ਬਟਾਲਾ (ਬੇਰੀ, ਸੈਂਡੀ) - ਟਰੈਕਟਰ-ਟਰਾਲੀ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਨਾਲ ਨੌਜਵਾਨ ਦੇ ਜ਼ਖਮੀ ਹੋਣ ਦੀ ਖਬਰ ਹੈ।ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਦਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤਲਵਾੜਾ ਨੇ ਦੱਸਿਆ ਕਿ ਉਹ ਸ੍ਰੀ ਹਰਗੋਬਿੰਦਪੁਰ ਤੋਂ ਪੈਜੋਚੱਕ ਟਰੈਕਟਰ-ਟਰਾਲੀ 'ਤੇ ਜਾ ਰਿਹਾ ਸੀ ਕਿ ਅਚਾਨਕ ਟਰਾਲੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਉਸ ਨੂੰ ਐਂਬੂਲੈਂਸ 108 ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ।
ਪੰਜਾਬ ਪੁਲਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਘਟਾਈ ਸੁਰੱਖਿਆ
NEXT STORY