ਲੁਧਿਆਣਾ (ਸੰਨੀ) : ਵਧੀਆ ਡਿਊਟੀ ਲਈ ਸਨਮਾਨਿਤ ਹੋ ਚੁੱਕੇ ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਇਕ ਨੌਜਵਾਨ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਥਾਨਕ ਫਾਊਂਟੇਨ ਚੌਂਕ ’ਚ ਡਿਊਟੀ ’ਤੇ ਤਾਇਨਾਤ ਟ੍ਰੈਫਿਕ ਪੁਲਸ ਮੁਲਾਜ਼ਮ ਜਸਬੀਰ ਸਿੰਘ ਨੂੰ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਸਾਥੀ ਪੁਲਸ ਮੁਲਾਜ਼ਮ ਅਤੇ ਹੋਰ ਲੋਕਾਂ ਨੇ ਮੁਲਜ਼ਮ ਨੌਜਵਾਨ ਨੂੰ ਫੜ੍ਹ ਕੇ ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ਅਧਿਆਪਕਾ ਨੇ ਘਰ ਦੀ ਛੱਤ 'ਤੇ ਖ਼ੁਦ ਨੂੰ ਲਾਈ ਅੱਗ, ਖ਼ੁਦਕੁਸ਼ੀ ਨੋਟ 'ਚ ਦੱਸਿਆ ਕਾਰਨ
ਟ੍ਰੈਫਿਕ ਪੁਲਸ ਮੁਲਾਜ਼ਮ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਫਾਊਂਟੇਨ ਚੌਂਕ ਵਿਚ ਆਪਣੀ ਟ੍ਰੈਫਿਕ ਕੰਟਰੋਲ ਕਰਨ ਦੀ ਡਿਊਟੀ ਕਰ ਰਿਹਾ ਸੀ। ਦੁਰਗਾ ਮਾਤਾ ਮੰਦਰ ਵੱਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਜਦੋਂ ਉਸ ਨੇ ਜਾਮ ਦੌਰਾਨ ਰੁਕਣ ਨੂੰ ਕਿਹਾ ਤਾਂ ਉਕਤ ਨੌਜਵਾਨ ਉਸ ਨਾਲ ਹੱਥੋਪਾਈ ’ਤੇ ਉਤਰ ਆਇਆ। ਦੇਖਦੇ ਹੀ ਦੇਖਦੇ ਉਸ ਨੇ ਆਪਣਾ ਹੈਲਮੈੱਟ ਉਸ ਦੇ ਮੂੰਹ ’ਤੇ ਮਾਰਿਆ, ਜਿਸ ਨਾਲ ਉਹ ਬੇਹੋਸ਼ ਹੋ ਗਿਆ।
ਇਹ ਵੀ ਪੜ੍ਹੋ : ਖੰਨਾ 'ਚ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕਤਲ, ਰਾਹ 'ਚ ਪਈ ਮਿਲੀ ਲਾਸ਼ (ਤਸਵੀਰਾਂ)
ਨੇੜੇ ਦੇ ਲੋਕਾਂ ਅਤੇ ਸਾਥੀ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਛੁਡਾਇਆ ਅਤੇ ਕੁੱਟਮਾਰ ਕਰਨ ਵਾਲੇ ਮੋਟਰਸਾਈਕਲ ਸਵਾਰ ਨੂੰ ਫੜ੍ਹ ਕੇ ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਦੇ ਹਵਾਲੇ ਕੀਤਾ। ਹਾਲਾਂਕਿ ਇਸ ਸਾਰੇ ਮਾਮਲੇ ਦੀ ਵੀਡੀਓ ਵਾਇਰਲ ਹੋ ਗਈ। ਵੀਡੀਓ 'ਚ ਨੌਜਵਾਨ ਵਾਰ-ਵਾਰ ਇਹ ਕਹਿ ਰਿਹਾ ਹੈ ਕਿ ਪੁਲਸ ਮੁਲਾਜ਼ਮ ਉਸ ਨੂੰ ਗਾਲ੍ਹਾਂ ਕੱਢ ਰਹੇ ਹਨ, ਜਿਸ ਕਾਰਨ ਉਸ ਨੇ ਹੱਥ ਚੁੱਕਿਆ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਦਰਦਨਾਕ ਘਟਨਾ, ਛੁੱਟੀ ਆਏ 3 ਫ਼ੌਜੀ ਦੋਸਤ ਕਾਰ ਸਮੇਤ ਭਾਖੜਾ ਨਹਿਰ 'ਚ ਡਿਗੇ
ਫਿਲਹਾਲ ਪੁਲਸ ਅਧਿਕਾਰੀਆਂ ਵੱਲੋਂ ਮੁਲਜ਼ਮ ਨੌਜਵਾਨ ਖ਼ਿਲਾਫ਼ ਕੁੱਟਮਾਰ ਕਰਨ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਜਸਵੀਰ ਸਿੰਘ ਨੂੰ ਚੰਗੀ ਡਿਊਟੀ ਕਰਨ ਦੇ ਬਦਲੇ ਆਜ਼ਾਦੀ ਦਿਹਾੜੇ ਮੌਕੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਚੰਗੀਆਂ ਸੇਵਾਵਾਂ ਦੇਣ ਬਦਲੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਿਆਲਾ 'ਚ ਦਰਦਨਾਕ ਘਟਨਾ, ਛੁੱਟੀ ਆਏ 3 ਫ਼ੌਜੀ ਦੋਸਤ ਕਾਰ ਸਮੇਤ ਭਾਖੜਾ ਨਹਿਰ 'ਚ ਡਿਗੇ
NEXT STORY