ਕਪੂਰਥਲਾ, (ਭੂਸ਼ਣ)- ਸ਼ਹਿਰ 'ਚ ਟ੍ਰੈਫਿਕ ਪ੍ਰਣਾਲੀ ਨੂੰ ਪਟਰੀ 'ਤੇ ਲਿਆਉਣ ਦੇ ਮਕਸਦ ਨਾਲ ਟ੍ਰੈਫਿਕ ਪੁਲਸ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਟ੍ਰੈਫਿਕ ਪੁਲਸ ਕਪੂਰਥਲਾ ਨੇ ਜਿਥੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਵੱਡੀ ਮੁਹਿੰਮ ਚਲਾਉਂਦੇ ਹੋਏ ਗ਼ੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਇਆ , ਉਥੇ ਹੀ ਨੋ ਪਾਰਕਿੰਗ ਜ਼ੋਨ 'ਚ ਖੜ੍ਹੇ 80 ਵਾਹਨਾਂ ਦੇ ਚਲਾਨ ਕੱਟੇ ਗਏ। ਜਿਸ ਦੌਰਾਨ ਵੱਡੀ ਗਿਣਤੀ 'ਚ ਵਾਹਨਾਂ ਦਾ ਇੰਪਾਊਂਡ ਵੀ ਕੀਤਾ ਗਿਆ ।
ਸੜਕ ਕੰਢੇ ਖੜ੍ਹੇ ਚਾਰ-ਪਹੀਆ ਵਾਹਨਾਂ ਦੇ ਖਿਲਾਫ ਹੋਈ ਕਾਰਵਾਈ
ਇਸ ਪੂਰੀ ਮੁਹਿੰਮ ਦੇ ਦੌਰਾਨ ਸ਼ਹਿਰ ਵਿਚ ਟ੍ਰੈਫਿਕ ਇੰਚਾਰਜ ਇੰਸਪੈਕਟਰ ਦਰਸ਼ਨ ਲਾਲ ਸ਼ਰਮਾ ਦੀ ਅਗਵਾਈ ਵਿਚ ਚੱਲੀ ਕਾਰਵਾਈ ਦੇ ਦੌਰਾਨ ਮਾਲ ਰੋਡ, ਕਚਹਿਰੀ ਚੌਕ, ਸ਼੍ਰੀ ਸਤਨਰਾਇਣ ਬਾਜ਼ਾਰ , ਬੱਸ ਸਟੈਂਡ ਖੇਤਰ ਤੇ ਜਲੰਧਰ ਮਾਰਗ 'ਤੇ ਸੜਕ ਕੰਢੇ ਨੋ ਪਾਰਕਿੰਗ ਜ਼ੋਨ ਵਿਚ ਖੜ੍ਹੇ ਉਨ੍ਹਾਂ ਸਾਰੇ ਚਾਰ-ਪਹੀਆ ਵਾਹਨਾਂ ਦੇ ਚਲਾਨ ਕੱਟੇ ਗਏ, ਜਿਨ੍ਹਾਂ ਦੇ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੋ ਰਹੀ ਸੀ, ਇਸ ਪੂਰੀ ਕਾਰਵਾਈ ਦੇ ਦੌਰਾਨ ਵੱਡੀ ਗਿਣਤੀ 'ਚ ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਕਾਗਜ਼ਾਤ ਪੂਰਾ ਨਾ ਹੋਣ ਦੇ ਕਾਰਨ ਕਈ ਵਾਹਨਾਂ ਨੂੰ ਇੰਪਾਊਂਡ ਵੀ ਕੀਤਾ ਗਿਆ।
ਮੁੱਖ ਬਾਜ਼ਾਰਾਂ 'ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਸਿਲਸਿਲਾ ਜਾਰੀ
ਇਸ ਪੂਰੀ ਮੁਹਿੰਮ ਦੌਰਾਨ ਸ਼ਹਿਰ ਦੇ ਸਦਰ ਬਾਜ਼ਾਰ, ਸ਼ਾਲੀਮਾਰ ਬਾਗ ਰੋਡ, ਸਬਜ਼ੀ ਮੰਡੀ ਖੇਤਰ ਅਤੇ ਕਚਹਿਰੀ ਚੌਕ ਖੇਤਰ ਵਿਚ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ, ਉਥੇ ਹੀ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਕਰਨ ਵਾਲੇ ਰੇਹੜੀ ਵਾਲਿਆਂ ਨੂੰ ਪਿੱਛੇ ਕਰਕੇ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਗਈ । ਇਸ ਪੂਰੀ ਕਾਰਵਾਈ ਦੌਰਾਨ ਸ਼ਹਿਰ ਦੇ ਬਾਜ਼ਾਰ ਖੁੱਲ੍ਹੇ ਨਜ਼ਰ ਆਏ ।
ਅਨੁਸ਼ਾਸਨਹੀਣਤਾ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਕਾਰਪੋਰੇਸ਼ਨ ਚੋਣਾਂ 'ਚ ਸਖ਼ਤ ਸਟੈਂਡ ਲਿਆ
NEXT STORY