ਹੁਸ਼ਿਆਰਪੁਰ (ਰਾਕੇਸ਼)- ਟਰੈਕਟਰ ’ਤੇ ਸਟੰਟ ਕਰਨਾ ਇਕ ਨੌਜਵਾਨ ਲਈ ਉਸ ਸਮੇਂ ਭਾਰੀ ਪੈ ਗਿਆ ਜਦੋਂ ਪੁਲਸ ਨੇ ਟਰੈਕਟਰ ਦੇ ਮਾਲਕ ਦੀ ਪਛਾਣ ਕਰ ਕੇ ਸਟੰਟ ਕਰਨ ਵਾਲੇ ਨੌਜਵਾਨ ਦੇ ਪਿਤਾ ਨੂੰ ਚਲਾਨ ਫੜਾ ਦਿੱਤਾ ਟਰੈਕਟਰ ਨੂੰ ਜ਼ਬਤ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਅੱਜ ਪੰਜਾਬੀਆਂ ਨੂੰ ਇਕ ਹੋਰ ਤੋਹਫ਼ਾ ਦੇਣਗੇ PM ਮੋਦੀ, ਇਨ੍ਹਾਂ ਸ਼ਹਿਰਾਂ ਤੋਂ ਹੋਵੇਗੀ ਸ਼ੁਰੂਆਤ
ਨੌਜਵਾਨ ਆਪਣਾ ਟਰੈਕਟਰ ਹੁਸ਼ਿਆਰਪੁਰ ਦੀ ਮਸ਼ਹੂਰ ਫੂਡ ਸਟਰੀਟ ਵਿਚ ਲੈ ਆਇਆ ਅਤੇ ਟਰੈਕਟਰ ਦੇ ਅਗਲੇ ਦੋਵੇਂ ਟਾਇਰਾਂ ਨੂੰ ਉੱਚਾ ਚੁੱਕ ਕੇ ਸਟੰਟ ਕਰਨ ਲੱਗਾ। ਰਾਤੋ-ਰਾਤ ਮਸ਼ਹੂਰ ਹੋਣ ਲਈ ਉਸ ਨੇ ਇਸ ਨੂੰ ਸੋਸ਼ਲ ਮੀਡੀਆ ’ਤੇ ਵੀ ਪਾ ਦਿੱਤਾ।
ਇਸ ਤੋਂ ਬਾਅਦ ਪੁਲਸ ਨੇ ਟਰੈਕਟਰ ਚਾਲਕ ਦੇ ਪਿਤਾ ਦਾ ਪਤਾ ਲਗਾ ਕੇ ਟਰੈਕਟਰ ਨੂੰ ਜ਼ਬਤ ਕਰ ਲਿਆ ਅਤੇ ਚਲਾਨ ਉਸਦੇ ਹੱਥ ਫੜਾ ਦਿੱਤਾ। ਉਸ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪੁੱਤਰ ਨੂੰ ਅਜਿਹਾ ਕਰਨ ਤੋਂ ਰੋਕੇ ਕਿਉਂਕਿ ਫੂਡ ਸਟਰੀਟ ’ਚ ਅਕਸਰ ਭਾਰੀ ਭੀੜ ਰਹਿੰਦੀ ਹੈ। ਇਸ ਕਾਰਨ ਸਟੰਟ ਕਰਨ ਵਾਲੇ ਅਤੇ ਉਥੇ ਖੜ੍ਹੇ ਲੋਕਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਪੰਜਾਬੀਆਂ ਨੂੰ ਇਕ ਹੋਰ ਤੋਹਫ਼ਾ ਦੇਣਗੇ PM ਮੋਦੀ, ਇਨ੍ਹਾਂ ਸ਼ਹਿਰਾਂ ਤੋਂ ਹੋਵੇਗੀ ਸ਼ੁਰੂਆਤ
NEXT STORY