ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਟ੍ਰੈਫਿਕ ਪੁਲਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਬਲੂ. ਐੱਚ. ਓ. ਦੇ ਤਹਿਤ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਲਈ ਸ਼ਰਧਾਂਜਲੀ ਸਮਾਗਮ ਮਨਾਇਆ ਗਿਆ ਅਤੇ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ 'ਚ ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਏ. ਡੀ. ਸੀ. ਰਾਜਪਾਲ ਸਿੰਘ ਆਏ ਸਨ, ਜਿਨ੍ਹਾਂ ਨੇ ਸੜਕ 'ਤੇ ਡਰਾਇਵਿੰਗ ਕਰਨ ਦੀ ਸਹੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਕਿਹਾ ਕਿ ਉਹ ਨਸ਼ਾ ਕਰਕੇ ਗੱਡੀ ਨਾ ਚਲਾਉਣ। ਉਨ੍ਹਾਂ ਕਿਹਾ ਕਿ ਕਾਰ ਚਲਾਉਣ ਵੇਲੇ ਸਾਨੂੰ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਸਮਾਗਮ 'ਚ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਦੇ ਭਾਗ ਲਿਆ। ਪੁਲਸ ਪ੍ਰਸ਼ਾਸਨ ਵੱਲੋਂ ਡੀ. ਐੱਸ. ਪੀ. ਹੇਡਕੁਆਟਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਨ ਲਈ ਤਿਆਰ ਹਾਂ। ਪਰਿਵਾਰਕ ਮੈਂਬਰਾਂ ਨੂੰ ਇਕ ਹੋਰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਈ ਵੀ ਸਾਧਨ ਨਹੀਂ ਚਲਾਉਣ ਦੇਣਾ ਚਾਹੀਦਾ।
ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਮਿਡ-ਡੇ-ਮੀਲ ਬੰਦ ਰੱਖਣ ਦਾ ਐਲਾਨ
NEXT STORY