ਜਲੰਧਰ- ਸ੍ਰੀ ਅਨੰਦਪੁਰ ਸਾਹਿਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਨਜ਼ਦੀਕੀ ਪਿੰਡ ਅਗਮਪੁਰ ਵਿਖੇ ਦਿਨ-ਦਿਹਾੜੇ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਡਾਕਟਰਾਂ ਦੀ ਜਾਣਕਾਰੀ ਦੇ ਮੁਤਾਬਕ ਨਿਤਿਨ ਨੰਦਾ ਨੂੰ ਜ਼ੇਰੇ ਇਲਾਜ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਜਾਂਚ ਉਪਰੰਤ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਸਿਰ ਦੇ ਵਿੱਚ ਨਿਸ਼ਾਨ ਹਨ। ਜਾਣਕਾਰੀ ਮੁਤਾਬਕ ਉਕਤ ਵਾਰਦਾਤ ਨੂੰ ਅੰਜਾਮ ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਨੇ ਦਿੱਤਾ ਹੈ। 'ਆਪ' ਆਗੂ 'ਤੇ ਗੋਲ਼ੀਆਂ ਵਿਆਹ ਸਮਾਗਮ ਦੌਰਾਨ ਰੋਟੀ ਖਾਣ ਮਗਰੋਂ ਕੀਤਾ ਗਿਆ ਹੈ ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾ ਦਿੱਤਾ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਰ.ਟੀ.ਓ. ਦਫ਼ਤਰਾਂ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅੱਜ ਦਾ ਦਿਨ ਇਨ੍ਹਾਂ ਦਿੱਕਤਾਂ ਦੇ ਅੰਤ ਦਾ ਸੂਚਕ ਹੈ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਮ ਆਦਮੀ ਨੂੰ ਹੋਣ ਵਾਲੀ ਦਿੱਕਤ ਅਤੇ ਭ੍ਰਿਸ਼ਟਾਚਾਰ `ਤੇ ਰੋਕ ਲਗਾਈ ਗਈ ਹੈ ਅਤੇ ਇਹ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਮੁਤਾਬਕ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਾਲ ਵਿਭਾਗ ਵਿਚਲੇ ਸੁਧਾਰਾਂ ਕਾਰਨ ਬਹੁਤ ਲਾਭ ਹੋਇਆ ਹੈ, ਜਿਸ ਨੇ ਲੋਕਾਂ ਨੂੰ ਵੱਡੇ ਪੱਧਰ `ਤੇ ਅਧਿਕਾਰ ਦਿੱਤੇ ਹਨ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖਾਸ ਖ਼ਬਰਾ ਬਾਰੇ...
1. Big Breaking: ਪੰਜਾਬ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ 'ਤੇ ਇਕ ਹੋਰ ਮਾਮਲਾ ਦਰਜ
ਪੰਜਾਬ ਦੇ ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ 'ਤੇ ਕੇਂਦਰੀ ਜਾਂਚ ਬਿਊਰੋ (CBI) ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਸੀ. ਬੀ. ਆਈ. ਦੀ ਇੰਸਪੈਕਟਰ ਸੋਨਲ ਮਿਸ਼ਰਾ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਡੀ. ਆਈ. ਜੀ. ਭੁੱਲਰ ਨੂੰ 14 ਦਿਨ ਪਹਿਲਾਂ ਹੀ ਰਿਸ਼ਵਤ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਫਿਲਹਾਲ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. CM ਮਾਨ ਨੇ ਆਰ. ਟੀ. ਓ. ਦਫ਼ਤਰ ਨੂੰ ਲਗਾ ਦਿੱਤਾ ਤਾਲ਼ਾ, ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾ ਦਿੱਤਾ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਰ.ਟੀ.ਓ. ਦਫ਼ਤਰਾਂ ਵਿਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅੱਜ ਦਾ ਦਿਨ ਇਨ੍ਹਾਂ ਦਿੱਕਤਾਂ ਦੇ ਅੰਤ ਦਾ ਸੂਚਕ ਹੈ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਮ ਆਦਮੀ ਨੂੰ ਹੋਣ ਵਾਲੀ ਦਿੱਕਤ ਅਤੇ ਭ੍ਰਿਸ਼ਟਾਚਾਰ `ਤੇ ਰੋਕ ਲਗਾਈ ਗਈ ਹੈ ਅਤੇ ਇਹ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਮੁਤਾਬਕ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਾਲ ਵਿਭਾਗ ਵਿਚਲੇ ਸੁਧਾਰਾਂ ਕਾਰਨ ਬਹੁਤ ਲਾਭ ਹੋਇਆ ਹੈ, ਜਿਸ ਨੇ ਲੋਕਾਂ ਨੂੰ ਵੱਡੇ ਪੱਧਰ `ਤੇ ਅਧਿਕਾਰ ਦਿੱਤੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਲੁਧਿਆਣਾ 'ਚ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ! ਪੰਜਾਬ 'ਚ ਬਦਲੇਗਾ ਪੂਰਾ ਸਿਸਟਮ, ਹੋਣਗੇ ਡਿਜੀਟਲ ਕੰਮ
ਪੰਜਾਬ 'ਚ ਅੱਜ ਤੋਂ ਸਾਰੀਆਂ ਆਰ. ਟੀ. ਓ. ਸੇਵਾਵਾਂ ਨੂੰ ਸੇਵਾ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿੱਚ ਆਰ. ਟੀ. ਓ. ਦੀਆਂ 100 ਫ਼ੀਸਦੀ ਫੇਸਲੈੱਸ ਸੇਵਾਵਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ 1947 ਵਿਚ ਦੇਸ਼ ਆਜ਼ਾਦ ਹੋਇਆ ਸੀ। ਅਸੀਂ ਸੋਚਿਆ ਸੀ ਕਿ ਅੰਗਰੇਜ਼ ਚਲੇ ਜਾਣਗੇ ਤਾਂ ਸੌਖਾ ਸਾਹ ਲਵਾਂਗੇ ਪਰ ਪਿਛਲੇ 75 ਸਾਲਾਂ ਤੋਂ ਲੋਕ ਅਫ਼ਸਰਸ਼ਾਹੀ ਦਾ ਸ਼ਿਕਾਰ ਹੋ ਗਏ। ਕਿਸੇ ਵੀ ਵਿਅਤਤੀ ਦਾ ਕੰਮ ਬਿਨਾਂ ਰਿਸ਼ਵਤਖੋਰੀ ਦੇ ਨਹੀਂ ਹੋ ਰਿਹਾ। ਲੋਕ ਸਰਕਾਰੀ ਦਫ਼ਤਰਾਂ ਦੇ ਗੁਲਾਮ ਹੋ ਗਏ ਹਨ। ਇਹ ਕੰਮ 75 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ, ਜੋ ਅੱਜ ਪੰਜਾਬ ਵਿਚ ਹੋਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. Big Breaking: ਪੰਜਾਬ ਦੇ ਵਿਧਾਇਕ 'ਤੇ ਹਰਿਆਣਾ 'ਚ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ 'ਆਪ' ਵਿਧਾਇਕ ਕੁਲਵੰਤ ਬਾਜ਼ੀਗਰ ਅਤੇ ਉਨ੍ਹਾਂ ਦੇ ਦੋ ਬੇਟਿਆਂ ਸਮੇਤ 11 ਲੋਕਾਂ ਖ਼ਿਲਾਫ਼ ਹਰਿਆਣਾ ਦੇ ਕੈਥਲ ਜ਼ਿਲ੍ਹੇ 'ਚ ਰਾਮਥਲੀ ਚੌਕੀ 'ਚ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਲਗਾਏ ਗਏ ਹਨ ਕਿ ਸਰਪੰਚੀ ਚੋਣਾਂ ਦੌਰਾਨ ਵਿਧਾਇਕ ਅਤੇ ਉਨ੍ਹਾਂ ਦੇ ਪੁੱਤਰਾਂ ਨੇ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕੀਤੀ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਪੰਜਾਬ 'ਚ ਵੱਡੀ ਵਾਰਦਾਤ! ਸ੍ਰੀ ਅਨੰਦਪੁਰ ਸਾਹਿਬ ਵਿਖੇ 'ਆਪ' ਆਗੂ ਨੂੰ ਮਾਰੀਆਂ ਗੋਲ਼ੀਆਂ, ਵਿਆਹ ਦੌਰਾਨ ਪਿਆ ਭੜਥੂ
ਸ੍ਰੀ ਅਨੰਦਪੁਰ ਸਾਹਿਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਨਜ਼ਦੀਕੀ ਪਿੰਡ ਅਗਮਪੁਰ ਵਿਖੇ ਦਿਨ-ਦਿਹਾੜੇ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਡਾਕਟਰਾਂ ਦੀ ਜਾਣਕਾਰੀ ਦੇ ਮੁਤਾਬਕ ਨਿਤਿਨ ਨੰਦਾ ਨੂੰ ਜ਼ੇਰੇ ਇਲਾਜ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਜਾਂਚ ਉਪਰੰਤ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਸਿਰ ਦੇ ਵਿੱਚ ਨਿਸ਼ਾਨ ਹਨ। ਜਾਣਕਾਰੀ ਮੁਤਾਬਕ ਉਕਤ ਵਾਰਦਾਤ ਨੂੰ ਅੰਜਾਮ ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਨੇ ਦਿੱਤਾ ਹੈ। 'ਆਪ' ਆਗੂ 'ਤੇ ਗੋਲ਼ੀਆਂ ਵਿਆਹ ਸਮਾਗਮ ਦੌਰਾਨ ਰੋਟੀ ਖਾਣ ਮਗਰੋਂ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ 'ਚ ਫ਼ੌਜੀ ਛਾਉਣੀ 'ਚੋਂ ਫੜਿਆ ਗਿਆ ਪਾਕਿਸਤਾਨੀ ਜਾਸੂਸ! ਫੋਨ ਤੋਂ ਹੋਇਆ ਵੱਡਾ ਖ਼ੁਲਾਸਾ
ਪੰਜਾਬ ਪੁਲਸ ਨੇ ਕਪੂਰਥਲਾ ਮਿਲਟਰੀ ਛਾਉਣੀ 'ਚ ਸਫ਼ਾਈ ਕਰਮਚਾਰੀ ਵਜੋਂ ਕੰਮ ਕਰਨ ਵਾਲੇ ਇਕ ਸਿਵਲੀਅਨ ਕਰਮਚਾਰੀ ਨੂੰ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕਪੂਰਥਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ. ਐੱਸ. ਪੀ) ਗੌਰਵ ਤੂਰਾ ਨੇ ਬੁੱਧਵਾਰ ਨੂੰ ਕਿਹਾ ਕਿ ਦੋਸ਼ੀ ਦੀ ਪਛਾਣ ਰਾਜਾ ਵਜੋਂ ਹੋਈ ਹੈ, ਜੋਕਿ ਕਪੂਰਥਲਾ ਜ਼ਿਲ੍ਹੇ ਦੇ ਮੁਸ਼ਕਵੇਦ ਦਾ ਰਹਿਣ ਵਾਲਾ ਹੈ। ਉਸ ਨੂੰ ਇੱਕ ਰੁਟੀਨ ਗਸ਼ਤ ਅਤੇ ਚੈਕਿੰਗ ਆਪ੍ਰੇਸ਼ਨ ਦੌਰਾਨ ਕਾਂਜਲੀ ਦੇ ਵਾਈ-ਪੁਆਇੰਟ ਨੇੜਿਓਂ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਰਾਜਾ ਆਰਮੀ ਛਾਉਣੀ ਵਿੱਚ ਠੇਕੇ 'ਤੇ ਇਕ ਪ੍ਰਾਈਵੇਟ ਸੈਨੀਟੇਸ਼ਨ ਵਰਕਰ ਵਜੋਂ ਕੰਮ ਕਰਦਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਆਇਆ ਫ਼ੈਸਲਾ
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਪ੍ਰਾਪਤ ਕਰਨ ਵਿੱਚ ਅਸਫ਼ਲ ਰਹੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ 'ਤੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. CBI ਨੂੰ ਮਿਲਿਆ ਮੁਅੱਤਲ DIG ਭੁੱਲਰ ਦੇ ਕਰੀਬੀ ਕ੍ਰਿਸ਼ਨੂ ਦਾ ਰਿਮਾਂਡ, ਖੁੱਲ੍ਹਣਗੇ ਵੱਡੇ ਰਾਜ਼!
ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਫੜ੍ਹੇ ਗਏ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਅੱਜ ਸੀ. ਬੀ. ਆਈ. ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਕ੍ਰਿਸ਼ਨੂ ਦੇ ਰਿਮਾਂਡ ਨੂੰ ਲੈ ਕੇ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਸੀ. ਬੀ. ਆਈ. ਨੂੰ ਕ੍ਰਿਸ਼ਨੂ ਸ਼ਾਰਦਾ ਦਾ 9 ਦਿਨਾਂ ਦਾ ਰਿਮਾਂਡ ਦੇ ਦਿੱਤਾ। ਰਿਮਾਂਡ ਦੌਰਾਨ ਸੀ. ਬੀ. ਆਈ. ਵਲੋਂ ਵਿਚੋਲੇ ਕ੍ਰਿਸ਼ਨੂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਮਹਿਲਾ ਆਗੂ ਨੂੰ ਸਮੂਹਿਕ ਬਲਾ... ਤੇ ਜਾਨੋਂ ਮਾਰਨ ਦੀ ਮਿਲੀ ਧਮਕੀ! PM ਮੋਦੀ ਦਾ ਵੀ ਜ਼ਿਕਰ, FIR ਦਰਜ
ਮਹਾਰਾਸ਼ਟਰ ਭਾਜਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਨਵਨੀਤ ਰਾਣਾ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਵਿੱਚ ਸਮੂਹਿਕ ਬਲਾਤਕਾਰ ਦਾ ਵੀ ਜ਼ਿਕਰ ਹੈ। ਇਹ ਧਮਕੀ ਸਪੀਡ ਪੋਸਟ ਰਾਹੀਂ ਉਨ੍ਹਾਂ ਦੇ ਦਫ਼ਤਰ ਪਹੁੰਚਾਈ ਗਈ ਸੀ। ਰਿਪੋਰਟਾਂ ਅਨੁਸਾਰ, ਇਹ ਪੱਤਰ ਹੈਦਰਾਬਾਦ ਦੇ "ਜਾਵੇਦ" ਨਾਮਕ ਵਿਅਕਤੀ ਦੁਆਰਾ ਭੇਜਿਆ ਗਿਆ ਸੀ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਐੱਫਆਈਆਰ ਦਰਜ ਕੀਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਇਸ ਘਟਨਾ ਨੇ ਰਾਜਨੀਤਿਕ ਹਲਕਿਆਂ ਵਿੱਚ ਸਨਸਨੀ ਫੈਲਾ ਦਿੱਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਗੁਰਪੁਰਬ ਤੋਂ ਪਹਿਲਾਂ ਸਿੱਖ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ ! ਪਾਕਿ ਹਾਈ ਕਮਿਸ਼ਨ ਨੇ 2100 ਵੀਜ਼ੇ ਕੀਤੇ ਜਾਰੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਹਾਈ ਕਮਿਸ਼ਨ ਨੇ ਭਾਰਤ ਦੇ ਸਿੱਖ ਯਾਤਰੀਆਂ ਲਈ 2100 ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ। ਇਹ ਵੀਜ਼ੇ 4 ਤੋਂ 13 ਨਵੰਬਰ 2025 ਤੱਕ ਪਾਕਿਸਤਾਨ ‘ਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਜਾਰੀ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Big Breaking: ਪੰਜਾਬ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ 'ਤੇ ਇਕ ਹੋਰ ਮਾਮਲਾ ਦਰਜ
NEXT STORY