕਿਨ ਤੋਂ ਬਾਅਦ ਹੁਣ ਪੰਜਾਬ ’ਚ ਗਲੈਂਡਰਜ਼ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਘੋੜਿਆਂ ਨੂੰ ਬੀਮਾਰ ਕਰਨ ਵਾਲੇ ਇਸ ਵਾਇਰਸ ਨੇ ਕੁੱਝ ਦਿਨਾਂ ਦੇ ਅੰਦਰ ਹੀ ਬਠਿੰਡੇ ਤੋਂ ਬਾਅਦ ਹੁਣ ਲੁਧਿਆਣਾ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ ਹੈ।
ਕੇਂਦਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਖ਼ੁਰਾਕ ਭੰਡਾਰਨ ਯੋਜਨਾ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ
ਕੇਂਦਰ ਸਰਕਾਰ ਨੇ ਬੁੱਧਵਾਰ ਸਹਿਕਾਰੀ ਖੇਤਰ ਵਿਚ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਸਹਿਕਾਰੀ ਖੇਤਰ ਵਿੱਚ ਅਨਾਜ ਦੀ ਭੰਡਾਰਨ ਸਮਰੱਥਾ ਨੂੰ 700 ਲੱਖ ਟਨ ਤੱਕ ਵਧਾਉਣ ਲਈ ਇੱਕ ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ।
ਪੰਚਾਇਤ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐੱਸ. ਏ. ਐੱਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
CM ਮਾਨ ਦਾ ਕੇਂਦਰ ਦੀ ਜ਼ੈੱਡ ਪਲੱਸ ਸਕਿਓਰਟੀ ਲੈਣ ਤੋਂ ਇਨਕਾਰ! ਕੇਂਦਰੀ ਮੰਤਰਾਲੇ ਨੂੰ ਲਿਖੀ ਚਿੱਠੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਜ਼ੈੱਡ ਪਲੱਸ ਸੁਰੱਖਿਆ ਨਾ ਲੈਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ।
ਪੰਜਾਬ ਭਰ ਦੀਆਂ ਅਦਾਲਤਾਂ 1 ਤੋਂ 30 ਜੂਨ ਤਕ ਰਹਿਣਗੀਆਂ ਬੰਦ, ਜਾਣੋ ਵਜ੍ਹਾ
ਗਰਮੀਆਂ ਦੀਆਂ ਛੁੱਟੀਆਂ ਕਾਰਨ ਸੂਬੇ ਭਰ ਦੀਆਂ ਸੈਸ਼ਨ ਅਤੇ ਹੇਠਲੀਆਂ ਅਦਾਲਤਾਂ ਬੰਦ ਰਹਿਣਗੀਆਂ। 1 ਜੂਨ ਤੋਂ 30 ਜੂਨ ਤੱਕ ਅਦਾਲਤਾਂ ’ਚ ਸਿਵਲ ਮਾਮਲਿਆਂ ਦੀ ਰੈਗੂਲਰ ਸੁਣਵਾਈ ਨਹੀਂ ਹੋਵੇਗੀ, ਜਦੋਂਕਿ 15 ਜੂਨ ਤੱਕ ਅਦਾਲਤਾਂ ’ਚ ਫੌਜਦਾਰੀ ਕੰਮ ਜਾਰੀ ਰਹੇਗਾ।
ਘਰੇਲੂ ਝਗੜੇ ਨੇ ਧਾਰਿਆ ਖ਼ੂਨੀ ਰੂਪ, ਪਿਓ ਨੇ ਧੀ 'ਤੇ ਚਾਕੂ ਨਾਲ ਕੀਤੇ 25 ਵਾਰ, ਦਿੱਤੀ ਬੇਰਹਿਮ ਮੌਤ
ਦੇਸ਼ ਵਿਚ ਧੀਆਂ ’ਤੇ ਜਿਵੇਂ ਆਫ਼ਤ ਜਿਹੀ ਆ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ’ਚ ਇਕ ਨਾਬਾਲਗ ਕੁੜੀ ਦੀ ਬੇਰਹਿਮੀ ਨਾਲ ਹੱਤਿਆ ਦੀ ਗੂੰਜ ਅਜੇ ਸ਼ਾਂਤ ਨਹੀਂ ਹੋਈ ਸੀ ਕਿ ਗੁਜਰਾਤ ਦੇ ਸੂਰਤ ਤੋਂ ਇਕ ਹੋਰ ਡਰਾਉਣੀ ਖਬਰ ਸਾਹਮਣੇ ਆਈ ਹੈ।
ਚੇਨਈ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ, ਮੁੱਖ ਮੰਤਰੀ MK ਸਟਾਲਿਨ ਨਾਲ ਇਨ੍ਹਾਂ ਮੁੱਦਿਆਂ 'ਤੇ ਕਰਨਗੇ ਮੁਲਾਕਾਤ
NEXT STORY