ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਟ੍ਰੈਫਿਕ ਪੁਲਸ ਦੇ ਇਕ ਹੌਲਦਾਰ ਵੱਲੋਂ ਡਿਊਟੀ ਦੌਰਾਨ ਲੋਕਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਨਾਲ ਹੀ ਰਾਹਗੀਰਾਂ ਤੋਂ ਸ਼ਰੇਆਮ ਵਸੂਲੀ ਕੀਤੀ ਜਾ ਰਹੀ ਹੈ। ਹੌਲਦਾਰ ਦੀਆਂ ਇਨ੍ਹਾਂ ਹਰਕਤਾਂ ਤੋਂ ਤੰਗ ਆਏ ਲੋਕਾਂ ਨੇ ਏਕਾ ਕਰ ਲਿਆ ਅਤੇ ਹੌਲਦਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਉਸ ਖੁੱਲ੍ਹੇਆਮ ਰਿਸ਼ਵਤ ਲੈਣ ਦੇ ਕਾਰਨਾਮਿਆਂ ਤੋਂ ਪਰਦਾ ਚੁੱਕ ਦਿੱਤਾ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਠੇਕੇ ਲੁੱਟਣ ਦੀ ਯੋਜਨਾ ਬਣਾ ਰਿਹਾ ਸੀ ਲੁਟੇਰਾ ਗਿਰੋਹ, 4 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
ਜ਼ੀਰਕਪੁਰ ਬਲਟਾਣਾ ਦੀਆਂ ਲਾਈਟਾਂ ਦੀ ਇਸ ਵੀਡੀਓ 'ਚ ਟਰੱਕਾਂ ਦੇ ਕੰਡਕਟਰ ਅਤੇ ਚਾਲਕ, ਜੋ ਕਿ ਨਾਕੇ ’ਤੇ ਵਾਹਨ ਦੇ ਕਾਗਜ਼ ਵਿਖਾਉਣ ਲਈ ਪੁੱਜੇ ਤਾਂ ਹੌਲਦਾਰ ਮਹਿੰਦਰ ਸਿੰਘ ਨੇ ਉਨ੍ਹਾਂ ਦੇ ਦਸਤਾਵੇਜ਼ ਵੇਖਣ ਤੋਂ ਇਨਕਾਰ ਕਰ ਦਿੱਤਾ ਅਤੇ ਪੈਸਿਆਂ ਦੀ ਮੰਗ ਕਰਦਾ ਨਜ਼ਰ ਆ ਰਿਹਾ ਹੈ। ਜਦੋਂ ਇਕ ਟਰੱਕ ਚਾਲਕ ਨੇ ਇਸ ਦਾ ਵਿਰੋਧ ਕੀਤਾ ਤਾਂ ਹੌਲਦਾਰ ਨੇ ਆਪਣੀ ਵਰਦੀ ਦੀ ਦੁਰਵਰਤੋਂ ਕਰਦਿਆਂ ਉਸ ਦੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੋਰੋਨਾ ਇਲਾਜ ਲਈ ਨਿੱਜੀ ਹਸਪਤਾਲ ਵੀ ਲੈ ਸਕਣਗੇ 'ਪਲਾਜ਼ਮਾ'
ਟਰੱਕ ਡਰਾਈਵਰਾਂ ਨੇ ਦੋਸ਼ ਲਾਇਆ ਕਿ ਉਹ ਜਦੋਂ ਵੀ ਇੱਥੋਂ ਲੰਘਦੇ ਹਨ ਤਾਂ ਉਹ ਉਨ੍ਹਾਂ ਤੋਂ ਪੈਸੇ ਮੰਗਦਾ ਹੈ, ਜਿਸ ਕਾਰਨ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਇਸ ਹੌਲਦਾਰ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾ ਦਿੱਤੀ। ਜਦੋਂ ਇਸ ਸਬੰਧੀ ਜ਼ੀਰਕਪੁਰ ਟ੍ਰੈਫਿਕ ਪੁਲਸ ਦੇ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਐੱਸ. ਪੀ. ਕੇਸਰ ਸਿੰਘ ਧਾਲੀਵਾਲ ਨੇ ਹੌਲਦਾਰ ਨੂੰ ਮੁਅੱਤਲ ਕਰ ਕੇ ਲਾਈਨ-ਹਾਜ਼ਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਧਰਤੀ 'ਚ ‘ਜ਼ਹਿਰੀਲੇ ਟੀਕੇ’ ਦੇ ਪੁਖ਼ਤਾ ਸਬੂਤ, ਕੇਂਦਰੀ ਰਿਪੋਰਟ ’ਚ ਹੋਇਆ ਖੁਲਾਸਾ
ਟਾਂਡਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਬੈਂਕ 'ਚੋਂ ਲੁਟੇਰਿਆਂ ਨੇ ਕੀਤੀ ਲੱਖਾਂ ਦੀ ਲੁੱਟ
NEXT STORY