ਬਟਾਲਾ, (ਬੇਰੀ, ਭੱਲਾ)- ਟ੍ਰੈਫਿਕ ਪੁਲਸ ਵਿਭਾਗ ਵੱਲੋਂ ਮਨਚਲਿਆਂ ਨੂੰ ਨੱਥ ਪਾਉਣ ਅਤੇ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੇ ਮਨਸੂਬੇ ਨਾਲ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਬਣੇ ਰੇਲਵੇ ਫਲਾਈਓਵਰ 'ਤੇ ਵਿਸ਼ੇਸ਼ ਚੈਕਿੰਗ ਨਾਕਾ ਲਾਇਆ ਗਿਆ ਸੀ, ਜਿਸ ਦੌਰਾਨ ਵਾਹਨਾਂ ਦੀ ਬੜੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਟ੍ਰੈਫਿਕ ਇੰਚਾਰਜ ਲਖਵਿੰਦਰ ਸਿੰਘ ਨੇ ਟ੍ਰੈਫਿਕ ਕਰਮਚਾਰੀਆਂ ਨੂੰ ਲੈ ਕੇ ਜਿਥੇ ਵਾਹਨਾਂ ਦੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ, ਉਥੇ ਨਾਲ ਹੀ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਵਾਹਨਾਂ ਦੇ ਚਾਲਾਨ ਵੀ ਕੱਟੇ।
ਇਸ ਮੌਕੇ ਟ੍ਰੈਫਿਕ ਇੰਚਾਰਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਨਤਾ ਟ੍ਰੈਫਿਕ ਪੁਲਸ ਨੂੰ ਆਪਣਾ ਪੂਰਾ ਸਹਿਯੋਗ ਦੇਵੇ ਅਤੇ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।
ਸਿੱਖ ਨੈਸ਼ਨਲ ਕਾਲਜ ਦੇ ਨਾਨ-ਟੀਚਿੰਗ ਸਟਾਫ ਵੱਲੋਂ ਹੜਤਾਲ
NEXT STORY