ਬਟਾਲਾ, (ਬੇਰੀ, ਅਸ਼ਵਨੀ)- ਅੱਜ ਉਸ ਸਮੇਂ ਦੁਕਾਨਦਾਰਾਂ ਨੇ ਹਰਕਤ ਵਿਚ ਆਉਂਦਿਆਂ ਆਪਣੀਆਂ ਦੁਕਾਨਾਂ ਅੱਗੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ, ਜਦੋਂ ਡੀ. ਐੱਸ. ਪੀ. ਦੀ ਅਗਵਾਈ ਹੇਠ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਟ੍ਰੈਫਿਕ ਪੁਲਸ ਆਪਣਾ ਡੰਡਾ ਚਲਾਉਣ ਲਈ ਪਹੁੰਚ ਗਈ।
ਇਸ ਦੌਰਾਨ ਡੀ. ਐੱਸ. ਪੀ. ਸਿਟੀ ਸੁੱਚਾ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਟ੍ਰੈਫਿਕ ਪੁਲਸ ਦੇ ਸਹਿਯੋਗ ਨਾਲ ਸਥਾਨਕ ਬੱਸ ਅੱਡੇ ਦੇ ਨੇੜੇ ਗੁਰਦਾਸਪੁਰ ਰੋਡ ਅਤੇ ਡੇਰਾ ਰੋਡ 'ਤੇ ਦੁਕਾਨਦਾਰਾਂ ਵੱਲੋਂ ਆਪਣਾ ਸਾਮਾਨ ਲਗਾ ਕੇ ਕਾਫੀ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ ਅਤੇ ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਅੱਜ ਹਟਾ ਕੇ ਸੜਕ ਨੂੰ ਦੋਵਾਂ ਪਾਸਿਓਂ ਚੌੜਾ ਕਰ ਦਿੱਤਾ ਗਿਆ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਨਾਲ ਟ੍ਰੈਫਿਕ ਸਮੱਸਿਆ ਪੈਦਾ ਨਾ ਹੋਵੇ ਅਤੇ ਲੋਕ ਸੁਚਾਰੂ ਢੰਗ ਨਾਲ ਆਪਣੀ ਆਵਾਜਾਈ ਚਲਾ ਸਕਣ।ਡੀ. ਐੱਸ. ਪੀ. ਸਿਟੀ ਨੇ ਬਾਕੀ ਇਲਾਕਿਆਂ ਦੇ ਦੁਕਾਨਦਾਰਾਂ ਨੂੰ ਵੀ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦੇ ਸਾਹਮਣੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਖੁਦ ਹੀ ਹਟਾ ਲੈਣ ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ ਅਤੇ ਨਾਜਾਇਜ਼ ਕਬਜ਼ੇ ਹਟਾਉਣ ਵਾਲਿਆਂ ਵਿਰੁੱਧ ਸਖਤ ਐਕਸ਼ਨ ਲਿਆ ਜਾਵੇਗਾ।
ਜਮਹੂਰੀ ਕਿਸਾਨ ਸਭਾ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
NEXT STORY