ਕੋਟਕਪੂਰਾ (ਨਰਿੰਦਰ, ਭਾਵਿਤ) : ਸ਼ਨੀਵਾਰ ਨੂੰ ਇੱਥੇ ਮੁਹੱਲਾ ਕਸ਼ਮੀਰੀਆਂ ਵਿਖੇ ਦੋ ਮੋਟਰਸਾਈਕਲਾਂ 'ਤੇ ਆਏ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਵਪਾਰੀ ਤੋਂ 3 ਲੱਖ 70 ਹਜ਼ਾਰ ਰੁਪਏ ਖੋਹ ਕੇ ਲੈ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਪ੍ਰੇਮ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਕੋਟਕਪੂਰਾ ਨੇ ਦੱਸਿਆ ਕਿ ਉਸ ਨੇ ਦੁਪਹਿਰ ਦੋ ਵਜੇ ਦੇ ਕਰੀਬ ਸਥਾਨਕ ਨਵਾਂ ਬੱਸ ਸਟੈਂਡ ਨੇੜੇ ਸਥਿਤ ਆਈ. ਡੀ. ਬੀ. ਆਈ. ਬੈਂਕ 'ਚੋਂ 3 ਲੱਖ 20 ਹਜ਼ਾਰ ਰੁਪਏ ਕੱਢਵਾਏ ਸਨ ਅਤੇ 50 ਹਜ਼ਾਰ ਰੁਪਏ ਉਸ ਕੋਲ ਸਨ। ਉਸਨੇ ਦੱਸਿਆ ਕਿ ਜਦ ਉਹ ਇਹ ਨਗਦੀ ਇਕ ਕਾਲੇ ਲਿਫਾਫੇ ਵਿਚ ਪਾ ਕੇ ਲੈ ਕੇ ਜਾ ਰਿਹਾ ਸੀ ਤਾਂ ਮੁਹੱਲਾ ਕਸ਼ਮੀਰੀਆਂ ਵਿਖੇ ਨਰਾਇਣ ਦੀ ਹੱਟੀ ਨੇੜੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੇ ਉਸ ਨੂੰ ਰੋਕ ਲਿਆ ਅਤੇ ਪਿੱਛੇ ਇਕ ਹੋਰ ਮੋਟਰਸਾਈਕਲ 'ਤੇ ਆਏ ਦੋ ਵਿਅਕਤੀਆਂ ਨੇ ਉਸ ਦਾ ਨਗਦੀ ਵਾਲਾ ਲਿਫਾਫਾ ਖੋਹ ਲਿਆ ਅਤੇ ਫਰਾਰ ਹੋ ਗਏ।
ਉਸਨੇ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਦੋਂ ਇਸ ਸਬੰਧ ਵਿਚ ਥਾਣਾ ਸਿਟੀ ਕੋਟਕਪੂਰਾ ਦੇ ਐੱਸ. ਐੱਚ. ਓ. ਖੇਮਚੰਦ ਪਰਾਸ਼ਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਘਟਨਾ ਵਾਲੇ ਸਥਾਨ ਨੂੰ ਆਉਣ ਜਾਣ ਵਾਲੇ ਰਸਤਿਆਂ 'ਤੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ ਪ੍ਰੰਤੂ ਉਨ੍ਹਾਂ ਕੈਮਰਿਆਂ ਵਿਚ ਕਿਸੇ ਹੋਰ ਮੋਟਰਸਾਈਕਲ ਦਾ ਪਤਾ ਨਹੀਂ ਲੱਗਿਆ। ਉਨ੍ਹਾਂ ਦੱਸਿਆ ਕਿ ਮਾਮਲਾ ਕੁੱਝ ਸ਼ੱਕੀ ਜਾਪਦਾ ਹੈ ਅਤੇ ਪੂਰੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜੀ ਰਹੀ ਹੈ।
ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਵਪਾਰੀਆਂ ਲਈ ਬਣੀ ਚਿੰਤਾ ਦਾ ਕਾਰਨ
NEXT STORY