ਗੁਰਦਾਸਪੁਰ(ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲੇਰ ਖੁਰਦ ਨੇੜੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇਕ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 2 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 5 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਬੱਸ ਦਾ ਸੰਤੁਲਨ ਵਿਗੜਣ ਕਾਰਨ ਨੇੜੇ ਲੰਘ ਰਹੇ 3 ਤੋਂ 4 ਹੋਰ ਵਾਹਨ ਵੀ ਇਸ ਦੀ ਚਪੇਟ ਵਿੱਚ ਆ ਗਏ, ਜਿਸ ਕਾਰਨ ਉਹ ਵੀ ਨੁਕਸਾਨੇ ਗਏ।
ਇਹ ਵੀ ਪੜ੍ਹੋ- ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
ਮਿਲੀ ਜਾਣਕਾਰੀ ਅਨੁਸਾਰ ਬੱਸ ਅੰਮ੍ਰਿਤਸਰ ਤੋਂ ਜੰਮੂ ਵੱਲ ਜਾ ਰਹੀ ਸੀ। ਬੱਸ ਵਿੱਚ ਜ਼ਿਆਦਾਤਰ ਉਹ ਨੌਜਵਾਨ ਸਵਾਰ ਸਨ ਜੋ ਆਪਣੀਆਂ ਪ੍ਰੀਖਿਆਵਾਂ ਖਤਮ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸਨ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ ਸੰਕੇਤ
NEXT STORY