ਸ੍ਰੀ ਅਨੰਦਪੁਰ ਸਾਹਿਬ (ਸੰਧੂ)- ਸ੍ਰੀ ਅਨੰਦਪੁਰ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਨ ਲਈ ਪੰਜਾਬ ਪੁਲਸ ਵੱਲੋਂ ਵਿਸ਼ੇਸ਼ ਟ੍ਰੈਫਿਕ ਮੈਨੇਜਮੈਂਟ ਯੋਜਨਾ ਤਿਆਰ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਸ ਏ. ਐੱਸ. ਰਾਏ ਨੇ ਜਾਣਕਾਰੀ ਦਿੰਦੇ ਕਿਹਾ ਕਿ ਸੂਬੇ ਦੇ ਡੀ. ਜੀ. ਪੀ. ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਹੂਲਤਾਂ ਅਤੇ ਸੁਰੱਖਿਆ ਦਾ ਹਰ ਪੱਖ ਤੋਂ ਧਿਆਨ ਰੱਖਦਿਆਂ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਮਜ਼ਬੂਤ ਯੋਜਨਾਬੰਦੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਅਹਿਮ ਖ਼ਬਰ: 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਚਲਾਈਆਂ ਜਾਣਗੀਆਂ ਵਿਸ਼ੇਸ਼ ਟ੍ਰੇਨਾਂ
ਉਨ੍ਹਾਂ ਨੇ ਦੱਸਿਆ ਕਿ ਸਮਾਗਮਾਂ ਲਈ ਬਣਾਈਆਂ ਗਈਆਂ 120 ਏਕੜ ਵਿੱਚ ਵਿਸ਼ਾਲ ਪਾਰਕਿੰਗਾਂ ਵਿੱਚ ਕਰੀਬ 25 ਹਜ਼ਾਰ ਵਾਹਨਾਂ ਦੀ ਸਮਰੱਥਾ ਰੱਖਦਿਆਂ ਟ੍ਰੈਫਿਕ ਦੇ ਪ੍ਰਬੰਧ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਪਾਰਕਿੰਗ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਲਈ ਵਾਧੂ ਰਸਤੇ, ਸਪੱਸ਼ਟ ਸਾਈਨਬੋਰਡ ਅਤੇ ਰੂਟ ਡਾਈਵਰਸ਼ਨ ਦੀ ਵਿਵਸਥਾ ਕੀਤੀ ਗਈ ਹੈ। ਏ.ਐਸ. ਰਾਏ ਨੇ ਕਿਹਾ ਕਿ ਗੁਰੂ ਨਗਰੀ ਵਿੱਚ ਪਹੁੰਚਣ ਵਾਲੀ ਵੱਡੀ ਸੰਗਤ ਦੀ ਸਹੂਲਤ ਪੰਜਾਬ ਪੁਲਸ ਦੀ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀ ਹੈ। ਇਸੇ ਭਾਵਨਾ ਨਾਲ ਪੁਲਸ ਕਰਮਚਾਰੀ ਸੇਵਾ ਦੇ ਸਿਧਾਂਤ ‘ਤੇ ਕੰਮ ਕਰਦੇ ਹੋਏ ਸੰਗਤ ਦੀ ਮਦਦ ਲਈ ਤਾਇਨਾਤ ਰਹਿਣਗੇ। ਸਮਾਗਮਾਂ ਦੌਰਾਨ ਟ੍ਰੈਫਿਕ ਕੰਟਰੋਲ ਰੂਮ 24 ਘੰਟੇ ਚਾਲੂ ਰਹੇਗਾ ਅਤੇ ਹਰ ਸੈਕਟਰ ਦਾ ਇੰਚਾਰਜ ਨਿਯਮਤ ਤੌਰ ’ਤੇ ਰਿਪੋਰਟ ਕਰੇਗਾ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਕਾਰਵਾਈ ਹੋ ਸਕੇ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! 25 ਨਵੰਬਰ ਲਈ ਕਿਸਾਨਾਂ ਵੱਲੋਂ ਵੱਡਾ ਐਲਾਨ
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਮੂਹ ਰੂਟਾਂ ‘ਤੇ ਵਾਧੂ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਵਾਹਨਾਂ ਦੀ ਨਿਗਰਾਨੀ ਰੱਖਣ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਸਹਾਇਤਾ ਵੀ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ, ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਲਈ ਖਾਸ ਸਹਾਇਤਾ ਡੈੱਸਕ, ਮੈਡੀਕਲ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਵੀ ਵਿਆਪਕ ਤਿਆਰੀ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਸ ਨੇ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਇਸ ਸਮਾਗਮ ਨੂੰ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਪੂਰੇ ਸਮਰਪਣ ਨਾਲ ਡਿਊਟੀ ਨਿਭਾਉਣਗੇ। ਇਸ ਮੌਕੇ ਏ. ਐੱਸ. ਰਾਏ. ਡਾਇਰੈਕਟਰ ਜਨਰਲ ਪੁਲਸ ਟ੍ਰੈਫਿਕ, ਏ. ਡੀ. ਜੀ. ਪੀ. ਐੱਸ. ਪੀ. ਐੱਸ. ਪ੍ਰਮਾਰ, ਨਿਲੰਬਰੀ ਜਗਦਲੇ ਡੀ. ਆਈ. ਜੀ, ਡਾ. ਨਾਨਕ ਸਿੰਘ ਡੀ. ਆਈ. ਜੀ, ਗੁਲਨੀਤ ਸਿੰਘ ਖੁਰਾਨਾ ਐੱਸ. ਐੱਸ. ਪੀ, ਡਾ. ਨਵਦੀਪ ਅਸਤੀਜਾ ਟ੍ਰੈਫਿਕ ਐਡਵਾਈਜ਼ਰ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕੱਠੀਆਂ 5 ਛੁੱਟੀਆਂ ਦਾ ਐਲਾਨ! ਸਾਰੇ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਪੂਰੀ ਤਰ੍ਹਾਂ ਸੀਲ ਕੀਤਾ ਪੰਜਾਬ ਦਾ ਇਹ ਜ਼ਿਲ੍ਹਾ, ਲੱਗ ਗਏ 16 ਨਾਕੇ, ਜਵਾਨਾਂ ਨੇ ਸਾਂਭੇ ਮੋਰਚੇ
NEXT STORY