ਚੰਡੀਗੜ੍ਹ : ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਖ਼ਿਲਾਫ਼ ਕੇਂਦਰੀ ਟ੍ਰੇਡ ਯੂਨੀਅਨਾਂ ਵਲੋਂ 26 ਨਵੰਬਰ ਨੂੰ ਪੰਜਾਬ ਵਿਚ ਬੰਦ ਦੀ ਕਾਲ ਦਿੱਤੀ ਗਈ ਹੈ। ਟਰੇਡ ਯੂਨੀਅਨ ਦੀ ਸਾਂਝੀ ਕੌਂਸਲ ਨੇ ਇਸ ਦਿਨ ਮਜ਼ਦੂਰਾਂ, ਕਿਸਾਨਾਂ, ਪ੍ਰਚੂਨ ਵਪਾਰੀਆਂ ਅਤੇ ਉਦਯੋਗ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਪੰਜਾਬ ਦੀ ਕਾਲ ਦਿੱਤੀ ਹੈ। 'ਅੰਗਰੇਜ਼ੀ ਟ੍ਰਬਿਊਨ' ਵਿਚ ਛਪੀ ਖ਼ਬਰ ਮੁਤਾਬਕ ਭਾਰਤੀ ਰਾਸ਼ਟਰੀ ਟ੍ਰੇਡ ਯੂਨੀਅਨ ਕਾਂਗਰਸ, ਅਖਿਲ ਭਾਰਤੀ ਟ੍ਰੇਡ ਯੂਨੀਅਨ ਕਾਂਗਰਸ, ਭਾਰਤੀ ਟ੍ਰੇਡ ਯੂਨੀਅਨਾਂ ਅਤੇ ਸੈਂਟਰ ਆਫ ਟ੍ਰੇਡ ਯੂਨੀਅਨਾਂ ਪੰਜਾਬ ਦੇ ਵਰਕਰਾਂ ਨੇ ਕਿਹਾ ਕਿ ਆਮ ਲੋਕ ਅਤੇ ਵਿਸ਼ੇਸ਼ ਕਰਕੇ ਕਿਸਾਨ, ਛੋਟੇ ਵਪਾਰੀ ਅਤੇ ਮਜ਼ਦੂਰ ਨੋਟਬੰਦੀ, ਜੀ. ਐੱਸ. ਟੀ. ਅਤੇ ਤਾਲਾਬੰਦੀ ਦੇ ਮਾੜੇ ਪ੍ਰਭਾਵਾਂ ਨਾਲ ਲਾਗੂ ਹੋਣ ਕਰਕੇ ਬੁਰੀ ਤਰ੍ਹਾਂ ਪ੍ਰਭਾਵਤ ਅਤੇ ਪ੍ਰੇਸ਼ਾਨ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨਾਂ ਵਲੋਂ ਸੂਬੇ 'ਚ ਯਾਤਰੀ ਅਤੇ ਮਾਲ ਗੱਡੀਆਂ ਚਲਾਉਣ ਨੂੰ ਪ੍ਰਵਾਨਗੀ
ਟ੍ਰੇਡ ਯੂਨੀਅਨ ਦੇ ਆਗੂਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਐੱਨ. ਡੀ. ਏ. ਸਰਕਾਰ ਵਪਾਰੀਆਂ, ਪ੍ਰਵਾਸੀ ਮਜ਼ਦੂਰਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਕੋਈ ਠੋਸ ਰਾਹਤ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ, ਜਦਕਿ ਉਸ ਨੇ ਕਾਰਪੋਰੇਟ ਖੇਤਰ ਅਤੇ ਡਿਫਾਲਟਰਾਂ ਲਈ ਭਾਰੀ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ : ਹੱਥਾਂ ਦੀ ਮਹਿੰਦੀ ਲੱਥਣ ਤੋਂ ਪਹਿਲਾਂ ਉੱਜੜੀਆਂ ਖ਼ੁਸ਼ੀਆਂ, ਵਿਆਹ ਦੇ ਪੰਜ ਦਿਨ ਬਾਅਦ ਲਾੜੇ ਦੀ ਮੌਤ
ਉਨ੍ਹਾਂ ਅੱਗੇ ਦੋਸ਼ ਲਗਾਉਂਦਿਆਂ ਕਿਹਾ ਕਿ ਮਾਲ ਗੱਡੀਆਂ ਨਾ ਚਲਾਉਣ ਦੇ ਅੜੀਅਲ ਵਤੀਰੇ ਕਾਰਣ ਪੰਜਾਬ ਦੀ ਮਾਲੀ ਹਾਲਤ ਹੋਰ ਬਦਤਰ ਹੁੰਦੀ ਜਾ ਰਹੀ ਹੈ। ਟ੍ਰੇਡ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਰਿਆਂ ਕਮਜ਼ੋਰ ਵਰਗਾਂ ਇਕ-ਜੁੱਟ ਹੋ ਕੇ ਕੇਂਦਰ ਸਰਕਾਰ ਨੂੰ ਠੋਕਵਾਂ ਜਵਾਬ ਦੇਣ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੇ ਸਾਹਮਣੇ ਮੌਤ ਦੇ ਮੂੰਹ 'ਚ ਗਈ ਸੁੱਖਾਂ ਲੱਦੀ ਧੀ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਲਈ 7 ਮਰੀਜ਼ਾਂ ਦੀ ਜਾਨ, 156 ਦੀ ਰਿਪੋਰਟ ਪਾਜ਼ੇਟਿਵ
NEXT STORY