ਨਵੀਂ ਦਿੱਲੀ/ਜਲੰਧਰ: ਅੱਜ ਪੂਰੇ ਦੇਸ਼ ਭਰ ’ਚ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ, ਜਿਸ ’ਚ ਅੱਜ ਦਿੱਲੀ ਟਰੈਕਟਰ ਮਾਰਚ ’ਚ ਗੁਰੂ ਦੀਆਂ ਲਾਡਲੀਆਂ ਫੌਜਾਂ ਪਹੁੰਚ ਰਹੀਆਂ ਹਨ। ਦੱਸਣਯੋਗ ਹੈ ਕਿ ਦੇਸ਼ ਦੇ ਸੁਤੰਤਰਤਾ ਅਤੇ ਗਣਤੰਤਰ ਦਿਹਾੜੇ ਮੌਕੇ ਸੈਨਿਕਾਂ ਵਲੋਂ ਹਰ ਵਰ੍ਹੇ ਪਰੇਡ ਕੀਤੀ ਜਾਂਦੀ ਹੈ ਪਰ ਇਸ ਵਰ੍ਹੇ ਇਹ ਪਹਿਲੀ ਵਾਰ ਹੋਵੇਗੀ ਜਦੋਂ ਦੇਸ਼ ਦੇ ਸੈਨਿਕਾਂ ਦੇ ਨਾਲ-ਨਾਲ ਦੇਸ਼ ਦੇ ਕਿਸਾਨ ਵੀ ਕੌਮੀ ਰਾਜਧਾਨੀ ਦਿੱਲੀ ਵਿਖੇ ਪਰੇਡ ਕਰਨਗੇ।
ਇਹ ਵੀ ਪੜ੍ਹੋ: ਦਿੱਲੀ ਧਰਨੇ ਤੋਂ ਪਰਤੇ ਕੋਟਕਪੂਰਾ ਦੇ ਨੌਜਵਾਨ ਕਿਸਾਨ ਦੀ ਮੌਤ

ਸਰਕਾਰ ਵਲੋਂ ਭੁੱਖ ਮਰੀ ਨਾਲ ਜੂਝਦੇ ਮੁਲਕ ’ਚ ਅੰਨ ਉਤਪਾਦਨ ਦੇ ਇਜਾਫ਼ੇ ਲਈ ਹਰੀ¬ਕ੍ਰਾਂਤੀ ਦਾ ਦੌਰ ਸ਼ੁਰੂ ਕਰਦਿਆਂ ਮੁਲਕ ਨੂੰ ਰੱਖਿਆ ਪੱਖੋਂ ਆਤਮ-ਨਿਰਭਰ ਬਣਾਉਣ ਵਾਲੇ ਸੈਨਿਕ ਜਵਾਨਾਂ ਅਤੇ ਮੁਲਕ ਨੂੰ ਅੰਨ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਕਿਸਾਨਾਂ ਲਈ ਇਕੱਠੇ ਰੂਪ ’ਚ ‘ਜੈ ਜਵਾਨ ਜੈ ਕਿਸਾਨ’ ਦਾ ਨਾਅਰਾ ਦਿੱਤਾ ਗਿਆ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਦਿੱਲੀ ਮੋਰਚੇ ’ਚ ਸ਼ਾਮਲ ਪਿੰਡ ਢੱਡੇ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਖ਼ਾਤਮੇ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਹੁਣ ਤੱਕ 11ਵੇਂ ਗੇੜ੍ਹ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਾਨੂੰਨਾਂ ਬਾਰੇ ਹਾਲੇ ਤੱਕ ਕਈ ਸਹਿਮਤੀ ਨਹੀਂ ਬਣ ਸਕੀ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਨੌਜਵਾਨ ਨੇ ਦਿੱਲੀ ਟਰੈਕਟਰ ਪਰੇਡ ’ਚ ਲਿਜਾਣ ਲਈ ਸ਼ਿੰਗਾਰੀ ਕਾਰ, ਵੇਖ ਲੋਕਾਂ ’ਚ ਆਵੇਗਾ ਜੋਸ਼(ਤਸਵੀਰਾਂ)

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
Republic Day 2021 : ਇਤਿਹਾਸ ’ਚ ਪਹਿਲੀ ਵਾਰ ਜਵਾਨਾਂ ਦੇ ਨਾਲ-ਨਾਲ ਕਿਸਾਨ ਵੀ ਕਰਨਗੇ ਪਰੇਡ
NEXT STORY