ਚੰਡੀਗੜ੍ਹ (ਰਮੇਸ਼ ਹਾਂਡਾ) : ਚੰਡੀਗੜ੍ਹ ’ਚ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਕੁੱਲ 647291 ਵੋਟਰ ਵੋਟ ਪਾ ਸਕਣਗੇ, ਜਿਨ੍ਹਾਂ ਲਈ 614 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਇਸ ਵਾਰ 15006 ਨਵੇਂ ਵੋਟਰ ਬਣੇ ਹਨ ਜੋ ਪਹਿਲੀ ਵਾਰ ਵੋਟ ਪਾਉਣਗੇ। ਜ਼ਿਆਦਾਤਰ ਵੋਟਰ 30 ਤੋਂ 39 ਸਾਲ ਦੀ ਉਮਰ ਦੇ ਹਨ, ਜਿਨ੍ਹਾਂ ਦੀ ਗਿਣਤੀ 62629 ਹੈ, ਜਿਨ੍ਹਾਂ ਵਿਚੋਂ 79150 ਔਰਤਾਂ ਹਨ। 85 ਸਾਲ ਤੋਂ ਵੱਧ ਉਮਰ ਦੇ 4799 ਵੋਟਰ ਸ਼ਹਿਰ ਵਿਚ ਮੌਜੂਦ ਹਨ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਅੰਕੜਿਆਂ ਅਨੁਸਾਰ 20 ਤੋਂ 29 ਸਾਲ ਦੀ ਉਮਰ ਵਰਗ ਦੇ 125401 ਵੋਟਰ ਸੂਚੀ ਵਿਚ ਸ਼ਾਮਲ ਹਨ, ਜਿਨ੍ਹਾਂ ਵਿਚੋਂ 66870 ਪੁਰਸ਼ ਅਤੇ 58331 ਮਹਿਲਾ ਵੋਟਰ ਹਨ। 40 ਤੋਂ 49 ਸਾਲ ਉਮਰ ਵਰਗ ਦੇ ਕੁੱਲ 138956 ਵੋਟਰ ਹਨ, ਜਿਨ੍ਹਾਂ ਵਿਚ 68430 ਔਰਤਾਂ ਸ਼ਾਮਲ ਹਨ। ਇਸ ਵਾਰ ਕੁੱਲ 33 ਥਰਡ ਜੈਂਡਰ ਦੇ ਵੋਟਰ ਵੀ ਸੂਚੀ ਵਿਚ ਸ਼ਾਮਲ ਹਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਵੇਰਵੇ ਜਾਰੀ
ਚੰਡੀਗੜ੍ਹ ਵਾਸੀ ਪੋਰਟਲ ’ਤੇ ਜਾ ਕੇ ਵੋਟਰ ਸੂਚੀ ਵਿਚ ਆਪਣਾ ਨਾਂ ਚੈੱਕ ਕਰ ਸਕਦੇ ਹਨ ਜਾਂ ਹੈਲਪ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ। ਵੋਟਰ ਨੂੰ ਲੋਕ ਸਭਾ ਚੋਣਾਂ ਦੀ ਮਿਤੀ ਤੋਂ 10 ਦਿਨ ਪਹਿਲਾਂ ਫਾਰਮ 6 ਆਪਣੇ ਨਜ਼ਦੀਕੀ ਚੋਣ ਅਧਿਕਾਰੀ ਕੋਲ ਜਮ੍ਹਾ ਕਰਵਾਉਣਾ ਹੋਵੇਗਾ। ਇਸ ਸਬੰਧੀ ਦਿੱਤੀ ਗਈ ਕਿਸੇ ਵੀ ਸ਼ਿਕਾਇਤ ਦਾ 100 ਮਿੰਟਾਂ ਵਿਚ ਨਿਪਟਾਰਾ ਕੀਤਾ ਜਾਵੇਗਾ। ਇਸ ਵਾਰ ਕੁੱਲ ਵੋਟਰਾਂ ਵਿਚ 335050 ਪੁਰਸ਼, 312198 ਔਰਤਾਂ ਅਤੇ 33 ਥਰਡ ਜੈਂਡਰ ਸ਼ਾਮਲ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਕਾਰਨ ਵਿਆਹੁਤਾ ਦੀ ਮੌਤ
NEXT STORY