ਜਲਾਲਾਬਾਦ (ਨਿਖੰਜ ) – ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਕਾਠਗੜ ਤੋਂ ਰੇਤੇ ਨਾਲ ਭਰੀ ਟਰੈਕਟਰ ਟਰਾਲੀ ਚਾਲਕ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਏ. ਐਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾ ਦੀ ਚੈਕਿੰਗ ਲਈ ਪਿੰਡ ਕਾਠਗੜ ਪੁੱਜੇ ਤਾਂ ਦੋਸ਼ੀ ਵਿਅਕਤੀ ਬਲਕਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਕਾਠਗੜ ਟਰੈਕਟਰ ਟਰਾਲੀ 'ਚ ਰੇਤਾ ਭਰ ਕੇ ਵੇਚਣ ਲਈ ਆ ਰਿਹਾ ਸੀ ਤਾਂ ਪੁਲਸ ਪਾਰਟੀ ਨੇ ਟਰੈਕਟਰ ਟਰਾਲੀ ਨੂੰ ਕਾਬੂ ਕਰਕੇ ਟਰੈਕਟਰ ਚਾਲਕ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ। ਥਾਣਾ ਸਦਰ ਦੀ ਪੁਲਸ ਨੇ ਉਕਤ ਟਰੈਕਟਰ ਟਰਾਲੀ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਚਾਲਕ ਵਿਰੁੱਧ ਮਾਈਨਿੰਗ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, ਤੇਜ਼ ਮੀਂਹ ਦੇ ਬਾਵਜੂਦ ਦਿਖੇ ਹੌਂਸਲੇ ਬੁਲੰਦ (ਤਸਵੀਰਾਂ)
NEXT STORY