ਪਟਿਆਲਾ (ਬਲਜਿੰਦਰ, ਪਰਮੀਤ): ਕੌਮੀ ਇਨਸਾਫ ਮੋਰਚਾ ਦੇ ਸਮਰਥਕਾਂ ਨੇ ਸਵੇਰੇ ਬੰਦ ਨੂੰ ਮੱਠਾ ਹੁੰਗਾਰਾ ਮਿਲਣ ਤੋਂ ਬਾਅਦ ਰਾਜਪੁਰਾ-ਪਟਿਆਲਾ ਰੋਡ ’ਤੇ ਟਰੈਫਿਕ ਜਾਮ ਕਰ ਦਿੱਤਾ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਸਮੇਤ ਹਰ ਕਿਸਮ ਦਾ ਟਰੈਫਿਕ ਠੱਪ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੋਰਚਾ ਸਮਰਥਕਾਂ ਅਤੇ ਆਮ ਲੋਕਾਂ ਵਿਚਾਲੇ ਬਹਿਸ ਦੀਆਂ ਤਸਵੀਰਾਂ/ਵੀਡੀਓ ਵਾਇਰਲ ਹੋ ਰਹੀਆਂ ਹਨ। ਮੋਰਚਾ ਸਮਰਥਕਾਂ ਦਾ ਕਹਿਣਾ ਹੈ ਕਿ ਸਰਕਾਰ ਜਾਣ ਬੁੱਝ ਕੇ ਲੋਕਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋ ਦਿਨ ਪਹਿਲਾਂ ਹੀ ਸਰਕਾਰ ਨੂੰ ਆਖਿਆ ਸੀ ਕਿ ਰੋਡਵੇਜ਼ ਬੱਸਾਂ ਬੰਦ ਰੱਖੀਆਂ ਜਾਣ ਪਰ ਸਰਕਾਰਾਂ ਨੇ ਬੱਸਾਂ ਚਲਾ ਦਿੱਤੀਆਂ ਜਿਸ ਕਾਰਨ ਹੁਣ ਲੋਕ ਖੱਜਲ ਖੁਆਰ ਹੋ ਰਹੇ ਹਨ। ਮੋਰਚਾ ਸਮਰਥਕਾਂ ਨੇ ਹਰ ਤਰੀਕੇ ਦਾ ਟਰੈਫਿਕ ਰੋਕ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਮੋਰਚਾ ਸਮਰਥਕਾਂ ਨੇ ਕਿਹਾ ਕਿ ਪੰਜਾਬ ਬੰਦ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ। ਮੋਰਚਾ ਆਗੂਆਂ ਵੱਲੋਂ ਪ੍ਰਦਰਸ਼ਨਾਂ ਮਗਰੋਂ ਪਟਿਆਲਾ ਵਿਚ ਵੀ ਬੰਦ ਦਾ ਭਰਪੂਰ ਅਸਰ ਦੇਖਣ ਨੂੰ ਮਿਲਿ। ਪਟਿਆਲਾ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਸ ਦੀ ਵੀ ਭਾਰੀ ਮੌਜੂਦਗੀ ਰਹੀ। ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਨੂੰ ਸਹਿਯੋਗ ਦੇਣ ਲਈ ਪਟਿਆਲਾ ਵਾਸੀਆਂ ਦਾ ਧੰਨਵਾਦ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ ਕੰਬਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
NEXT STORY