ਮਮਦੋਟ (ਹੇਮਨ, ਧਵਨ) : ਥਾਣਾ ਮਮਦੋਟ ਦੀ ਪੁਲਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਾਲਾਨ ਕੱਟੇ ਗਏ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਥਾਣਾ ਮਮਦੋਟ ਦੀ ਪੁਲਸ ਵੱਲੋਂ ਮਮਦੋਟ ਦੇ ਵੱਖ-ਵੱਖ ਥਾਂਵਾਂ ’ਤੇ ਨਾਕਾਬੰਦੀ ਕਰ ਕੇ ਮੋਟਰਸਾਈਕਲਾਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਬਿਨਾਂ ਕਾਗਜ਼ਾਂ ਵਾਲੇ ਵਾਹਨ ਚਾਲਕਾਂ ਦੇ ਚਾਲਾਨ ਕੱਟੇ ਗਏ। ਇਸ ਮੌਕੇ ਗੱਲਬਾਤ ਕਰਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਸਾਰੇ ਵਾਹਨ ਚਾਲਕਾਂ ਨੂੰ ਪੂਰੇ ਕਾਗਜ਼ਾਤ ਰੱਖਣੇ ਚਾਹੀਦੇ ਹਨ।
ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਵਾਹਨਾਂ ਦੇ ਕਾਗਜ਼ਾਤ ਕੋਲ ਰੱਖਣ, ਸੀਟ ਬੈਲਟ ਅਤੇ ਹੈੱਲਮੇਟ ਪਾਉਣ, ਤਾਂ ਜੋ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਉਨ੍ਹਾਂ ਸਖ਼ਤ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ. ਐੱਸ. ਆਈ. ਦਰਸ਼ਨ ਸਿੰਘ, ਹਰਭਜਨ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।
ਜਥੇਬੰਦੀਆਂ ਵੱਲੋਂ ਲੁਧਿਆਣਾ ਬੰਦ ਦੀ ਚੇਤਾਵਨੀ! ਜਾਣੋ ਕੀ ਹੈ ਪੂਰਾ ਮਾਮਲਾ
NEXT STORY