ਤਰਨਤਾਰਨ, (ਰਮਨ, ਵਾਲੀਆ)- ਸਥਾਨਕ ਤਹਿਸੀਲ ਚੌਕ ਵਿਖੇ ਅੱਜ ਟਰੈਫਿਕ ਪੁਲਸ ਵੱਲੋਂ ਜਿਥੇ ਨਾਜਾਇਜ਼ ਕਬਜ਼ੇ ਹਟਾਏ ਗਏ, ਉਥੇ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਦੋ ਦਰਜਨ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਸਰਕਲ ਦੇ ਇੰਚਾਰਜ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਦੇ ਹੁਕਮਾਂ ਤੇ ਡੀ. ਅੱੈਸ. ਪੀ. (ਡੀ) ਅਸ਼ਵਨੀ ਕੁਮਾਰ ਅੱਤਰੀ ਤੇ ਇੰਸਪੈਕਟਰ ਕਿਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਨਿਯਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇ ਤਾਂ ਜੋ ਸੜਕੀ ਹਾਦਸਿਆਂ 'ਚ ਕਮੀ ਲਿਆਂਦੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਦੋ ਦਰਜਨ ਵਾਹਨਾਂ ਦੇ ਚਲਾਨ ਕੀਤੇ ਗਏ ਤੇ ਦੋ ਮੋਟਰਸਾਈਕਲਾਂ ਨੂੰ ਜ਼ਬਤ ਕੀਤਾ ਗਿਆ। ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਅੱਜ ਤਹਿਸੀਲ ਚੌਕ ਵਿਖੇ ਵੱਡੀ ਗਿਣਤੀ 'ਚ ਨਾਜਾਇਜ਼ ਕਬਜ਼ੇ ਵੀ ਹਟਾਏ, ਜਿਸ ਨਾਲ ਆਮ ਜਨਤਾ ਨੇ ਕਾਫੀ ਰਾਹਤ ਮਹਿਸੂਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਇੰਸਪੈਕਟਰ ਕਿਰਪਾਲ ਸਿੰਘ, ਏ. ਐੱਸ. ਆਈ. ਵਿਨੋਦ ਕੁਮਾਰ, ਬਿਕਰਮਜੀਤ ਸਿੰਘ ਕੱਦ ਗਿੱਲ, ਮਲਕੀਤ ਸਿੰਘ, ਪ੍ਰਗਟ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਨੇ ਕੀਤੀ ਈ-ਲੇਬਰ ਪੋਰਟਲ ਦੀ ਸ਼ੁਰੂਆਤ
NEXT STORY