ਲੁਧਿਆਣਾ (ਸੰਨੀ) : ਜਿਵੇਂ-ਜਿਵੇਂ ਨਵਾਂ ਸਾਲ ਨੇੜੇ ਆ ਰਿਹਾ ਹੈ, ਟ੍ਰੈਫਿਕ ਪੁਲਸ ਵੀ ਪੂਰੀ ਤਰ੍ਹਾਂ ਤਿਆਰ ਹੋ ਗਈ ਹੈ। ਜਿੱਥੇ ਟ੍ਰੈਫਿਕ ਪੁਲਸ ਦੇ ਵੱਖ-ਵੱਖ ਵਿਭਾਗ ਵਾਹਨ ਚਾਲਕਾਂ ਦੇ ਚਲਾਨ ਕੱਟ ਰਹੇ ਹਨ, ਉੱਥੇ ਹੀ ਉਨ੍ਹਾਂ ਦੇ ਦਸਤਾਵੇਜ਼ ਵੀ ਚੈੱਕ ਕਰ ਰਹੇ ਹਨ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
ਏ. ਸੀ. ਪੀ. ਟ੍ਰੈਫਿਕ ਗੁਰਪ੍ਰੀਤ ਸਿੰਘ ਖ਼ੁਦ ਫੀਲਡ ’ਚ ਜਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ’ਤੇ ਟ੍ਰੈਫਿਕ ਪੁਲਸ ਦੀਆਂ ਟੀਮਾਂ ਲਗਾਤਾਰ ਵਾਹਨਾਂ ਦੀ ਚੈਕਿੰਗ ਕਰ ਰਹੀਆਂ ਹਨ।
ਜੋ ਵਾਹਨਾਂ ਦੇ ਡਰਾਈਵਰ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਵੇਂ ਸਾਲ ਦੀ ਪੂਰਬਲੀ ਸ਼ਾਮ ’ਤੇ ਹੁੱਲੜਬਾਜ਼ੀ ਤੋਂ ਗੁਰੇਜ਼ ਕਰਨ ਅਤੇ ਸ਼ਰਾਬ ਜਾਂ ਕੋਈ ਹੋਰ ਨਸ਼ਾ ਕਰ ਕੇ ਗੱਡੀ ਨਾ ਚਲਾਉਣ। ਉਨ੍ਹਾਂ ਲੋਕਾਂ ਨੂੰ ਧੁੰਦ ਅਤੇ ਸੰਘਣੀ ਧੁੰਦ ਦੌਰਾਨ ਵੀ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ।
ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ, ਵਿਕਾਸ ਕਾਰਜਾਂ ਸਬੰਧੀ ਦਿੱਤੇ ਇਹ ਹੁਕਮ
NEXT STORY