ਸੁਲਤਾਨਪੁਰ ਲੋਧੀ (ਸੋਢੀ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਿਛਲੇ ਪਾਸੇ ਤਰਫ਼ਹਾਜ਼ੀ ਪਿੰਡ ਨੇੜੇ ਪਵਿੱਤਰ ਕਾਲੀ ਵੇਈਂ ਉੱਤੇ ਲਗਾਇਆ ਗਿਆ ਪਲਟੂਨ ਬ੍ਰਿਜ ਖ਼ਸਤਾ ਹਾਲਤ ਵਿਚ ਹੋਣ ਕਾਰਨ ਪ੍ਰਸ਼ਾਸਨ ਵੱਲੋਂ ਬੈਰੀਗੇਟਿੰਗ ਲਗਾ ਕੇ ਸੰਗਤਾਂ ਦਾ ਰਸਤਾ ਬੰਦ ਕਰ ਦਿੱਤਾ ਗਿਆ ਹੈ। ਇਸ ਪੁਲ ਦੀ ਤੁਰੰਤ ਮੁਰੰਮਤ ਦੀ ਜ਼ਰੂਰਤ ਹੈ। ਇਸ ਲੱਕੜ ਦੇ ਪੁਲ ਬੰਦ ਹੋ ਜਾਣ ਕਾਰਨ ਇਲਾਕੇ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।
ਇਸ ਪੁਲ ਦੇ ਬੰਦ ਹੋਣ ਨਾਲ ਖ਼ਾਸ ਤੌਰ ’ਤੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਨੂੰ ਲੰਮੇ ਰਸਤੇ ਘੁੰਮ ਕੇ ਜਾਣਾ ਪੈ ਰਿਹਾ ਹੈ, ਜਿਸ ਨਾਲ ਸਮਾਂ ਅਤੇ ਟ੍ਰੈਫਿਕ ਦੋਵੇਂ ਵੱਧ ਗਏ ਹਨ। ਕਿ ਇਹ ਰਸਤਾ ਆਪਣੇ ਆਪ ਵਿਚ ਬਾਈਪਾਸ ਦੇ ਰੂਪ ਵਿਚ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸੜਕ 'ਤੇ ਖੜ੍ਹੀ ਕਾਰ ਦਾ ਅੰਦਰਲਾ ਹਾਲ ਵੇਖ ਲੋਕਾਂ ਦੇ ਉੱਡੇ ਹੋਸ਼! ਗੋਲ਼ੀਆਂ ਨਾਲ ਵਿੰਨ੍ਹੀ ਮਿਲੀ...
ਜ਼ਿਕਰਯੋਗ ਹੈ ਕਿ ਹੜਾਂ ਤੋਂ ਬਾਅਦ ਕਰੀਬ ਇਕ ਮਹੀਨਾ ਪਹਿਲਾਂ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ’ਤੇ ਇਹ ਪਲਟੂਨ ਬ੍ਰਿਜ ਮੁੜ ਤਿਆਰ ਕਰਕੇ ਲਗਾਇਆ ਗਿਆ ਸੀ ਤਾਂ ਜੋ ਸੰਗਤ ਅਤੇ ਆਮ ਲੋਕਾਂ ਨੂੰ ਆਵਾਜਾਈ ਵਿਚ ਸਹੂਲਤ ਮਿਲ ਸਕੇ ਪਰ ਥੋੜ੍ਹੇ ਸਮੇਂ ਵਿਚ ਹੀ ਪੁਲ ਦੀ ਹਾਲਤ ਖ਼ਰਾਬ ਹੋ ਜਾਣ ਨਾਲ ਲੋਕਾਂ ’ਚ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਅਕਾਲੀ ਦਲ ਦੇ ਸੀਨੀਅਰ ਆਗੂ ਚੇਅਰਮੈਨ ਗੁਰਜੰਟ ਸਿੰਘ ਸੰਧੂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੁਲ ਦੀ ਤੁਰੰਤ ਮੁਰੰਮਤ ਕਰਵਾ ਕੇ ਇਸ ਨੂੰ ਜਲਦ ਤੋਂ ਜਲਦ ਆਵਾਜਾਈ ਲਈ ਖੋਲ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਹੋ ਰਹੀ ਦਿੱਕਤ ਤੋਂ ਰਾਹਤ ਮਿਲ ਸਕੇ। ਇਸ ਸਬੰਧੀ ਸੰਪਰਕ ਕਰਨ ’ਤੇ ਲੋਕ ਨਿਰਮਾਣ ਵਿਭਾਗ ਪੀ. ਡਵਲਿਊ. ਡੀ. ਦੇ ਜੂਨੀਅਰ ਇੰਜੀਨੀਅਰ ਨੇ ਦੱਸਿਆ ਕਿ ਪਲਟੂਨ ਬ੍ਰਿਜ ਨਾਲ ਜੁੜੀ ਸਮੱਸਿਆ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਹੈ ਅਤੇ ਜਲਦ ਹੀ ਪੁਲ ਦੀ ਲੋੜੀਂਦੀ ਮੁਰੰਮਤ ਕਰਕੇ ਇਸਨੂੰ ਮੁੜ ਆਵਾਜਾਈ ਲਈ ਚਾਲੂ ਕਰ ਦਿੱਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਆਵੇ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਡਿੱਗੇਗੀ ਗਾਜ! ਵੱਡੀ ਕਾਰਵਾਈ ਕਰਨ ਦੇ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਸੜਕ 'ਤੇ ਖੜ੍ਹੀ ਕਾਰ ਦਾ ਅੰਦਰਲਾ ਹਾਲ ਵੇਖ ਲੋਕਾਂ ਦੇ ਉੱਡੇ ਹੋਸ਼! ਗੋਲ਼ੀਆਂ ਨਾਲ ਵਿੰਨ੍ਹੀ ਮਿਲੀ...
NEXT STORY