ਜੰਡਿਆਲਾ ਗੁਰੂ : ਮਾਝੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕੀਤਾ ਹੈ। ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 11 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਪਹੁੰਚੇ। ਇਸ ਦੌਰਾਨ ਐੱਸ.ਐੱਸ. ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਾਹੀਆ, ਐੱਸ. ਡੀ.ਐਮ. ਵੀ ਮੌਕੇ 'ਤੇ ਮੌਜੂਦ ਸਨ। ਜਿਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦੇ ਅੱਡਾ ਬਾਰੇ ਵੱਡਾ ਖ਼ੁਲਾਸਾ, ਇੰਝ ਹੁੰਦੀ ਵਿਦੇਸ਼ੀ ਕੁੜੀਆਂ ਦੀ ਸਪਲਾਈ
ਪੰਜਾਬ ਸਰਕਾਰ ਵਲੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵੱਲੋਂ ਮ੍ਰਿਤਕਾ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਬਿਮਾਰਾਂ ਦਾ ਇਲਾਜ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਐੱਮ. ਪੀ. ਡਿੰਪਾ ਦਾ ਕਹਿਣਾ ਹੈ ਕਿ ਸ਼ਰਾਬ ਤਸਕਰਾਂ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ ਕਾਰਵਾਈ ਕਰੇਗੀ। ਡਿੰਪਾ ਨੇ ਕਿਹਾ ਕਿ ਸਿਰਫ ਸ਼ਰਾਬ ਸਮੱਗਲਰਾਂ ਹੀ ਨਹੀਂ ਸਗੋਂ ਵੱਡੇ ਮਗਰਮੱਛਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਹਫ਼ਤਾ ਪਹਿਲਾਂ ਵਿਆਹ ਕੇ ਲਿਆਂਦੀ ਲਾੜੀ ਦਾ ਕਾਰਾ, ਕਰਤੂਤ ਸੁਣ ਰਹਿ ਜਾਓਗੇ ਹੈਰਾਨ
ਇਥੇ ਇਹ ਵੀ ਦੱਸਣਯੋਗ ਹੈ ਕਿ ਮਾਝੇ ਭਰ ਵਿਚ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਤੱਕ ਜਿੱਥੇ ਇਹ ਅੰਕੜਾ 48 ਸੀ ਉਥੇ ਹੀ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਨਾਲ 13 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਇਹ ਅੰਕੜਾ ਵੱਧ ਕੇ 61 'ਤੇ ਪਹੁੰਚ ਗਿਆ ਹੈ। ਫਿਲਹਾਲ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਦਬੋਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਗਾ 'ਚ ਮਾਮੂਲੀ ਤਕਰਾਰ ਤੋਂ ਬਾਅਦ ਭਿੜੇ ਥਾਣੇਦਾਰ, ਚਲਾਈਆਂ ਅੰਨ੍ਹੇਵਾਹ ਗੋਲ਼ੀਆਂ
ਝੂਠੇ ਇਸ਼ਕ 'ਚ ਪੱਟੀ ਗਈ ਨਾਬਾਲਗ ਕੁੜੀ, ਆਸ਼ਕ ਨੇ ਰੋਲ੍ਹੀ ਇੱਜ਼ਤ, ਜਦੋਂ ਮਨ ਭਰਿਆ ਤਾਂ...
NEXT STORY