ਫਿਲੌਰ (ਸੋਨੂੰ)- ਫਿਲੌਰ ਨੇੜੇ ਜਗਤਪੁਰ ਪਿੰਡ ਕੋਲ ਸ਼ਮਸ਼ਾਨਘਾਟ ਰੋਡ 'ਤੇ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨੂੰ ਅੱਗ ਲੱਗ ਗਈ। ਦਰਅਸਲ ਨੀਵੀਆਂ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਕਾਰਨ ਪਰਾਲੀ 'ਚ ਅੱਗ ਲੱਗੀ। ਪਰਾਲੀ ਦੀ ਉਚਾਈ ਜ਼ਿਆਦਾ ਹੋਣ ਕਾਰਨ ਟਰਾਲੀ ਤਾਰਾਂ ਦੀ ਚਪੇਟ 'ਚ ਆ ਗਈ। ਤਾਰਾਂ ਤੋਂ ਉੱਠੀ ਚੰਗਿਆੜੀ ਨਾਲ ਪਰਾਲੀ 'ਚ ਤੁਰੰਤ ਅੱਗ ਲੱਗ ਗਈ ਅਤੇ ਕੁਝ ਹੀ ਮਿੰਟਾਂ 'ਚ ਪੂਰੀ ਟਰਾਲੀ ਲਪਟਾਂ 'ਚ ਘਿਰ ਗਈ। ਟਰਾਲੀ ਦੇ ਟਾਇਰ ਵੀ ਧੂੰ-ਧੂੰ ਕਰਕੇ ਸੜਨ ਲੱਗੇ।
ਇਹ ਵੀ ਪੜ੍ਹੋ: Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ। ਹਾਈਡਰਾ ਮਸ਼ੀਨ ਦੀ ਮਦਦ ਨਾਲ ਵੀ ਟਰਾਲੀ ਨੂੰ ਉੱਪਰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਹਾਦਸੇ 'ਚ ਪਰਾਲੀ ਅਤੇ ਟਰਾਲੀ ਪੂਰੀ ਤਰ੍ਹਾਂ ਸੜ ਕੇ ਨਸ਼ਟ ਹੋ ਗਏ। ਸ਼ੁਰੂਆਤੀ ਅਨੁਮਾਨ ਮੁਤਾਬਕ ਕਰੀਬ 7 ਲੱਖ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੰਨਾ 'ਚ ਲੱਗੀ ਭਿਆਨਕ ਅੱਗ! ਫ਼ਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੇ ਪਾਇਆ ਕਾਬੂ
NEXT STORY