ਸਮਾਣਾ (ਦਰਦ, ਅਸ਼ੋਕ) : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਟਾਵਰ ਮੋਰਚੇ ਦੀਆਂ ਸਿੱਖ ਜਥੇਬੰਦੀਆਂ ਅਤੇ ਕਿਸਾਨ ਸੰਗਠਨਾਂ ਵੱਲੋਂ ਸਮਾਣਾ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਕ ’ਚ ਮੰਗਲਵਾਰ ਤੋਂ ਵਿੱਢਿਆ ਗਿਆ ਧਰਨਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਚੌਕ ’ਚ ਟੈਂਟ ਅਤੇ ਸਟੇਜ ਲਾ ਕੇ ‘ਪੱਕਾ ਧਰਮ ਯੁੱਧ ਮੋਰਚਾ’ ਸ਼ੁਰੂ ਕਰ ਦਿੱਤਾ ਹੈ। ਚੌਕ ’ਚ ਲਾਏ ਧਰਨੇ ਕਾਰਨ ਆਉਣ-ਜਾਣ ਵਾਲੇ ਵਾਹਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਵਾਹਨ ਚਾਲਕ ਪੁਲਸ ਵੱਲੋਂ ਕੀਤੇ ਬਦਲਵੇਂ ਪ੍ਰਬੰਧਾਂ ਰਾਹੀਂ ਦੂਰ-ਦੂਰਾਡੇ ਰਸਤਿਆਂ ਰਾਹੀਂ ਜਾਣ ਲਈ ਮਜਬੂਰ ਹਨ। ਦੂਜੇ ਦਿਨ ਵੀ ਪ੍ਰਸ਼ਾਸਨ ਵੱਲੋਂ ਧਰਨੇ ਵਾਲੀ ਥਾਂ ’ਤੇ ਪਹੁੰਚਣ ਤੋਂ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਚੌਕ ਦੇ ਨਜ਼ਦੀਕ ਮਿੱਟੀ ਨਾਲ ਭਰੇ ਟਿੱਪਰ ਖੜ੍ਹੇ ਕਰ ਰੱਖੇ ਹਨ। ਪ੍ਰਸ਼ਾਸਨ ਦੀਆਂ ਰੋਕਾਂ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਹਰਿਆਣਾ ਤੋਂ ਵੱਡੀ ਗਿਣਤੀ ’ਚ ਲੋਕ ਇਸ ਮੋਰਚੇ ’ਚ ਸ਼ਾਮਿਲ ਹੋ ਰਹੇ ਹਨ।
ਮੋਰਚੇ ਦੀ ਅਗਵਾਈ ਕਰ ਰਹੇ ਤਲਵਿੰਦਰ ਸਿੰਘ ਔਲਖ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਈ ਗੁਰਜੀਤ ਸਿੰਘ ਖਾਲਸਾ ਪਿਛਲੇ ਕਰੀਬ 516 ਦਿਨਾਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸ਼ਾਮ 4 ਵਜੇ ਤੱਕ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਨੇ ਸਾਡੇ ਨਾਲ ਰਾਬਤਾ ਕਾਇਮ ਨਹੀਂ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਧਰਨਾ ਚੌਕ ’ਚ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤ ਆ ਰਹੀ ਹੈ। ਧਰਨਾਕਾਰੀਆਂ ਨੂੰ ਥਾਂ ਤਬਦੀਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਮੌਕੇ ਅਮਿਤੋਜ ਸਿੰਘ ਮਾਨ, ਕਾਕਾ ਸਿੰਘ ਕੋਟੜਾ, ਪੁਸ਼ਵਿੰਦਰ ਸਿੰਘ ਚਮਕੌਰ ਸਾਹਿਬ, ਜਗਦੀਪ ਸਿੰਘ ਥਲੀ, ਹਰਕੀਰਤ ਸਿੰਘ, ਤਲਵਿੰਦਰ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ, ਅਮਰਜੀਤ ਸਿੰਘ, ਜਥੇਦਾਰ ਜਗਦੀਸ਼ ਸਿੰਘ ਝੀਂਡਾ, ਬਾਬਾ ਮਨਮੋਹਨ ਸਿੰਘ ਬਾਰਨ, ਕੁਲਵਿੰਦਰ ਸਿੰਘ ਸਿੱਧੂ, ਰਾਮ ਸਿੰਘ ਰਾਣਾ, ਨਵਰੂਪ ਸਿੰਘ ਗੁਰਦਾਸਪੁਰ, ਬਾਬਾ ਗੁਰਦੀਪ ਸਿੰਘ ਭੁੱਲਰ, ਭਾਈ ਜਸਵਿੰਦਰ ਸਿੰਘ, ਭਾਈ ਮਲਕੀਤ ਸਿੰਘ, ਬਾਬਾ ਸੁੱਖਾ ਸਿੰਘ, ਰਮੀ ਸਹਿਗਲ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਤੇ ਹੋਰ ਸੰਗਤ ਹਾਜ਼ਰ ਸੀ।
ਕੇਲਾ, ਅੰਬ ਅਤੇ ਪਪੀਤਾ ਖਾਣ ਵਾਲੇ ਸਾਵਧਾਨ! ਇਸ ਖ਼ਬਰ ਨੂੰ ਪੜ੍ਹ ਉੱਡ ਜਾਣਗੇ ਹੋਸ਼
NEXT STORY