ਬਠਿੰਡਾ (ਸੁਖਵਿੰਦਰ) : ਪੁਲਸ ਮੋਡੀਫਾਈਡ ਵਾਹਨਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਪਹਿਲ ਕਦਮੀ ਦੇ ਹਿੱਸੇ ਵਜੋਂ ਸੋਮਵਾਰ ਨੂੰ ਪੁਲਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਫੜ੍ਹਿਆ, ਜਿਸਨੇ ਆਪਣੇ ਮੋਟਰਸਾਈਕਲ 'ਤੇ ਟਰੈਕਟਰ-ਦਾ ਸਾਈਲੈਂਸਰ ਅਤੇ ਵੱਡਾ ਹਾਰਨ ਲਗਾਇਆ ਸੀ। ਪੀ. ਸੀ. ਆਰ. ਇੰਚਾਰਜ ਸੰਜੀਵ ਕੁਮਾਰ ਨੇ ਮੋਟਰਸਾਈਕਲ ਸਵਾਰ ਨੂੰ ਰੋਕਿਆ ਅਤੇ ਤਲਾਸ਼ੀ ਲਈ। ਇਸ ਤੋਂ ਬਾਅਦ ਪੁਲਸ ਨੇ ਉਸਦੇ ਮੋਟਰਸਾਈਕਲ 'ਤੇ ਟਰੈਕਟਰ ਸਾਈਲੈਂਸਰ ਅਤੇ ਵੱਡਾ ਹਾਰਨ ਲਗਾਉਣ 'ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ।
ਏ. ਐੱਸ. ਆਈ. ਸੰਜੀਵ ਕੁਮਾਰ ਨੇ ਕਿਹਾ ਕਿ ਜੇਕਰ ਅਜਿਹੇ ਵਾਹਨ ਜਨਤਾ ਲਈ ਅਸੁਵਿਧਾ ਦਾ ਕਾਰਨ ਬਣਦੇ ਹਨ ਤਾਂ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਪੁਲਸ ਕਾਰਵਾਈ ਤੋਂ ਬਚਣ ਲਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਬਰਨਾਲਾ 'ਚ ਫੂਡ ਸੇਫਟੀ ਵਿਭਾਗ ਦੀ RAID! ਦੇਸੀ ਘਿਓ ਦੇ ਭਰੇ ਸੈਂਪਲ
NEXT STORY