ਜਲੰਧਰ (ਬਿਊਰੋ) : ਕੈਨੇਡਾ ’ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਤਕਰੀਬਨ 700 ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ
ਕੈਨੇਡਾ ’ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਤਕਰੀਬਨ 700 ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਇਮੀਗਰੇਸ਼ਨ ਸਟੈਂਡਿੰਗ ਕਮੇਟੀ ਨੇ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਡਿਪੋਰਟੇਸ਼ਨ ਰੋਕਣ ਬਾਰੇ ਮਤਾ ਪਾਸ ਕਰ ਦਿੱਤਾ ਹੈ। ਕੈਨੇਡੀਅਨ ਇਮੀਗਰੇਸ਼ਨ ਸਟੈਂਡਿੰਗ ਕਮੇਟੀ ਵੱਲੋਂ ਪਾਸ ਕੀਤੇ ਗਏ ਇਸ ਮਤੇ ਨਾਲ ਵਿਦਿਆਰਥੀਆਂ ਨੂੰ ਆਸ ਬੱਝ ਗਈ ਹੈ ਕਿ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ।
ਪ੍ਰਵਾਸੀ ਪੰਜਾਬੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਸ਼ਖ਼ਤ ਆਦੇਸ਼
ਪੰਜਾਬ ਦੇ ਐੱਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੈਨੇਡਾ ਤੋਂ ਜ਼ਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀ ਨੂੰ ਮੁਫ਼ਤ ਕਾਨੂੰਨੀ ਮਦਦ ਦੇਵੇਗੀ।
ਸਮਾਰਟ ਰਾਸ਼ਨ ਡਿਪੂਆਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਅਹਿਮ ਬਿਆਨ, ਕਹੀ ਇਹ ਗੱਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਇਸ ਪ੍ਰਣਾਲੀ ਦੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਇਕ ਮੀਟਿੰਗ ਕੀਤੀ ਗਈ।
CM ਮਾਨ ਦੇ ਜਵਾਬ 'ਤੇ ਨਵਜੋਤ ਸਿੱਧੂ ਦੀ ਐਂਟਰੀ, ਬੀਬੀ ਸਿੱਧੂ ਨੇ ਵੀ ਕੀਤਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੀ ਪਤਨੀ ਨੂੰ ਲੈ ਕੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਦਿੱਤੇ ਗਏ ਜਵਾਬ ਮਗਰੋਂ ਹੁਣ ਨਵਜੋਤ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਇਧਰ-ਉਧਰ ਦੀ ਗੱਲ ਨਾ ਕਰਨ।
ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ
ਮੋਗਾ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਵਿਚ ਵੱਡੀ ਵਾਰਦਾਤ ਦੀ ਫਿਰਾਕ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤੇ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗੁਲਸ਼ਨ ਕੁਮਾਰ ਵਾਸੀ ਜਗਰਾਓਂ ਅਤੇ ਦਿਲਪ੍ਰੀਤ ਸਿੰਘ ਵਾਸੀ ਰਾਊਕੇ ਵਜੋਂ ਹੋਈ ਹੈ।
NIA ਦਾ ਵੱਡਾ ਐਕਸ਼ਨ, ਅਰਸ਼ ਡੱਲਾ ਤੇ ਮਨਪ੍ਰੀਤ ਪੀਟਾ ਦੇ ਕਰੀਬੀ ਸਾਥੀ ਨੂੰ ਕੀਤਾ ਗ੍ਰਿਫ਼ਤਾਰ
ਰਾਸ਼ਟਰੀ ਜਾਂਚ ਏਜੰਸੀ (NIA) ਨੇ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (KTF) ਦੇ ਦੋ ਮੈਂਬਰਾਂ-ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ਼ 'ਅਰਸ਼ ਡੱਲਾ' ਅਤੇ ਫਿਲੀਪੀਨਜ਼ 'ਚ ਰਹਿ ਰਹੇ ਮਨਪ੍ਰੀਤ ਸਿੰਘ ਉਰਫ਼ 'ਪੀਟਾ' ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਦੀ ਰਡਾਰ 'ਤੇ ਸਾਬਕਾ CM ਚੰਨੀ, ਹੁਣ ਇਸ ਮਾਮਲੇ ਨੂੰ ਲੈ ਕੇ ਵਧ ਸਕਦੀਆਂ ਨੇ ਮੁਸ਼ਕਿਲਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦਰਅਸਲ ਚੰਨੀ ਹੁਣ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਲੈ ਕੇ ਵਿਜੀਲੈਂਸ ਦੇ ਰਡਾਰ 'ਤੇ ਆ ਗਏ ਹਨ।
ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਲੈ ਕੇ PM ਟਰੂਡੋ ਦਾ ਵੱਡਾ ਬਿਆਨ
ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣੀ ਸਥਿਤੀ ਬਾਰੇ ਦੱਸਣ ਅਤੇ ਆਪਣੇ ਕੇਸ ਦੇ ਸਮਰਥਨ ਲਈ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ।
ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਵਿਦਿਆਰਥੀਆਂ ਨਾਲ ਮੰਤਰੀ ਧਾਲੀਵਾਲ ਨੇ ਕੀਤੀ ਗੱਲ, ਹੋਏ ਭਾਵੁਕ
ਕੈਨੇਡਾ 'ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੱਲਬਾਤ ਕੀਤੀ ਗਈ। ਇਸ ਸਮੇਂ ਉਹ ਕਾਫ਼ੀ ਭਾਵੁਕ ਹੋਏ ਨਜ਼ਰ ਆਏ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।
ਲੁਧਿਆਣਾ ਤੋਂ ਵੱਡੀ ਖ਼ਬਰ : ਨਿਊ ਕੋਰਟ ਕੰਪਲੈਕਸ 'ਚ ਬੰਬ ਧਮਾਕਾ, ਮੌਕੇ 'ਤੇ ਮਚੀ ਭਾਜੜ
ਜ਼ਿਲ੍ਹਾ ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਨਿਊ ਕੋਰਟ ਕੰਪਲੈਕਸ 'ਚ ਧਮਾਕਾ ਹੋਣ ਦੀ ਖ਼ਬਰ ਪਤਾ ਲੱਗੀ ਹੈ, ਜਿਸ ਤੋਂ ਬਾਅਦ ਭਾਜੜ ਮਚ ਗਈ ਹੈ।
ਸਮਾਰਟ ਰਾਸ਼ਨ ਡਿਪੂਆਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਅਹਿਮ ਬਿਆਨ, ਕਹੀ ਇਹ ਗੱਲ
NEXT STORY