ਬਰਨਾਲਾ- ਬਰਨਾਲਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿਖੇ ਟਰੈਕਟਰ 'ਤੇ ਲੱਗੇ ਡੈੱਕ ਨੂੰ ਲੈ ਕੇ ਦੋ ਧਿਰਾਂ 'ਚ ਲੜਾਈ ਹੋ ਗਈ ਤੇ ਇਸ ਦੌਰਾਨ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਜਸਲੀਨ ਸਿੰਘ ਜੱਸੂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੱਸੂ ਬੀਤੀ ਰਾਤ ਆਪਣੇ ਸਾਥੀਆਂ ਨਾਲ ਪਿੰਡ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਫਸਲ ਲੈ ਕੇ ਗਿਆ ਹੋਇਆ ਸੀ। ਇਸ ਦੌਰਾਨ ਟਰੈਕਟਰ 'ਤੇ ਲੱਗੇ ਡੈੱਕ ਨੂੰ ਲੈ ਕੇ ਉਸ ਦਾ ਕਿਸੇ ਨਾਲ ਝਗੜਾ ਹੋ ਗਿਆ, ਜਿਸ ਮਗਰੋਂ ਦੂਜੀ ਧਿਰ ਦੇ ਲੋਕਾਂ ਨੇ ਹੋਰ ਕਈ ਸਾਥੀਆਂ ਨੂੰ ਬੁਲਾ ਲਿਆ ਤੇ ਮਾਮਲਾ ਕਾਫ਼ੀ ਭਖ ਗਿਆ।
ਇਹ ਵੀ ਪੜ੍ਹੋ- ਨਸ਼ੇ ਦੀ ਤੋੜ 'ਚ ਅੰਨ੍ਹਾ ਹੋਇਆ ਨੌਜਵਾਨ, ਹਥਿ.ਆਰ ਦਿਖਾ ਕੇ ਆਪਣੀ ਚਾਚੀ ਨਾਲ ਹੀ ਕਰ ਗਿਆ ਕਾਂਡ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਕ ਗੱਡੀ ਨੇ ਆ ਕੇ ਜੱਸੂ ਨੂੰ ਸਿੱਧੀ ਟੱਕਰ ਮਾਰ ਦਿੱਤੀ ਤੇ ਉਸ ਦੇ ਉੱਤੇ ਚੜ੍ਹਾ ਦਿੱਤੀ। ਇਸ ਮਗਰੋਂ ਉਨ੍ਹਾਂ ਨੇ ਰਾਡਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟ-ਕੁੱਟ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਜੱਸੂ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਦਕਿ ਉਸ ਦੀ ਇਕ ਭੈਣ ਹੈ, ਜੋ ਕੈਨੇਡਾ 'ਚ ਰਹਿੰਦੀ ਹੈ। ਉਸ ਦੀ ਮੌਤ ਕਾਰਨ ਪੂਰਾ ਪਰਿਵਾਰ ਹੀ ਤਬਾਹ ਹੋ ਗਿਆ ਹੈ।
ਇਹ ਵੀ ਪੜ੍ਹੋ- 'ਹੈਲੋ ! ਸਾਡਾ ਮੁੰਡਾ 2 ਦਿਨ ਤੋਂ ਫ਼ੋਨ ਨੀ ਚੁੱਕਦਾ, ਤੂੰ ਦੇਖ ਕੇ ਆ...', ਦੋਸਤ ਨੇ ਜਾ ਕੇ ਖੋਲ੍ਹਿਆ ਦਰਵਾਜ਼ਾ ਤਾਂ...
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬਰਨਾਲਾ ਦੇ ਐੱਸ.ਐੱਚ.ਓ. ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ ਪੱਖੋਕੇ ਪਿੰਡ ਵਿਖੇ 2 ਧਿਰਾਂ 'ਚ ਲੜਾਈ ਹੋ ਗਈ ਸੀ, ਜਿਸ ਦੌਰਾਨ ਪਿੰਡ ਦੇ ਹੀ ਨੌਜਵਾਨ ਰਮਨਦੀਪ ਸਿੰਘ ਦੇ ਟਰੈਕਟਰ ਦਾ ਡੈੱਕ ਜਸਲੀਨ ਸਿੰਘ ਨੇ ਬੰਦ ਕਰ ਦਿੱਤਾ ਸੀ, ਜਿਸ ਕਾਰਨ ਦੋਹਾਂ ਧਿਰਾਂ 'ਚ ਕੁੱਟਮਾਰ ਹੋ ਗਈ ਤੇ ਇਕ ਨੌਜਵਾਨ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਮਨਦੀਪ ਸਿੰਘ ਤੇ ਉਸ ਦੇ 18 ਹੋਰ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਜਲਦੀ ਹੀ ਕਾਬੂ ਕਰ ਲਏ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਸ ਤਰੀਖ ਤੋਂ ਬਦਲ ਰਿਹੈ ਪੰਜਾਬ ਦੇ ਸਕੂਲਾਂ ਦਾ ਸਮਾਂ, ਘਰ ਬੈਠੇ ਖਰੀਦੋ 10 ਰੁਪਏ 'ਚ ਸੋਨਾ, ਜਾਣੋ ਅੱਜ ਦੀਆਂ ਟੌਪ 10 ਖਬਰਾਂ
NEXT STORY