ਜਲੰਧਰ : ਅੱਜ ਪੰਜਾਬ 'ਚ ਜਿੱਥੇ ਇਕ ਪਾਸੇ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਹਰਿਆਣਾ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ। ਅਦਾਲਤ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਉਥੇ ਹੀ ਸੂਬੇ ਭਰ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ। ਮੰਗਲਵਾਰ ਨੂੰ ਸਵੇਰੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਤੇ ਸ਼ਾਮੀਂ ਇਸ ਦੇ ਨਤੀਜੇ ਵੀ ਆ ਜਾਣਗੇ। ਉਥੇ ਹੀ ਦੂਜੇ ਪਾਸੇ ਜੇਕਰ ਗੱਲ ਦੇਸ਼ ਦੀ ਕੀਤੀ ਜਾਵੇ ਤਾਂ ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਲਈ ਬੋਨਸ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿਚ ਸਰਕਾਰ ਨੇ ਪਟਾਕਿਆਂ 'ਤੇ ਪਾਬੰਦੀ ਲਾ ਦਿੱਤੀ ਹੈ। ਗੱਲ ਅੰਤਰਰਾਸ਼ਟਰੀ ਪੱਧਰ ਦੀ ਕਰੀਏ ਤਾਂ ਅਮਰੀਕਾ ਵਿਚ ਡੋਨਾਲਡ ਟਰੰਪ ਇਕ ਵਾਰ ਫਿਰ ਤੋਂ ਸੁਰਖੀਆਂ ਵਿਚ ਆ ਗਏ ਹਨ, ਜਿਥੇ ਉਨ੍ਹਾਂ 'ਤੇ ਹਮਲੇ ਦੀ ਕੋਸ਼ਿਸ਼ ਵਿਚ ਇਕ ਵਿਅਕਤੀ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਿਵੇਸ਼ਕਾਂ ਲਈ ਚੰਗੀ ਖਬਰ ਇਹ ਹੈ ਕਿ ਬੁੱਧਵਾਰ ਨੂੰ ਦੇਸ਼ ਦਾ ਸਭ ਤੋਂ ਵੱਡਾ Hyundai ਦਾ IPO ਵੀ ਖੁੱਲ੍ਹਣ ਵਾਲਾ ਹੈ ਜੋ ਕਿ ਤੁਹਾਨੂੰ ਵੀ ਮਾਲਾ-ਮਾਲ ਬਣਾ ਸਕਦਾ ਹੈ। ਆਓ ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇ ਹਾਂ ਅੱਜ ਭਾਵ ਮੰਗਲਵਾਰ ਦੀਆਂ ਟੌਪ-10 ਖਬਰਾਂ ਬਾਰੇ।
ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸਾਰੀਆਂ ਪਟੀਸ਼ਨਾਂ ਰੱਦ
ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਹਾਈਕੋਰਟ ਨੇ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤਾ ਹੈ। ਕੱਲ੍ਹ 15 ਤਾਰੀਖ ਦੇ ਤੈਅ ਸਮੇਂ ਮੁਤਾਬਕ ਪੰਜਾਬ ਭਰ ਵਿਚ ਪੰਚਾਇਤੀ ਚੋਣਾਂ ਹੋਣਗੀਆਂ। ਹਾਈ ਕੋਰਟ ਨੇ ਲਗਭਗ 1000 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 206 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਪੰਜਾਬ ਦੇ ਸਾਰੇ ਪਿੰਡਾਂ ਵਿਚ ਵੋਟਿੰਗ ਹੋਵੇਗੀ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
CM ਮਾਨ ਵੱਲੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ 'ਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਝੋਨਾ ਖ਼ਰੀਦਣ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਆੜ੍ਹਤੀਆਂ ਦੇ ਕਮਿਸ਼ਨ ਨੂੰ ਵੀ ਵਿਚਾਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਈ ਹੈ। ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
16 ਨੂੰ ਅੱਧੀ ਅਤੇ 17 ਤਾਰੀਖ਼ ਨੂੰ ਪੂਰੀ ਛੁੱਟੀ ਦਾ ਐਲਾਨ
17 ਅਕਤੂਬਰ ਨੂੰ ਦੇਸ਼ ਭਰ ਵਿਚ ਭਗਵਾਨ ਸ਼੍ਰੀ ਵਾਲਮੀਕਿ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ 16 ਤਾਰੀਖ਼ ਨੂੰ ਜਲੰਧਰ ਵਿਚ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ। ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 16 ਤਾਰੀਖ਼ ਨੂੰ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੁਪਹਿਰ ਦੋ ਵਜੇ ਤੋਂ ਬਾਅਦ ਅੱਧੀ ਛੁੱਟੀ ਐਲਾਨੀ ਗਈ ਹੈ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
ਦੀਵਾਲੀ ਤੋਂ ਪਹਿਲਾਂ ਪਟਾਕਿਆਂ 'ਤੇ ਪਾਬੰਦੀ
ਨਵੀਂ ਦਿੱਲੀ- ਵੱਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਵਲੋਂ 1 ਜਨਵਰੀ 2025 ਤੱਕ ਪਟਾਕਿਆਂ ਦੇ ਉਤਪਾਦਨ, ਭੰਡਾਰਣ, ਵਿਕਰੀ ਅਤੇ ਇਸਤੇਮਾਲ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ। ਇਹ ਪਾਬੰਦੀ ਰਾਜਧਾਨੀ ਦਿੱਲੀ 'ਚ ਵੱਧਦੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਲਾਈ ਗਈ ਹੈ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
'ਹਿੰਮਤ ਹੈ ਤਾਂ ਬਾਬਾ ਸਿੱਦਕੀ 'ਤੇ ਗੋਲੀਆਂ ਵਰ੍ਹਾਉਣ ਵਾਲਿਆਂ ਦਾ ਕਰੋ ਐਨਕਾਊਂਟਰ'
ਬਾਬਾ ਸਿੱਦਕੀ ਕਤਲਕਾਂਡ ਨੂੰ ਲੈ ਕੇ ਸਿਆਸਤ ਹੁਣ ਭੱਖ ਗਈ ਹੈ। ਇਸ ਮਾਮਲੇ 'ਚ ਸ਼ਿਵਸੈਨਾ ਆਗੂ ਸੰਜੇ ਰਾਊਤ ਨੇ ਵੱਡਾ ਬਿਆਨ ਦਿੱਤਾ ਹੈ। ਸੰਜੇ ਨੇ ਸਰਕਾਰ 'ਤੇ ਤੰਜ਼ ਕੱਸਦਿਆਂ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਬਾਬਾ ਸਿੱਦਕੀ 'ਤੇ ਜਿਨ੍ਹਾਂ ਨੇ ਗੋਲੀਆਂ ਚਲਾਈਆਂ, ਉਨ੍ਹਾਂ ਦਾ ਐਨਕਾਊਂਟਰ ਕਰੋ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
ਟਰੰਪ ਦੇ ਕਤਲ ਦੀ ਇਕ ਹੋਰ ਕੋਸ਼ਿਸ਼!
ਲਾਸ ਏਂਜਲਸ (ਏਜੰਸੀ)- ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿਚ ਸ਼ਨੀਵਾਰ ਰਾਤ ਨੂੰ ਡੋਨਾਲਡ ਟਰੰਪ ਦੀ ਰੈਲੀ ਵਾਲੀ ਥਾਂ ਦੇ ਨੇੜੇ ਇਕ ਚੈਕਪੁਆਇੰਟ 'ਤੇ ਨੇਵਾਡਾ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਗੱਡੀ ਵਿਚੋਂ ਹਥਿਆਰ, ਗੋਲਾ ਬਾਰੂਦ ਅਤੇ ਕਈ ਜਾਅਲੀ ਪਾਸਪੋਰਟ ਬਰਾਮਦ ਕੀਤੇ ਗਏ। ਸ਼ੱਕ ਹੈ ਕਿ ਟਰੰਪ ਦੇ ਕਤਲ ਦੀ ਇਹ ਤੀਜੀ ਕੋਸ਼ਿਸ਼ ਹੋ ਸਕਦੀ ਸੀ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
ਮਿਲਰ ਨੇ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਨੂੰ ਕੀਤਾ ਰੱਦ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ ਦੌਰਾਨ ਬੰਦੂਕ ਲਿਆਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਵੇਅਮ ਮਿਲਰ (49) ਨੇ ਕਿਹਾ ਹੈ ਕਿ ਉਹ ਸਿਆਸਤਦਾਨ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤੋਂ 'ਹੈਰਾਨ' ਹਨ। ਗੌਰਤਲਬ ਹੈ ਕਿ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਨੇ ਸ਼ਨੀਵਾਰ ਨੂੰ ਟਰੰਪ ਦੀ ਰੈਲੀ ਦੌਰਾਨ ਬੰਦੂਕ ਲਿਆਉਣ ਦੀ ਕੋਸ਼ਿਸ਼ ਕਰਨ ਲਈ ਮਿਲਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
Diwali Bonus: ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ
ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਲਈ ਦੀਵਾਲੀ ਬੋਨਸ ਦਾ ਐਲਾਨ ਕਰ ਦਿੱਤਾ ਹੈ। ਵਿੱਤ ਮੰਤਰਾਲੇ ਦੇ ਖਰਚ ਵਿਭਾਗ ਨੇ ਵਿੱਤੀ ਸਾਲ 2023-24 ਲਈ ਗੈਰ-ਉਤਪਾਦਕਤਾ ਲਿੰਕਡ ਬੋਨਸ (ਐਡਹਾਕ ਬੋਨਸ) ਦੇਣ ਦਾ ਐਲਾਨ ਕੀਤਾ ਹੈ। ਇਸ ਬੋਨਸ ਦੇ ਤਹਿਤ ਕੇਂਦਰੀ ਕਰਮਚਾਰੀਆਂ ਨੂੰ 30 ਦਿਨਾਂ ਦੀ ਤਨਖਾਹ ਦੇ ਬਰਾਬਰ ਰਕਮ ਮਿਲੇਗੀ। ਇਹ ਬੋਨਸ ਗਰੁੱਪ 'ਸੀ' ਅਤੇ ਗਰੁੱਪ 'ਬੀ' ਗੈਰ-ਗਜ਼ਟਿਡ ਕਰਮਚਾਰੀਆਂ ਲਈ ਹੈ, ਜੋ ਕਿਸੇ ਉਤਪਾਦਕਤਾ ਨਾਲ ਜੁੜੀ ਬੋਨਸ ਸਕੀਮ ਦਾ ਹਿੱਸਾ ਨਹੀਂ ਹਨ। ਬੋਨਸ ਦੀ ਗਣਨਾ ਕਰਨ ਲਈ ਵੱਧ ਤੋਂ ਵੱਧ ਮਹੀਨਾਵਾਰ ਤਨਖਾਹ 7,000 ਰੁਪਏ ਰੱਖੀ ਗਈ ਹੈ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
ਕੱਲ੍ਹ ਖੁੱਲ੍ਹੇਗਾ ਦੇਸ਼ ਦਾ ਸਭ ਤੋਂ ਵੱਡਾ Hyundai ਦਾ IPO
ਦੇਸ਼ ਦਾ ਸਭ ਤੋਂ ਵੱਡਾ IPO ਕੱਲ੍ਹ ਭਾਵ 15 ਅਕਤੂਬਰ ਨੂੰ ਖੁੱਲ੍ਹੇਗਾ। ਹੁੰਡਈ ਮੋਟਰ ਇੰਡੀਆ (HMIL) ਇਸ IPO ਰਾਹੀਂ 27,870.16 ਕਰੋੜ ਰੁਪਏ ਜੁਟਾਉਣਾ ਚਾਹੁੰਦੀ ਹੈ। ਇਹ ਆਕਾਰ ਸਾਲ 2022 ਵਿੱਚ ਭਾਰਤੀ ਜੀਵਨ ਬੀਮਾ ਨਿਗਮ ਯਾਨੀ LIC ਦੇ ਆਈਪੀਓ ਤੋਂ 6,870.16 ਕਰੋੜ ਰੁਪਏ ਵੱਡਾ ਹੈ। ਜ਼ਿਕਰਯੋਗ ਹੈ ਕਿ LIC IPO ਦਾ ਆਕਾਰ 21,000 ਕਰੋੜ ਰੁਪਏ ਸੀ। Hyundai Motors India ਇਸ ਇਸ਼ੂ ਰਾਹੀਂ 10 ਰੁਪਏ ਦੇ ਫੇਸ ਵੈਲਿਊ ਵਾਲੇ 142,194,700 ਸ਼ੇਅਰਾਂ ਦੀ ਵਿਕਰੀ ਲਈ ਪੇਸ਼ਕਸ਼ ਕਰੇਗੀ। ਤੁਹਾਨੂੰ ਦੱਸ ਦੇਈਏ ਕਿ ਕੰਪਨੀ ਨੇ ਐਂਕਰ ਨਿਵੇਸ਼ਕਾਂ ਤੋਂ 8,315.28 ਰੁਪਏ ਜੁਟਾਉਣ ਦੀ ਯੋਜਨਾ ਬਣਾਈ ਹੈ। ਇਹ ਕੰਪਨੀ ਮਾਰੂਤੀ ਸੁਜ਼ੂਕੀ ਤੋਂ ਬਾਅਦ ਭਾਰਤ ਵਿੱਚ ਕਾਰਾਂ ਦੀ ਵਿਕਰੀ ਦੇ ਮਾਮਲੇ ਵਿੱਚ ਦੂਜੀ ਸਭ ਤੋਂ ਵੱਡੀ ਆਟੋ ਨਿਰਮਾਤਾ ਕੰਪਨੀ ਹੈ। ਮਾਹਿਰਾਂ ਦੀ ਰਾਏ ਵਿੱਚ, ਇਹ ਇਸ਼ੂ ਲੰਬੇ ਸਮੇਂ ਦੇ ਨਿਵੇਸ਼ ਲਈ ਢੁਕਵਾਂ ਹੈ। ਹਾਲਾਂਕਿ, ਕੁਝ ਮੰਨਦੇ ਹਨ ਕਿ ਸੂਚੀਬੱਧ ਲਾਭ ਸੀਮਤ ਰਹਿ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਥੇ ਕਲਿਕ ਕਰੋ।
ਹੁਸ਼ਿਆਰਪੁਰ ਜ਼ਿਲ੍ਹੇ ਦੇ 1683 ਪੋਲਿੰਗ ਬੂਥਾਂ ‘ਤੇ ਵੋਟਾਂ ਦੀਆਂ ਤਿਆਰੀਆਂ ਮੁਕੰਮਲ, ਭਲਕੇ ਹੋਵੇਗੀ ਵੋਟਿੰਗ
NEXT STORY