ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਇਕ ਪਾਸੇ ਜਿੱਥੇ ਅੱਜ ਦੇਸ਼ ਭਰ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਸ੍ਰੀ ਕੀਰਤਪੁਰ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵਿਸਾਖੀ ਦਾ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਨਾਲ ਵੱਡਾ ਹਾਦਸਾ ਵਾਪਰ ਗਿਆ।
ਦਰਅਸਲ ਵਿਸਾਖੀ ਮੌਕੇ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਸੰਗਤ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਣ ਆਈ ਸੀ। ਮਨਾਲੀ-ਚੰਡੀਗੜ੍ਹ ਮੁੱਖ ਮਾਰਗ 'ਤੇ ਟਕੈਕਟਰ ਦੀ ਬ੍ਰੇਕ ਫੇਲ ਹੋਣ ਕਾਰਨ ਸੰਗਤ ਨਾਲ ਭਰੀ ਇਕ ਟਰੈਕਟਰ ਟਰਾਲੀ ਸੜਕ ਦੇ ਨਾਲ-ਨਾਲ ਨਾਲੇ 'ਚ ਜਾ ਵੱਜੀ, ਜਿਸ ਦੇ ਦੋਵੇਂ ਟਾਇਰ ਟੁੱਟ ਗਏ ਅਤੇ ਇਕ ਨੌਜਵਾਨ ਟਰੈਕਟਰ ਦੇ ਪਿਛਲੇ ਟਾਇਰ ਹੇਠਾਂ ਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਦੋ ਵਿਅਕਤੀਆਂ ਦੀ ਦਰਦਨਾਕ ਮੌਤ
ਇਸ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਕ-ਦੂਜੇ ਨਾਲ ਸਬੰਧਤ ਬਜ਼ੁਰਗ ਅਤੇ ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਛਾ ਗਿਆ ਹੈ।
ਇਹ ਵੀ ਪੜ੍ਹੋ- 74 ਸਾਲਾ ਬਜ਼ੁਰਗ ਨੂੰ ਕੁੜੀ ਨੇ ਫੋਨ ਕਰਕੇ ਬਣਾਈ ਅਸ਼ਲੀਲ ਵੀਡੀਓ, ਫਿਰ ਜੋ ਹੋਇਆ ਵੇਖ ਸਾਰੇ ਟੱਬਰ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
ਸਿਹਤ ਵਿਭਾਗ ਦੀਆਂ ਟੀਮਾਂ ਨੇ ਵਿਸਾਖੀ ਮੇਲੇ 'ਚ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਜਾਂਚ
NEXT STORY