ਮੁੱਲਾਂਪੁਰ ਦਾਖਾ (ਕਾਲੀਆ)- ਸ੍ਰੀ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਇਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਨੂੰ ਸੰਬੋਧਨ ਕਰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐੱਸ. ਆਈ. ਸੁਖਦੇਵ ਸਿੰਘ ਨੇ ਕਿਹਾ ਕਿ ਸਾਨੂੰ ਹਮੇਸ਼ਾ ਆਪਣਾ ਸਫਰ ਅਣਗਹਿਲੀ ਨਾਲ ਨਹੀਂ, ਬਲਕਿ ਬਡ਼ੇ ਸਬਰ-ਸੰਤੋਖ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਕਾਹਲੀ-ਕਾਹਲੀ ’ਚ ਕੀਤਾ ਸਫਰ ਹੋਰਨਾਂ ਦੀ ਜ਼ਿੰਦਗੀ ਲਈ ਕਾਲ ਨਾ ਬਣ ਜਾਵੇ। ਉਨ੍ਹਾਂ ਕਿਹਾ ਕਿ ਅਕਸਰ ਹੀ ਸਡ਼ਕ ਹਾਦਸੇ ਵਾਪਰਨ ’ਤੇ ਆਮ ਲੋਕ ਵੀਡੀਓ ਅਤੇ ਤਸਵੀਰਾਂ ਖਿੱਚਕੇ ਸੋਸ਼ਲ ਮੀਡੀਆ ’ਤੇ ਪਾਉਣਾ ਸ਼ੁਰੂ ਕਰ ਦਿੰਦੇ ਹਨ ਜਦ ਕਿ ਉਨ੍ਹਾਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਹੈਲਮੇਟ ਵਾਹਨ ਚਲਾਉਣ, ਟ੍ਰਿਪਲ ਸਵਾਰੀ, ਬਿਨਾਂ ਆਰ. ਸੀ., ਲਾਇਸੈਂਸ, ਇੰਸ਼ੋਰੈਂਸ ਵਾਹਨ ਚਲਾਉਣ ਤੋਂ ਵਰਜਿਆ। ਇਸ ਮੌਕੇ ਪ੍ਰਿੰ. ਅਵਤਾਰ ਸਿੰਘ ਸਮੂਹ ਸਟਾਫ ਤੇ ਵਿਦਿਆਰਥੀ ਭਾਰੀ ਗਿਣਤੀ ’ਚ ਹਾਜ਼ਰ ਸਨ।
ਸਿਹਤ ਵਿਭਾਗ ਵਲੋਂ ਦੁੱਧ ਦੀ ਡੇਅਰੀ ’ਤੇ ਛਾਪੇਮਾਰੀ
NEXT STORY