ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿਛਾਂਹ ਖਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਥੇ ਹੀ ਆਈ. ਏ. ਐੱਸ./ਆਈ. ਪੀ. ਐੱਸ./ਆਈ. ਆਰ. ਐੱਸ. ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਸੂਬੇ ’ਚ 8 ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਿਤ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
‘ਆਪ’ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲਕਦਮੀ, UPSC ਪ੍ਰੀਖਿਆਵਾਂ ਦੀ ਕੋਚਿੰਗ ਲਈ ਖੋਲ੍ਹੇਗੀ 8 ਕੇਂਦਰ
ਆਈ. ਏ. ਐੱਸ./ਆਈ. ਪੀ. ਐੱਸ./ਆਈ. ਆਰ. ਐੱਸ. ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ. ਪੀ. ਐੱਸ. ਸੀ.) ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਸੂਬੇ ’ਚ 8 ਅਤਿ-ਆਧੁਨਿਕ ਸਿਖਲਾਈ ਕੇਂਦਰ ਸਥਾਪਿਤ ਕਰਨ ਬਾਰੇ ਵਿਚਾਰ-ਚਰਚਾ ਕੀਤੀ।
ਪੰਜਾਬ ਤੋਂ 72 ਪ੍ਰਿੰਸੀਪਲਾਂ ਦੀ ਟੀਮ ਸਿੰਗਾਪੁਰ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਬੈਚ ਨੂੰ ਸਿੰਗਾਪੁਰ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉੱਥੇ ਜਾ ਕੇ ਇਹ ਅਧਿਆਪਕ ਪ੍ਰਿੰਸੀਪਲ ਅਕੈਡਮੀ 'ਚ ਸਿਖਲਾਈ ਲੈਣਗੇ। ਇਹ ਪ੍ਰੋਗਰਾਮ 24 ਤੋਂ 28 ਜੁਲਾਈ ਦਾ ਰੱਖਿਆ ਗਿਆ ਹੈ।
ਗੁਰਬਾਣੀ ਪ੍ਰਸਾਰਣ ਮਾਮਲੇ ’ਤੇ ਮੁੱਖ ਮੰਤਰੀ ਦਾ ਵੱਡਾ ਬਿਆਨ, ਐੱਸ. ਜੀ. ਪੀ. ਸੀ. ’ਤੇ ਚੁੱਕੇ ਸਵਾਲ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵੱਲੋਂ ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਪਾਵਨ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿਛਾਂਹ ਖਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਪੰਜਾਬ ਦੇ ਆਗੂਆਂ ਕੋਲ ਕਿੱਥੋਂ ਆਇਆ ਇੰਨਾ Cash, ਹੁਣ ਹੋਵੇਗੀ ਸਾਰੇ ਮਾਮਲੇ ਦੀ ਜਾਂਚ
ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਕਾਂਗਰਸੀ ਆਗੂਆਂ ਕੋਲੋਂ ਟਿਕਟ ਦੇ ਨਾਂ 'ਤੇ ਠੱਗੀ ਮਾਮਲਿਆਂ 'ਚ ਜਾਂਚ ਏਜੰਸੀਆਂ ਹੁਣ ਇਸ ਗੱਲ ਵੱਲ ਲੱਗੀਆਂ ਹੋਈਆਂ ਹਨ ਕਿ ਆਗੂਆਂ ਕੋਲ ਕੈਸ਼ 'ਚ ਇੰਨਾ ਪੈਸਾ ਕਿੱਥੋਂ ਆਇਆ। ਨੇਤਾਵਾਂ ਦੀ ਆਮਦਨ ਦਾ ਸਰੋਤ ਕੀ ਸੀ।
ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ’ਚ ਫਿਰ ਭਾਰੀ ਮੀਂਹ, ਅਗਲੇ ਦਿਨਾਂ ’ਚ ਵੀ ਵਿਗੜਨਗੇ ਹਾਲਾਤ
ਪੰਜਾਬ ਦੇ ਕਈ ਇਲਾਕਿਆਂ ਵਿਚ ਪਿਛਲੇ ਕੁੱਝ ਦਿਨਾਂ ਤੋਂ ਮੀਂਹ ਕਾਰਣ ਆ ਹੜ੍ਹਾਂ ਨੇ ਹਾਲਾਤ ਬਦਤਰ ਕਰਕੇ ਰੱਖ ਦਿੱਤੇ ਹਨ। ਦੋਆਬਾ ਅਤੇ ਮਾਲਵੇ ਦੇ ਕਈ ਜ਼ਿਲ੍ਹਿਆਂ ਵਿਚ ਹ਼ੜ੍ਹ ਨੇ ਤਬਾਹੀ ਮਚਾਈ ਹੋਈ ਹੈ। ਇਸ ਦਰਮਿਆਨ ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪਏ ਭਾਰੀ ਮੀਂਹ ਨੇ ਹਰ ਪਾਸੇ ਜਲਥਲ ਕਰਕੇ ਰੱਖ ਦਿੱਤਾ ਹੈ।
ਚਾਂਦਪੁਰਾ ਬੰਨ੍ਹ ਤੋੜ ਘੱਗਰ ਨੇ ਮਚਾਈ ਭਾਰੀ ਤਬਾਹੀ, ਜੇ ਨਾ ਸੁਧਰੇ ਹਾਲਾਤ ਤਾਂ ਭਿਆਨਕ ਹੋਵੇਗਾ ਅੰਜਾਮ
ਚਾਂਦਪੁਰਾ (ਹਰਿਆਣਾ) ਤੋਂ ਲੈ ਕੇ ਪੰਜਾਬ ਦੇ ਸਰਦੂਲਗੜ੍ਹ ਤੱਕ ਘੱਗਰ ਦਰਿਆ ਦੇ 60—70 ਕਿਲੋਮੀਟਰ ਦੇ ਫਾਸਲੇ ’ਚ ਇਕ ਦਰਜਨ ਤੋਂ ਵੱਧ ਪਾੜ ਪੈਣ ਕਾਰਨ ਇਹ ਖੇਤਰ ਸਮੁੰਦਰ ਦਾ ਰੂਪ ਧਾਰਨ ਕਰ ਗਿਆ ਹੈ।
ਅਮਰੀਕਾ 'ਚ ਚੌਲਾਂ ਦੀ ਮਾਰੋ-ਮਾਰ, ਭਾਰਤੀ ਦਫ਼ਤਰਾਂ ਤੋਂ ਛੁੱਟੀ ਕਰ ਖਰੀਦ ਰਹੇ ਨੇ ਚੌਲ, ਜਾਣੋ ਵਜ੍ਹਾ
ਭਾਰਤ ਦੀ ਸਰਕਾਰ ਨੇ ਗੈਰ-ਬਾਸਮਤੀ ਸਫੈਦ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫ਼ੈਸਲਾ ਘਰੇਲੂ ਬਾਜ਼ਾਰਾਂ 'ਚ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਲਿਆ ਹੈ।
ਨਦੀ ਦੇ ਤੇਜ਼ ਵਹਾਅ 'ਚ ਫਸੀ ਰੋਡਵੇਜ਼ ਬੱਸ, ਯਾਤਰੀਆਂ 'ਚ ਮਚੀ ਚੀਕ-ਪੁਕਾਰ
ਮੋਹਲੇਧਾਰ ਮੀਂਹ ਮਗਰੋਂ ਦੇਸ਼ ਦੇ ਕਈ ਸੂਬਿਆਂ ਵਿਚ ਹਾਲਾਤ ਵਿਗੜੇ ਹੋਏ ਹਨ। ਮੀਂਹ ਕਾਰਨ ਉੱਤਰ ਪ੍ਰਦੇਸ਼-ਉਤਰਾਖੰਡ ਬਾਰਡਰ 'ਤੇ ਸਥਿਤ ਕੋਟਾਵਾਲੀ ਨਦੀ ਦੇ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ, ਜਿਸ ਕਾਰਨ ਯਾਤਰੀਆਂ ਨੂੰ ਲੈ ਕੇ ਆ ਰਹੀ ਰੋਡਵੇਜ਼ ਬੱਸ ਪਾਣੀ ਦੇ ਤੇਜ਼ ਵਹਾਅ 'ਚ ਫਸ ਗਈ।
ਸਿੱਖ ਨੌਜਵਾਨ ਨੂੰ ਮੌਤ ਮਗਰੋਂ ਮਿਲਿਆ ਕਾਰਨੇਗੀ ਹੀਰੋ ਐਵਾਰਡ, 8 ਸਾਲਾ ਅਮਰੀਕੀ ਬੱਚੀ ਨੂੰ ਬਚਾਉਂਦਿਆਂ ਗਵਾਈ ਸੀ ਜਾਨ
ਕੈਲੀਫੋਰਨੀਆ ਵਿੱਚ 2020 ਵਿੱਚ 8 ਸਾਲਾ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਮਾਰੇ ਗਏ 31 ਸਾਲਾ ਸਿੱਖ ਕਿਸਾਨ ਨੂੰ ਨਾਗਰਿਕ ਬਹਾਦਰੀ ਲਈ ਉੱਤਰੀ ਅਮਰੀਕਾ ਦੇ ਸਰਵਉੱਚ ਸਨਮਾਨ ਕਾਰਨੇਗੀ ਹੀਰੋ ਐਵਾਰਡ ਨਾਲ ਨਿਵਾਜਿਆ ਗਿਆ ਹੈ।
ਪਾਣੀ ਦਾ ਪੱਧਰ ਵਧਣ ਕਾਰਣ ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਇਹ ਇਲਾਕੇ ਖਾਲ੍ਹੀ ਕਰਵਾਉਣ ਦੇ ਹੁਕਮ
ਭਾਖੜਾ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਹਾਲਾਤ ਨੂੰ ਦੇਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਪੰਜਾਬ ਦੇ ADGP ਐੱਮ.ਐੱਫ. ਫਾਰੂਕੀ ਦੀ ਪਾਇਲਟ ਗੱਡੀ ਨਾਲ ਵਾਪਰਿਆ ਹਾਦਸਾ, ਜਲੰਧਰ ਤੋਂ ਜਾ ਰਹੇ ਸੀ ਬਠਿੰਡਾ
NEXT STORY