ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਜਸਵਿੰਦਰ,ਪੰਡਿਤ): ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਮੂਨਕਾਂ ਨੇੜੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ ’ਚ ਇਕ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਬੀਤੀ ਰਾਤ ਕਰੀਬ 11 ਵਜੇ ਦੇ ਕਰੀਬ ਵਾਪਰਿਆ ਜਦੋਂ ਗੰਨਾ ਲੈ ਕੇ ਖੰਡ ਮਿੱਲ ਵੱਲ ਜਾ ਰਹੇ ਟਰੈਕਟਰ-ਟਰਾਲੀ ਸਵਾਰ ਕਿਸਾਨ ਦੀ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਤੇ ਗੰਨਿਆਂ ਵਾਲੀ ਟਰਾਲੀ ਕਿਸਾਨ ’ਤੇ ਪਲਟ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੌਰਾਨ ਪਿੰਡ ਗੰਧੜ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਮਿ੍ਰਤਕ ਕਿਸਾਨ ਦੀ ਪਛਾਣ ਸ਼ਿੰਦਰਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਨਿਵਾਸੀ ਝਾਂਵਾ ਵਜੋਂ ਹੋਈ ਹੈ। ਇਸ ਸੜਕ ਹਾਦਸੇ ਉਪਰੰਤਉਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਪਿੰਡ ਮੂਨਕਾਂ ਦੇ ਨੌਜਵਾਨਾਂ ਨੇ ਉਕਤ ਕਿਸਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਇਸ ਤੋਂ ਪਹਿਲਾਂ ਹੀ ਦਮ ਤੋੜ ਚੁੱਕਾ ਸੀ। ਇਸ ਘਟਨਾ ਸਥਾਨ ’ਤੇ ਪਹੁੰਚੇ ਸਰਬੱਤ ਦਾ ਭਲਾ ਚੈਰੀਟੇਬਲ ਐਂਬੂਲੈਂਸ ਦੇ ਵਲੰਟੀਅਰ ਪ੍ਰਦੀਪ ਸਿੰਘ ਮੂਨਕਾਂ ਨੇ ਟਾਂਡਾ ਪੁਲਸ ਨੂੰ ਸੂਚਿਤ ਕੀਤਾ ਜਿਸ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਿ੍ਰਤਕ ਦੇਹ ਅਤੇ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਹਾਦਸਾ ਕਿਸੇ ਅਣਪਛਾਤੇ ਟਰਾਲੇ ਵਲੋਂ ਟਰੈਕਟਰ-ਟਰਾਲੀ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹੈ।
ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਦੁਖ਼ਦ ਖ਼ਬਰ : ਦਿੱਲੀ ਅੰਦੋਲਨ ਤੋਂ ਬੀਮਾਰ ਪਰਤੇ ਕਿਸਾਨ ਆਗੂ ਦੀ ਮੌਤ
NEXT STORY